ਪਾਤੜਾਂ ਇਲਾਕੇ ’ਚ ਅਮਨ ਸ਼ਾਂਤੀ ਕਾਇਮ ਕਰਕੇ ਭ੍ਰਿਸ਼ਟਾਚਾਰ ਨੂੰ ਖ਼ਤਮ ਕਰਾਂਗੇ- ਡੀ. ਟੀ. ਓ. ਕਰਨ ਸਿੰਘ
ਸ਼ਹਿਰ ਦੇ ਵਪਾਰੀਆਂ ਨਾਲ ਕੀਤੀ ਮੀਟਿੰਗ
ਪਾਤੜਾਂ, 11 ਅਗਸਤ (ਜਗਦੀਸ਼ ਸਿੰਘ ਕੰਬੋਜ)- ਆਮ ਆਦਮ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀ. ਟੀ.
ਕ
ਕਰਨ ਸਿੰਘ ਡੀਟੀਓ ਪਾਤੜਾਂ ਸ਼ਹਿਰ ਦੇ ਵਪਾਰੀਆਂ ਨੂੰ ਸੰਬੋਧਨ ਕਰਦੇ ਹੋਏ। ਤਸਵੀਰ : ਜਗਦੀਸ਼ ਸਿੰਘ ਕੰਬੋਜ
05-08-2026
ਪਾਤੜਾਂ, 11 ਅਗਸਤ (ਜਗਦੀਸ਼ ਸਿੰਘ ਕੰਬੋਜ)- ਆਮ ਆਦਮ ਪਾਰਟੀ ਦੇ ਸੀਨੀਅਰ ਆਗੂ ਕਰਨ ਸਿੰਘ ਡੀ.ਟੀ.ਓ. ਵਲੋਂ ਪਾਤੜਾਂ ਦੇ ਵਪਾਰੀਆਂ ਨਾਲ ਮੀਟਿੰਗ ਕੀਤੀ ਗਈ। ਕੌਂਸਲਰ ਸੋਨੀ ਜਲੂਰ ਦੀ ਅਗਵਾਈ ’ਚ ਇਕੱਤਰ ਮੀਟਿੰਗ ’ਚ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਪਾਤੜਾਂ ਇਲਾਕੇ ’ਚ ਬੀਤੇ ਸਮੇਂ ’ਚ ਹੋਈ ਗੁੰਡਾਗਰਦੀ ਨੂੰ ਖ਼ਤਮ ਕਰਕੇ ਇਲਾਕੇ ’ਚ ਅਮਨ ਸ਼ਾਂਤੀ ਕਾਇਮ ਕੀਤੀ ਜਾਵੇਗੀ ਤੇ ਕਿਸੇ ਵੀ ਅਧਿਕਾਰੀ ਵਲੋਂ ਕੀਤਾ ਜਾ ਰਿਹਾ ਭ੍ਰਿਸ਼ਟਾਚਾਰ ਸਹਿਣ ਨਹੀਂ ਕੀਤਾ ਜਾਵੇਗਾ ਅਤੇ ਲੋਕਾਂ ਦੇ ਸਾਰੇ ਕੰਮ ਭ੍ਰਿਸ਼ਟਾਚਾਰ ਮੁਕਤ ਅਤੇ ਬਿਨਾਂ ਕਿਸੇ ਦੇਰੀ ਤੋਂ ਕਰਵਾਏ ਜਾਣਗੇ। ਉਨ੍ਹਾਂ ਕਿਹਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਦਿੱਤੇ ਗਏ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਸ਼ੁਤਰਾਣਾ ਵਿਚ ਦਿੱਤੀ ਗਈ ਜ਼ੁੰਮੇਵਾਰੀ ਨੂੰ ਨਿਭਾਉਂਦਿਆਂ ਪਾਤੜਾਂ ਇਲਾਕੇ ਦੇ ਹਰ ਸ਼ਹਿਰਾਂ ਅਤੇ ਕਸਬਿਆਂ ਤੋਂ ਇਲਾਵਾ ਪਿੰਡਾਂ ਵਿਚ ਲੋਕਾਂ ਨਾਲ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਮੀਟਿੰਗਾਂ ਦੌਰਾਨ ਲੋਕਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣ ਕੇ ਉਨ੍ਹਾਂ ਵਿਚ ਬਹੁਤੀਆਂ ਮੁਸ਼ਕਲਾਂ ਦਾ ਹੱਲ ਮੌਕੇ ’ਤੇ ਕੀਤਾ ਜਾ ਰਿਹਾ ਹੈ। ਉਨ੍ਹਾਂ ਵਪਾਰੀਆਂ ਦੀ ਮੁਸ਼ਕਲਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸ਼ਹਿਰ ਵਿਚ ਕਾਲੌਨਾਈਜਰਾਂ ਅਤੇ ਵਪਾਰ ਕਰਕੇ ਆਪਣੇ ਪਰਿਵਾਰ ਪਾਲਣ ਵਾਲੇ ਵਪਾਰੀਆਂ ਨੂੰ ਬਹੁਤ ਹੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਸਰਕਾਰੀ ਅਧਿਕਾਰੀ ਨੂੰ ਤਾੜਨਾ ਕਰਦਿਆਂ ਕਿਹਾ ਕਿ ਜਿਹੜਾ ਵੀ ਅਧਿਕਾਰੀ ਜਾਂ ਕਰਮਚਾਰੀ ਕਿਸੇ ਵੀ ਵਪਾਰੀ ਨੂੰ ਤੰਗ ਪ੍ਰੇਸ਼ਾਨ ਕਰੇਗਾ ਉਸ ਦੇ ਖਿਲਾਫ਼ ਸਖ਼ਤੀ ਨਾਲ ਪੇਸ਼ ਆਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਬੀਤੇ ਕੁੱਝ ਸਾਲਾਂ ਵਿਚ ਪਾਤੜਾਂ ਸ਼ਹਿਰ ਵਿਚ ਦੁਕਾਨਾਂ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਵਾਪਰੀਆਂ ਪਰ ਪਾਤੜਾਂ ਸ਼ਹਿਰ ਵਿਚ ਫਾਇਰਬ੍ਰਿਗੇਡ ਮੌਜੂਦ ਨਾ ਹੋਣ ਕਾਰਨ ਭਾਰੀ ਨੁਕਸਾਨ ਜਿੱਥੇ ਵਪਾਰੀਆਂ ਨੂੰ ਝੱਲਣਾ ਪਿਆ ਹੈ ਉੱਥੇ ਪੱਕੀਆਂ ਫ਼ਸਲਾਂ ਨੂੰ ਅੱਗ ਲੱਗ ਜਾਣ ਨਾਲ ਕਿਸਾਨਾਂ ਦਾ ਬਹੁਤ ਨੁਕਸਾਨ ਹੁੰਦਾ ਰਿਹਾ ਹੈ। ਇਸ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਧਿਆਨ ਵਿਚ ਲਿਆਂਦੇ ਜਾਣ ’ਤੇ ਉਨ੍ਹਾਂ ਵਲੋਂ ਤੁਰੰਤ ਹੁਕਮ ਕਰਕੇ ਪੱਕੇ ਤੌਰ ’ਤੇ ਫਾਇਰਬ੍ਰਿਗੇਡ ਭੇਜ ਦਿੱਤੀ ਗਈ ਹੈ। ਇਸੇ ਤਰ੍ਹਾਂ ਹੀ ਜੋ ਵੀ ਮੁਸ਼ਕਲਾਂ ਹੋਰ ਧਿਆਨ ਵਿਚ ਲਿਆਂਦੀਆਂ ਜਾਣਗੀਆਂ, ਉਨ੍ਹਾਂ ਦਾ ਹੱਲ ਕੀਤਾ ਜਾਵੇਗਾ। ਕੌਂਸਲਰ ਸੋਨੀ ਜਲੂਰ, ਸਮਾਜਸੇਵੀ ਸੁਖਦੇਵ ਸਿੰਘ ਬੈਲਜੀਅਮ ਅਤੇ ਫਕੀਰ ਚੰਦ ਗੋਇਲ ਸਾਬਕਾ ਕੌਂਸਲਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਸਾਡੇ ਹਲਕੇ ਦੀ ਅਗਵਾਈ ਕਰਨ ਲਈ ਬੀਬੀ ਵਨਿੰਦਰ ਕੌਰ ਲੂੰਬਾ ਅਤੇ ਉਨ੍ਹਾਂ ਦੇ ਪਤੀ ਕਰਨ ਸਿੰਘ ਅਜਿਹੇ ਆਗੂ ਦਿੱਤੇ ਗਏ ਹਨ ਜਿਹੜੇ ਕਿ ਇਮਾਨਦਾਰੀ ਅਤੇ ਕਹਿਣੀ ਕਰਨੀ ਦੇ ਪੂਰੇ ਹਨ। ਇਸ ਲਈ ਸ਼ਹਿਰ ਵਾਸੀਆਂ ਵਲੋਂ ਇਨ੍ਹਾਂ ਦਾ ਪੂਰਨ ਸਮਰਥਨ ਕੀਤਾ ਜਾ ਰਿਹਾ ਹੈ। ਇਸ ਮੌਕੇ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਤੇਜ ਰਾਮ ਸ਼ਰਮਾ, ਕਾਲੌਨਾਈਜਰ ਪੰਕਜ ਕੁਮਾਰ ਸਮੇਤ ਬਹੁਤ ਸਾਰੇ ਵਪਾਰਕ ਐਸੋਸੀਏਸ਼ਨਾਂ ਦੇ ਪ੍ਰਧਾਨ ਅਤੇ ਨੁਮਾਇੰਦੇ ਮੌਜੂਦ ਸਨ।