12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-08-2026

ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਵਲੋਂ ਦੋ ਹੋਰ ਬੱਸਾਂ ਰਵਾਨਾ

ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੰਤ ਨਗਰ ਅਤੇ ਪੁਰਾਣਾ ਬੱਸ ਸਟੈਂਡ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਰਵਿੰਦਰਪਾਲ ਸਿੰਘ ਵਿੰਟੀ, ਸੰਜੀਵ ਕੁਮਾਰ, ਵਾਰਡ ਨੰਬਰ 49 ਦੇ ਕੌਂਸਲਰ ਨੇਹਾ ਸਿੱਧੂ ਅਤੇ ਵਾਰਡ ਨੰਬਰ 50 ਦੇ ਕੌਂਸਲਰ ਹਰਮਨ ਸੰਧੂ ਵੀ ਮੌਜੂਦ ਸਨ।

Ad Position 21
No active advertisement
ਅਜੀਤ ਡੈਸਕ 12-08-2026
ਪਟਿਆਲਾ, 11 ਅਗਸਤ (ਮਨਦੀਪ ਸਿੰਘ ਖਰੌੜ)-ਪੰਜਾਬ ਸਰਕਾਰ ਦੀ ਵਿਰਾਸਤ ਸੇਵਾ ਸੰਗਠਨ ਵਲੋਂ ਚਲ ਰਹੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਟਿਆਲਾ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਪਟਿਆਲਾ ਸ਼ਹਿਰ ਦੇ ਸੰਤ ਨਗਰ ਅਤੇ ਪੁਰਾਣਾ ਬੱਸ ਸਟੈਂਡ ਤੋਂ ਅੱਜ ਦੋ ਬੱਸਾਂ ਰਵਾਨਾ ਕੀਤੀਆਂ। ਇਸ ਮੌਕੇ ਹਲਕਾ ਕੋਆਰਡੀਨੇਟਰ ਰਵਿੰਦਰਪਾਲ ਸਿੰਘ ਵਿੰਟੀ, ਸੰਜੀਵ ਕੁਮਾਰ, ਵਾਰਡ ਨੰਬਰ 49 ਦੇ ਕੌਂਸਲਰ ਨੇਹਾ ਸਿੱਧੂ ਅਤੇ ਵਾਰਡ ਨੰਬਰ 50 ਦੇ ਕੌਂਸਲਰ ਹਰਮਨ ਸੰਧੂ ਵੀ ਮੌਜੂਦ ਸਨ। ਸਰਕਾਰ ਦੇ ਇਸ ਵਿਸੇਸ਼ ਉਪਰਾਲੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਐਮ.ਐਲ.ਏ. ਪਟਿਆਲਾ ਅਜੀਤਪਾਲ ਸਿੰਘ ਕੋਹਲੀ ਦਾ ਧੰਨਵਾਦ ਕੀਤਾ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਦੱਸਿਆ ਕਿ ਇਹ ਯਾਤਰਾ ਤਿੰਨ ਦਿਨ ਲਈ ਹੈ, ਜਿਥੇ ਕਿ ਵਧੀਆ ਹੋਟਲ ਵਿਚ ਖਾਣਾ ਅਤੇ ਰਹਿਣ ਦਾ ਪ੍ਰਬੰਧ ਹੁੰਦਾ ਹੈ। ਇਹ ਜਲ੍ਹਿਆਂਵਾਲਾ ਬਾਗ, ਰਾਮ ਤੀਰਥ ਮੰਦਰ, ਦੁਰਗਿਆਣਾ ਮੰਦਰ ਅਤੇ ਵਾਹਗਾ ਬਾਰਡਰ ਵੀ ਜਾਂਦੀ ਹੈ। ਉਨ੍ਹਾਂ ਦੱਸਿਆ ਸਰਕਾਰ ਨੇ ਇਸ ਉਪਰਾਲੇ ਦਾ ਸੂਬਾ ਵਾਸੀਆਂ ਵਲੋਂ ਸਹਿਯੋਗ ਕਰਨ ਦੇ ਨਾਲ ਨਾਲ ਧੰਨਵਾਦ ਵੀ ਕੀਤਾ ਜਾ ਰਿਹਾ ਹੈ। ਇਸ ਮੌਕੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਇਹ ਯੋਜਨਾ ਧਾਰਮਿਕ ਆਸਥਾ ਨਾਲ ਜੁੜੇ ਲੋਕਾਂ ਲਈ ਇਕ ਵੱਡਾ ਉਪਰਾਲਾ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਲੋਕਾਂ ਨੂੰ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਵਿਧਾਇਕ ਕੋਹਲੀ ਨੇ ਯਾਤਰਾ ’ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਉਨ੍ਹਾਂ ਦੀ ਸੁਖਦ ਅਤੇ ਮੰਗਲਮਈ ਯਾਤਰਾ ਦੀ ਕਾਮਨਾ ਕੀਤੀ।
Ad Position 22
No active advertisement
ਪਿਛਲੀ ਖ਼ਬਰ ਚੰਦਰੇਸ਼ਵਰ ਸਿੰਘ ਮੋਹੀ ਨੂੰ ਪਿੰਡ ਵਾਸੀਆਂ ਨੇ ਕੀਤਾ ਸਨਮਾਨਿਤ ਅਗਲੀ ਖ਼ਬਰ ਚੋਰੀ ਦੇ ਮੋਟਰਸਾਈਕਲ ਸਣੇ ਤਿੰਨ ਕਾਬੂ
Ad Position 24