10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਮਾਤਾ ਗੁਜਰੀ ਸਕੂਲ ਨੇ ਹਾਸਿਲ ਕੀਤਾ ਓਵਰਆਲ ਪਹਿਲਾ ਸਥਾਨ

ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸਕੂਲ ਮਸ਼ਿੰਗਣ ਵਿਖੇ ਕਰਵਾਈ 70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਈ ਪਹਿਲੇ ਤੇ ਦੂਜੇ ਸਥਾਨ ਪ੍ਰਾਪਤ ਕੀਤੇ।

Ad Position 21
No active advertisement
ਅਜੀਤ ਡੈਸਕ 11-08-2026
ਦੇਵੀਗੜ੍ਹ, 10 ਅਗਸਤ (ਰਾਜਿੰਦਰ ਸਿੰਘ ਮੌਜੀ)-ਸਰਕਾਰੀ ਸਕੂਲ ਮਸ਼ਿੰਗਣ ਵਿਖੇ ਕਰਵਾਈ 70ਵੀਂ ਜ਼ੋਨਲ ਪੱਧਰੀ ਕਿੱਕ ਬਾਕਸਿੰਗ ਚੈਂਪੀਅਨਸ਼ਿਪ ਵਿਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਓਵਰਆਲ ਪਹਿਲਾ ਸਥਾਨ ਹਾਸਿਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ । ਵਿਦਿਆਰਥੀਆਂ ਨੇ ਵੱਖ-ਵੱਖ ਉਮਰ ਵਰਗਾਂ ਵਿਚ ਬਿਹਤਰੀਨ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਈ ਪਹਿਲੇ ਤੇ ਦੂਜੇ ਸਥਾਨ ਪ੍ਰਾਪਤ ਕੀਤੇ। ਅੰਡਰ-14 ਲੜਕਿਆਂ ਦੇ ਵਰਗ ਵਿਚ ਏਕਮਜੋਤ ਸਿੰਘ 8ਵੀਂ, ਅਰਮਾਨ ਸਿੰਘ 7ਵੀਂ ਤੇ ਹਰਨੂਰ ਸਿੰਘ 6ਵੀਂ ਨੇ ਆਪਣੇ-ਆਪਣੇ ਮੁਕਾਬਲਿਆਂ ਵਿਚ ਪਹਿਲਾ ਸਥਾਨ ਹਾਸਿਲ ਕੀਤਾ। ਅੰਡਰ-17 ਲੜਕਿਆਂ ਦੇ ਵਰਗ ਵਿਚ ਵੰਸ਼ਪ੍ਰੀਤ ਸਿੰਘ 8ਵੀਂ, ਗੁਰਜੀਤ ਸਿੰਘ ਨੌਵੀਂ ਅਤੇ ਗੁਰਸਿਮਰਨ ਸਿੰਘ 8ਵੀਂ ਨੇ ਪਹਿਲਾ ਸਥਾਨ ਪ੍ਰਾਪਤ ਕੀਤਾ, ਜਦਕਿ ਆਸ਼ਿਮ ਲਾਂਬਾ ਨੌਵੀਂ ਨੇ ਦੂਜਾ ਸਥਾਨ ਹਾਸਿਲ ਕੀਤਾ। ਅੰਡਰ-19 ਵਰਗ ਵਿਚ ਦਿਵਿਆਂਸ਼ ਨਰੂਲਾ (11ਵੀਂ), ਹਰਮਨਜੋਤ ਸਿੰਘ (12ਵੀਂ) ਅਤੇ ਪ੍ਰਭਜੋਤ ਸਿੰਘ (11ਵੀਂ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਇਸੇ ਵਰਗ ਵਿਚ ਸਹਿਜਪ੍ਰੀਤ ਸਿੰਘ 8ਵੀਂ ਨੇ ਦੂਜਾ ਸਥਾਨ ਹਾਸਿਲ ਕੀਤਾ। ਇਸ ਸ਼ਾਨਦਾਰ ਪ੍ਰਾਪਤੀ ’ਤੇ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ, ਪ੍ਰਧਾਨ ਰਵਿੰਦਰ ਕੌਰ ਤੇ ਪ੍ਰਿੰਸੀਪਲ ਪੂਨਮ ਧੀਮਾਨ ਨੇ ਸਮੂਹ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਤੇ ਕੋਚ ਨੂੰ ਵਧਾਈ ਦਿੱਤੀ। ਇਸ ਮੌਕੇ ਕਿੱਕ ਬਾਕਸਿੰਗ ਕੋਚ ਹਰਦੀਪ ਕੁਮਾਰ ਦੀ ਵੀ ਵਿਸ਼ੇਸ਼ ਤੌਰ ’ਤੇ ਸ਼ਲਾਘਾ ਕੀਤੀ ਗਈ। ਉਨ੍ਹਾਂ ਦੀ ਯੋਗ ਅਗਵਾਈ ਤੇ ਮਾਰਗਦਰਸ਼ਨ ਹੇਠ ਵਿਦਿਆਰਥੀਆਂ ਨੇ ਇਹ ਸ਼ਾਨਦਾਰ ਉਪਲਬਧੀ ਹਾਸਿਲ ਕੀਤੀ। ਸਕੂਲ ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਖੇਡਾਂ ਦੇ ਖੇਤਰ ਵਿਚ ਅੱਗੇ ਵਧਣ ਲਈ ਭਵਿੱਖ ਵਿਚ ਵੀ ਹਰ ਸੰਭਵ ਸਹਿਯੋਗ ਅਤੇ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾਣਗੀਆਂ।
Ad Position 22
No active advertisement
ਪਿਛਲੀ ਖ਼ਬਰ ਸਾਧੂ ਸਿੰਘ ਧਰਮਸੋਤ ਦੀ ਅਗਵਾਈ ’ਚ ਸੰਦੀਪ ਸਿੰਘ ਹਲੋਤਾਲੀ ਕਾਂਗਰਸ ’ਚ ਹੋਏ ਸ਼ਾਮਿਲ ਅਗਲੀ ਖ਼ਬਰ ਪਾਵਰਕਾਮ ਆਊਟ-ਸੋਰਸਿੰਗ ਠੇਕਾ ਕਾਮਿਆਂ ਵਲੋਂ ਪਿਛਲੇ 5 ਦਿਨਾਂ ਤੋਂ ਧਰਨਾ ਜਾਰੀ ਪਾਵਰਕਾਮ ਦੇ ਮੁੱਖ ਦਫਤਰ ਪਟਿਆਲਾ ਵਿਖ਼ੇ ਪ...
Ad Position 24