17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਤੰਬਾਕੂ ਦੀ ਵਰਤੋਂ ਨੂੰ ਰੋਕਣ ਲਈ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਅਪੀਲ

ਪਟਿਆਲਾ, 11 ਅਗਸਤ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 11 ਅਗਸਤ (ਧਰਮਿੰਦਰ ਸਿੰਘ ਸਿੱਧੂ)-ਰਾਸ਼ਟਰੀ ਤੰਬਾਕੂ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਤੰਬਾਕੂ ਕੰਟਰੋਲ ਕਮੇਟੀ ਦੀ ਮੀਟਿੰਗ ਅੱਜ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਪਟਿਆਲਾ ਵਿਖੇ ਵਧੀਕ ਡਿਪਟੀ ਕਮਿਸ਼ਨਰ ਨਵਰੀਤ ਕੌਰ ਸੇਖੋਂ ਅਤੇ ਸਿਵਲ ਸਰਜਨ ਪਟਿਆਲਾ ਡਾ. ਸ਼ੈਲੀ ਜੇਟਲੀ ਦੀ ਅਗਵਾਈ ਹੇਠ ਆਯੋਜਿਤ ਕੀਤੀ ਗਈ। ਮੀਟਿੰਗ ਦਾ ਤਾਲਮੇਲ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ (ਐਨ.ਟੀ.ਸੀ.ਪੀ.) ਡਾ. ਇੰਦਰਪ੍ਰੀਤ ਰੰਧਾਵਾ ਵੱਲੋਂ ਕੀਤਾ ਗਿਆ। ਮੀਟਿੰਗ ਵਿੱਚ ਸਮੂਹ ਐਸ.ਐਮ.ਓਜ਼, ਪ੍ਰੋਗਰਾਮ ਅਫ਼ਸਰਾਂ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਸ਼ਮੂਲੀਅਤ ਕੀਤੀ। ਇਸ ਦੌਰਾਨ ਤੰਬਾਕੂ ਦੀ ਵਰਤੋਂ ਨੂੰ ਰੋਕਣ ਅਤੇ ਲੋਕਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਸਬੰਧੀ ਜਾਗਰੂਕ ਕਰਨ ਲਈ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ ਗਿਆ। ਮੀਟਿੰਗ ਦੌਰਾਨ ਸਿਗਰਟ ਅਤੇ ਹੋਰ ਤੰਬਾਕੂ ਉਤਪਾਦ ਐਕਟ ਦੀਆਂ ਵੱਖ-ਵੱਖ ਧਾਰਾਵਾਂ ਅਤੇ ਇਸ ਦੀ ਪ੍ਰਭਾਵਸ਼ਾਲੀ ਢੰਗ ਨਾਲ ਪਾਲਣਾ ਯਕੀਨੀ ਬਣਾਉਣ ਸਬੰਧੀ ਦਿਸ਼ਾ-ਨਿਰਦੇਸ਼ ਸਾਂਝੇ ਕੀਤੇ ਗਏ। ਅਧਿਕਾਰੀਆਂ ਨੂੰ ਜਨਤਕ ਥਾਵਾਂ ’ਤੇ ਤੰਬਾਕੂਨੋਸ਼ੀ ਨੂੰ ਰੋਕਣ, ਤੰਬਾਕੂ ਉਤਪਾਦਾਂ ਦੀ ਵਿਕਰੀ ਸਬੰਧੀ ਨਿਯਮਾਂ ਦੀ ਪਾਲਣਾ ਕਰਵਾਉਣ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਲਤ ਤੋਂ ਦੂਰ ਰੱਖਣ ਲਈ ਲੋੜੀਂਦੇ ਕਦਮ ਚੁੱਕਣ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਐਡਵੋਕੇਟ ਆਸਥਾ ਬੱਗਾ ਅਤੇ ਐਡਵੋਕੇਟ ਗਗਨ ਕੌਰ ਵੱਲੋਂ ਵਿਸ਼ੇਸ਼ ਪ੍ਰਜ਼ੈਂਟੇਸ਼ਨ ਦਿੱਤੀ ਗਈ। ਉਨ੍ਹਾਂ ਨੇ ਕੋਟਪਾ ਐਕਟ ਦੇ ਪ੍ਰਬੰਧਾਂ, ਤੰਬਾਕੂ ਦੀ ਵਰਤੋਂ ਦੇ ਸਿਹਤ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਅਤੇ ਤੰਬਾਕੂ ਕੰਟਰੋਲ ਲਈ ਵੱਖ-ਵੱਖ ਵਿਭਾਗਾਂ ਦੀ ਭੂਮਿਕਾ ਬਾਰੇ ਜਾਣਕਾਰੀ ਦਿੱਤੀ। ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਨਵਰੀਤ ਕੌਰ ਸੇਖੋਂ ਨੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨੂੰ ਤੰਬਾਕੂ ਕੰਟਰੋਲ ਮੁਹਿੰਮ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਆਪਸੀ ਤਾਲਮੇਲ ਨਾਲ ਕੰਮ ਕਰਨ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਨੂੰ ਘਟਾਉਣ ਲਈ ਸਿਰਫ਼ ਸਿਹਤ ਵਿਭਾਗ ਹੀ ਨਹੀਂ, ਸਗੋਂ ਸਾਰੇ ਵਿਭਾਗਾਂ ਨੂੰ ਸਾਂਝੇ ਤੌਰ ’ਤੇ ਯਤਨ ਕਰਨ ਦੀ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਇਮਾਨਦਾਰੀ ਅਤੇ ਬਿਹਤਰੀਨ ਸੇਵਾਵਾਂ ਬਦਲੇ ਸੰਦੀਪ ਦੇ ਮੋਢਿਆਂ ’ਤੇ ਲਗਾਏ ਸਟਾਰ ਅਗਲੀ ਖ਼ਬਰ ਸ਼ਿਵ ਸ਼ੰਕਰ ਯੂਥ ਸੇਵਾ ਦਲ ਵਲੋਂ ਜ਼ਰੂਰਤਮੰਦ ਔਰਤਾਂ ਨੂੰ ਸਿਲਾਈ ਮਸ਼ੀਨਾਂ ਭੇਟ
Ad Position 24