10-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-08-2026

ਸਿਡਬੀ ਤੇ ਆਈ. ਐੱਮ. ਏ. ਪਟਿਆਲਾ ਵਲੋਂ ਸਿਹਤ ਖੇਤਰ ਲਈ ਵਿੱਤੀ ਸਹਾਇਤਾ ਸੰਬੰਧੀ ਜਾਗਰੂਕਤਾ ਪ੍ਰੋਗਰਾਮ

ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਭਾਰਤ ਵਿਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (ਐੱਮ. ਐੱਸ.

Ad Position 21
No active advertisement
ਸਿਡਬੀ ਅਤੇ ਆਈ.ਐੱਮ.ਏ. ਪਟਿਆਲਾ ਵਲੋਂ ਸਿਹਤ ਖੇਤਰ ਲਈ ਵਿੱਤੀ ਸਹਾਇਤਾ ਸੰਬੰਧੀ ਕਰਵਾਏ ਜਾਗਰੂਕਤਾ ਪ੍ਰੋਗਰਾਮ ਦਾ ਦਿ੍ਸ਼। ਅਜੀਤ ਤਸਵੀਰ 11-08-2026
ਪਟਿਆਲਾ, 10 ਅਗਸਤ (ਮਨਦੀਪ ਸਿੰਘ ਖਰੌੜ)-ਭਾਰਤ ਵਿਚ ਸੂਖਮ, ਲਘੂ ਤੇ ਦਰਮਿਆਨੇ ਉਦਯੋਗਾਂ (ਐੱਮ. ਐੱਸ. ਐੱਮ. ਈ.) ਦੇ ਵਿਕਾਸ, ਵਿੱਤੀ ਸਹਾਇਤਾ ਤੇ ਪ੍ਰਚਾਰ ਲਈ ਪ੍ਰਮੁੱਖ ਵਿੱਤੀ ਸੰਸਥਾ ਸਮਾਲ ਇੰਡਸਟਰੀਜ਼ ਡਿਵੈਲਪਮੈਂਟ ਬੈਂਕ ਆਫ਼ ਇੰਡੀਆ (ਸਿਡਬੀ) ਵਲੋਂ ਇੰਡੀਅਨ ਮੈਡੀਕਲ ਐਸੋਸੀਏਸ਼ਨ (ਆਈ. ਐੱਮ. ਏ.) ਪਟਿਆਲਾ ਚੈਪਟਰ ਦੇ ਸਹਿਯੋਗ ਨਾਲ ‘ਵਿੱਤੀ ਸਹਾਇਤਾ ਰਾਹੀਂ ਸਿਹਤ ਖੇਤਰ ਦੇ ਵਿਕਾਸ ਨੂੰ ਹੁਲਾਰਾ’ ਵਿਸ਼ੇ ’ਤੇ ਜਾਗਰੂਕਤਾ ਪ੍ਰੋਗਰਾਮ ਹੋਟਲ ਮੋਂਟਾਜ, ਪਟਿਆਲਾ ਵਿਖੇ ਕਰਵਾਇਆ। ਪ੍ਰੋਗਰਾਮ ਵਿਚ ਡਾਕਟਰਾਂ ਅਤੇ ਸਿਹਤ ਖੇਤਰ ਨਾਲ ਜੁੜੇ ਪੇਸ਼ੇਵਰਾਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਸਿਡਬੀ ਵਲੋਂ ਸਿਹਤ ਖੇਤਰ ਲਈ ਉਪਲਬਧ ਵੱਖ - ਵੱਖ ਵਿੱਤੀ ਸਹਾਇਤਾ ਸਕੀਮਾਂ ਅਤੇ ਕਰਜ਼ਾ ਸਹੂਲਤਾਂ ਬਾਰੇ ਜਾਣਕਾਰੀ ਦਿੱਤੀ ਗਈ। ਪ੍ਰੋਗਰਾਮ ਦਾ ਮੁੱਖ ਉਦੇਸ਼ ਹਸਪਤਾਲਾਂ, ਕਲੀਨਿਕਾਂ, ਡਾਇਗਨੋਸਟਿਕ ਸੈਂਟਰਾਂ ਤੇ ਹੋਰ ਸਿਹਤ ਸੰਸਥਾਵਾਂ ਨੂੰ ਵਿਸਥਾਰ, ਆਧੁਨਿਕੀਕਰਨ, ਮੈਡੀਕਲ ਉਪਕਰਨਾਂ ਦੀ ਖਰੀਦ ਅਤੇ ਬੁਨਿਆਦੀ ਢਾਂਚੇ ਨਾਲ ਸੰਬੰਧਿਤ ਲੋੜਾਂ ਲਈ ਆਸਾਨ ਵਿੱਤੀ ਸਹਾਇਤਾ ਉਪਲਬਧ ਕਰਵਾਉਣਾ ਸੀ। ਪ੍ਰੋਗਰਾਮ ਦੀ ਸ਼ੁਰੂਆਤ ਸਿਡਬੀ ਚੰਡੀਗੜ੍ਹ ਦੇ ਜਨਰਲ ਮੈਨੇਜਰ ਤੇ ਰੀਜਨਲ ਹੈੱਡ ਸੁਨੀਲ ਐੱਸ. ਦੇ ਉਦਘਾਟਨੀ ਸੰਬੋਧਨ ਨਾਲ ਹੋਈ। ਉਨ੍ਹਾਂ ਨੇ ਵਿੱਤੀ ਸੰਸਥਾਵਾਂ ਤੇ ਸਿਹਤ ਖੇਤਰ ਨਾਲ ਜੁੜੇ ਪੇਸ਼ੇਵਰਾਂ ਵਿਚਕਾਰ ਮਜ਼ਬੂਤ ਸਾਂਝੇਦਾਰੀ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਮੇਂ ਸਿਰ ਅਤੇ ਢੁਕਵੀਂ ਵਿੱਤੀ ਸਹਾਇਤਾ ਹਸਪਤਾਲਾਂ, ਕਲੀਨਿਕਾਂ ਤੇ ਹੋਰ ਸਿਹਤ ਸੰਸਥਾਵਾਂ ਨੂੰ ਆਪਣੀਆਂ ਸੇਵਾਵਾਂ ਦਾ ਵਿਸਥਾਰ ਕਰਨ, ਸਹੂਲਤਾਂ ਨੂੰ ਆਧੁਨਿਕ ਬਣਾਉਣ ਅਤੇ ਨਵੀਂ ਤਕਨਾਲੋਜੀ ਅਪਣਾਉਣ ਵਿਚ ਮਹੱਤਵਪੂਰਨ ਭੂਮਿਕਾ ਨਿਭਾ ਸਕਦੀ ਹੈ। ਸੁਨੀਲ ਨੇ ਕਿਹਾ ਕਿ ਮਜ਼ਬੂਤ ਅਰਥਵਿਵਸਥਾ ਲਈ ਮਜ਼ਬੂਤ ਸਿਹਤ ਖੇਤਰ ਬਹੁਤ ਜ਼ਰੂਰੀ ਹੈ। ਸਿਡਬੀ ਸਿਹਤ ਖੇਤਰ ਨਾਲ ਜੁੜੇ ਪੇਸ਼ੇਵਰਾਂ ਦੇ ਵਿਕਾਸ ਤੇ ਵਿਸਥਾਰ ਲਈ ਸਮੇਂ ਸਿਰ ਅਤੇ ਢੁਕਵੀਂ ਵਿੱਤੀ ਸਹਾਇਤਾ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਇਸ ਮੌਕੇ ਆਈ. ਐੱਮ. ਏ. ਪਟਿਆਲਾ ਦੇ ਪ੍ਰਧਾਨ ਡਾ. ਅਮਨਦੀਪ ਸਿੰਘ ਬਖ਼ਸ਼ੀ ਨੇ ਸਿਡਬੀ ਦੇ ਇਸ ਉਪਰਾਲੇ ਦਾ ਸਵਾਗਤ ਕਰਦਿਆਂ ਸਿਹਤ ਖੇਤਰ ਵਿਚ ਵਧ ਰਹੀਆਂ ਵਿੱਤੀ ਲੋੜਾਂ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਅੰਤ ਵਿਚ ਚਾਰਟਰਡ ਅਕਾਊਂਟੈਂਟ ਅਨਿਲ ਅਰੋੜਾ ਵਲੋਂ ਧੰਨਵਾਦ ਦਾ ਮਤਾ ਪੇਸ਼ ਕੀਤਾ। ਇਸ ਮੌਕੇ ਆਈ. ਐੱਮ. ਏ. ਪਟਿਆਲਾ ਚੈਪਟਰ ਦੇ ਪ੍ਰਧਾਨ, ਸਕੱਤਰ ਸਮੇਤ ਹੋਰ ਸੀਨੀਅਰ ਮੈਂਬਰਾਂ ਤੇ ਸਿਡਬੀ ਦੇ ਅਧਿਕਾਰੀਆਂ ਤੋਂ ਇਲਾਵਾ ਲਗਪਗ 45 ਡਾਕਟਰਾਂ ਨੇ ਸ਼ਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਪੇ ਕਮਿਸ਼ਨ ਦਾ ਬਕਾਇਆ ਨਾ ਦੇਣ ਤੋਂ ਭੜਕੇ ਕਰਮਚਾਰੀਆਂ ਨੇ ਮਕੈਨੀਕਲ ਮੰਡਲ ਦਫ਼ਤਰ ਘੇਰ ਕੇ ਕੀਤਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਡੀ. ਏ. ਵੀ. ਪਬਲਿਕ ਸਕੂਲ ’ਚ ਭਾਰਤ ਕਵੈਸਟ : ਦ ਇੰਡੀਪੈਂਡੈਂਸ ਚੈਲੇਂਜ ਗਿਆਨ ਰਾਹੀਂ ਭਾਰਤ ਦੇ ਆਜ਼ਾਦੀ ਸੰਘਰਸ਼ ਨੂੰ ਦਿੱਤੀ...
Ad Position 24