ਕਲਗੀਧਰ ਨੈਸ਼ਨਲ ਪਬਲਿਕ ਸਕੂਲ ਮੂੰਗੋ ਦੇ ਬੱਚਿਆਂ ਨੇ ਵਾਲੀਬਾਲ ’ਚ ਸ਼ਾਨਦਾਰ ਜਿੱਤ ਕੀਤੀ ਹਾਸਿਲ
ਭਾਦਸੋਂ,11 ਅਗਸਤ (ਪ੍ਰਦੀਪ ਦੰਦਰਾਲਾ)-ਇਲਾਕੇ ਦੀ ਸਿਰਮੌਰ ਸੰਸਥਾ ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰਦੇ ਆਏ ਹਨ। ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸੀ.
ਭਾਦਸੋਂ,11 ਅਗਸਤ (ਪ੍ਰਦੀਪ ਦੰਦਰਾਲਾ)-ਇਲਾਕੇ ਦੀ ਸਿਰਮੌਰ ਸੰਸਥਾ ਕਲਗੀਧਰ ਨੈਸ਼ਨਲ ਸੀਨੀਅਰ ਸੈਕੰਡਰੀ ਸਕੂਲ ਮੂੰਗੋ ਦੇ ਵਿਦਿਆਰਥੀ ਪੜ੍ਹਾਈ ਦੇ ਨਾਲ ਨਾਲ ਖੇਡਾਂ ਵਿੱਚ ਵੀ ਮੱਲਾਂ ਮਾਰਦੇ ਆਏ ਹਨ। ਪਿਛਲੇ ਸਾਲਾਂ ਦੀ ਤਰ੍ਹਾਂ ਇਸ ਸਾਲ ਵੀ ਸੀ. ਬੀ. ਐੱਸ. ਸੀ. ਦੁਆਰਾ 17ਵੇਂ ਕਲਸਟਰ ਮੁਕਾਬਲੇ ਮਾਇਲਸਟੋਨ ਪਬਲਿਕ ਸਕੂਲ ਘਨੌਰ ਜ਼ਿਲਾ ਪਟਿਆਲਾ ਵਿਖੇ 7,8 ਅਤੇ 9 ਅਗਸਤ ਨੂੰ ਕਰਵਾਏ ਗਏ। ਜਿਸ ਵਿੱਚ ਕਲਗੀਧਰ ਨੈਸ਼ਨਲ ਸੀਨੀਅਰ ਸੈਕੈਂਡਰੀ ਸਕੂਲ ਮੂੰਗੋ ਦੇ ਵਿਦਿਆਰਥੀਆਂ ਨੇ ਵਾਲੀਬਾਲ ਖੇਡ ਮੁਕਾਬਲਿਆਂ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਕੇ ਜਿੱਤ ਪ੍ਰਾਪਤ ਕੀਤੀ। ਲੜਕਿਆਂ ਵਿਚੋਂ U-14 ਦੀ ਟੀਮ ਨੇ ਪਹਿਲਾਂ ਸਥਾਨ ਹਾਸਿਲ ਕੀਤਾ। U-17 ਨੇ ਦੂਸਰਾ ਅਤੇ U-19 ਦੀ ਟੀਮ ਨੇ ਵੀ ਦੂਸਰਾ ਸਥਾਨ ਹਾਸਿਲ ਕਰਕੇ ਸਕੂਲ ਦਾ ਮਾਣ ਵਧਾਇਆ। ਇਸੇ ਤਰ੍ਹਾਂ ਲੜਕੀਆਂ ਦੀਆਂ ਟੀਮਾਂ ਵਿਚੋਂ U-19 ਦੀ ਟੀਮ ਨੇ ਆਪਣੀ ਸ਼ਾਨਦਾਰ ਖੇਡ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ ਦੂਸਰਾ ਸਥਾਨ ਅਤੇ U-14 ਦੀ ਟੀਮ ਨੇ ਤੀਸਰਾ ਸਥਾਨ ਪ੍ਰਾਪਤ ਕੀਤਾ। ਵਿਦਿਆਰਥੀਆਂ ਨੇ ਆਪਣੀ ਮਿਹਨਤ, ਲਗਨ ਅਤੇ ਖੇਡ ਭਾਵਨਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ ਇਸ ਪ੍ਰਾਪਤੀ ‘ਤੇ ਸਕੂਲ ਦੇ ਪ੍ਰਿੰਸੀਪਲ ਅਮਨਦੀਪ ਸਿੰਘ ਨੇ ਖਿਡਾਰੀਆਂ,ਕੋਚ ਅਤੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਉਹਨਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿੱਚ ਅਨੁਸ਼ਾਸਨ, ਟੀਮ ਭਾਵਨਾ ਅਤੇ ਆਤਮ ਵਿਸ਼ਵਾਸ ਪੈਦਾ ਕਰਦੀਆਂ ਹਨ । ਇਸ ਮੌਕੇ ਖੇਡ ਇੰਚਾਰਜ ਡੀ.ਪੀ.ਈ.ਅਤੇ ਸਮੂਹ ਸਟਾਫ ਵਲੋਂ ਖਿਡਾਰੀਆਂ ਨੂੰ ਵਧਾਈ ਦਿੱਤੀ ਗਈ । ਇਸ ਮੌਕੇ ਸਕੂਲ ਦੇ ਚੇਅਰਮੈਨ ਰਵਿੰਦਰ ਸਿੰਘ ਮੂੰਗੋ ਨੇ ਖਿਡਾਰੀਆਂ ਉਹਨਾਂ ਦੇ ਕੋਚ ਦੀ ਮਿਹਨਤ ਦੀ ਸ਼ਲਾਘਾ ਕਰਦਿਆਂ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਭਵਿੱਖ ਵਿੱਚ ਹੋਰ ਵਧੀਆ ਪ੍ਰਦਰਸ਼ਨ ਕਰਨ ਲਈ ਉਤਸਾਹਿਤ ਕੀਤਾ।