ਭਾਈ ਰਾਮ ਕਿਸ਼ਨ ਗੁਰਮਤਿ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ
ਪਟਿਆਲਾ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕਿਸ਼ਨ ਗੁਰਮਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਰ ਮਨਾਇਆ ਗਿਆ। ਇਸ ਦਾ ਮਕਸਦ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਗੀਤਾਂ ਨਾਲ ਜਾਣੂ ਕਰਵਾਉਣਾ ਸੀ।
ਪਟਿਆਲਾ, 11 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਭਾਈ ਰਾਮ ਕਿਸ਼ਨ ਗੁਰਮਤ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੀਆਂ ਦਾ ਤਿਉਹਰ ਮਨਾਇਆ ਗਿਆ। ਇਸ ਦਾ ਮਕਸਦ ਬੱਚਿਆਂ ਨੂੰ ਪੰਜਾਬੀ ਸੱਭਿਆਚਾਰ ਅਤੇ ਲੋਕ ਗੀਤਾਂ ਨਾਲ ਜਾਣੂ ਕਰਵਾਉਣਾ ਸੀ। ਸਕੂਲ ਦੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸਮਾਗਮ ਵਿਚ ਹਿੱਸਾ ਲਿਆ। ਸਕੂਲ ਦੇ ਵਿਦਿਆਰਥੀ ਪੰਜਾਬੀ ਸਭਿਆਚਾਰਕ ਪਹਿਰਾਵਾ ਪਾ ਕੇ ਆਏ ਸਨ। ਨਾਲ ਹੀ ਪੀਂਘਾਂ, ਫੁਲਕਾਰੀਆਂ, ਖੀਰ, ਪੂੜਿਆਂ ਆਦਿ ਨੇ ਵਾਤਾਵਰਨ ਨੂੰ ਰੰਗੀਨ ਬਣਾਇਆ ਹੋਇਆ ਸੀ। ਵਿਦਿਆਰਥੀਆਂ ਨੇ ਗਿੱਧਾ, ਲੁੱਡੀ, ਸੰਮੀ, ਕਿੱਕਲੀ ਅਤੇ ਹੋਰ ਲੋਕ ਨਾਚਾਂ ਦੀ ਪੇਸ਼ਕਾਰੀ ਕੀਤੀ। ਸਮਾਗਮ ਦੇ ਅੰਤ ਤੇ ਪ੍ਰਿੰਸੀਪਲ ਹਿੰਮਤ ਕੌਰ ਨੇ ਵਿਦਿਆਰਥੀਆਂ ਨੂੰ ਆਸ਼ੀਰਵਾਦ ਦਿੱਤਾ ਅਤੇ ਡਾਇਰੈਕਟਰ ਰਮਣੀਕ ਘੁੰਮਣ ਨੇ ਬੀ.ਐਡ. ਦੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਅੰਤ ਵਿਚ ਸਕੂਲ ਦੇ ਪ੍ਰਧਾਨ ਮਹੰਤ ਚਮਕੌਰ ਸਿੰਘ ਸੇਵਾ ਪੰਥੀ ਨੇ ਬੱਚਿਆਂ ਨੂੰ ਮੁਬਾਰਕ ਦਿੱਤੀ ਅਤੇ ਕਿਹਾ ਕਿ ਅਜਿਹੇ ਤਿਉਹਾਰਾਂ ਦੇ ਸਮਾਗਮਾਂ ਨਾਲ ਵਿਦਿਆਰਥੀ ਪੰਜਾਬੀ ਲੋਕ ਕਲਾਵਾਂ ਤੋਂ ਵਾਕਿਫ਼ ਹੁੰਦੇ ਹਨ ਅਤੇ ਅਜਿਹੀਆਂ ਗਤੀਵਿਧੀਆਂ ਵਿਦਿਆਰਥੀਆਂ ਨੂੰ ਸਭਿਆਚਾਰ ਨਾਲ ਜੋੜਦੀਆਂ ਹਨ। ਉਨ੍ਹਾਂ ਕਿਹਾ ਕਿ ਤੀਆਂ ਪੰਜਾਬੀ ਸੱਭਿਆਚਾਰ ਦਾ ਸੁੰਦਰ ਅਤੇ ਖੁਸ਼ੀਆਂ ਭਰਿਆ ਤਿਉਹਾਰ ਹੈ ਅਤੇ ਇਹ ਮਿਲਾਪ ਅਤੇ ਖੁਸ਼ੀ ਦਾ ਪ੍ਰਤੀਕ ਹੈ।