ਇਮਾਨਦਾਰੀ ਅਤੇ ਬਿਹਤਰੀਨ ਸੇਵਾਵਾਂ ਬਦਲੇ ਸੰਦੀਪ ਦੇ ਮੋਢਿਆਂ ’ਤੇ ਲਗਾਏ ਸਟਾਰ
ਰਾਜਪੁਰਾ, 11 ਅਗਸਤ (ਰਣਜੀਤ ਸਿੰਘ)-ਇੱਥੋਂ ਦੇ ਸਦਰ ਪੁਲਿਸ ਸਟੇਸ਼ਨ ਵਿਚ ਤਾਇਨਾਤ ਸੰਦੀਪ ਸਿੰਘ ਦੀਆਂ ਵਧੀਆਂ ਸੇਵਾਵਾਂ ਬਦਲੇ ਮੋਢਿਆਂ ’ਤੇ ਤਾਰੇ ਲਾਏ ਗਏ। ਸੰਦੀਪ ਸਿੰਘ ਦੀ ਇਸ ਉਪਲੱਬਧੀ ਨੂੰ ਲੈ ਕੇ ਸਾਰੇ ਸਦਰ ਪੁਲਿਸ ਸਟੇਸ਼ਨ ਵਿਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਸੀ ਅਤੇ ਉਸ ਨੂੰ ਦੋਸਤ ਮਿੱਤਰ ਅਤੇ ਸਾਥੀ ਮੁਲਾਜ਼ਮ ਵਧਾਈਆਂ ਦੇ ਰਹੇ ਸਨ।
ਰਾਜਪੁਰਾ, 11 ਅਗਸਤ (ਰਣਜੀਤ ਸਿੰਘ)-ਇੱਥੋਂ ਦੇ ਸਦਰ ਪੁਲਿਸ ਸਟੇਸ਼ਨ ਵਿਚ ਤਾਇਨਾਤ ਸੰਦੀਪ ਸਿੰਘ ਦੀਆਂ ਵਧੀਆਂ ਸੇਵਾਵਾਂ ਬਦਲੇ ਮੋਢਿਆਂ ’ਤੇ ਤਾਰੇ ਲਾਏ ਗਏ। ਸੰਦੀਪ ਸਿੰਘ ਦੀ ਇਸ ਉਪਲੱਬਧੀ ਨੂੰ ਲੈ ਕੇ ਸਾਰੇ ਸਦਰ ਪੁਲਿਸ ਸਟੇਸ਼ਨ ਵਿਚ ਵਿਆਹ ਵਰਗਾ ਮਾਹੌਲ ਬਣਿਆ ਹੋਇਆ ਸੀ ਅਤੇ ਉਸ ਨੂੰ ਦੋਸਤ ਮਿੱਤਰ ਅਤੇ ਸਾਥੀ ਮੁਲਾਜ਼ਮ ਵਧਾਈਆਂ ਦੇ ਰਹੇ ਸਨ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੰਦੀਪ ਸਿੰਘ ਨੇ ਦੱਸਿਆ ਕਿ ਉਹ ਬਤੌਰ ਐਮ.ਐੱਚ.ਸੀ. ਖੇੜੀ ਗੰਡਿਆਂ ਅਤੇ ਪੁਲਿਸ ਸਟੇਸ਼ਨ ਘਨੌਰ ਅਤੇ ਹੋਰ ਵੱਖ-ਵੱਖ ਥਾਵਾਂ ’ਤੇ ਰਹੇ ਅਤੇ ਉਨ੍ਹਾਂ ਨੇ ਆਪਣੀ ਡਿਊਟੀ ਪੂਰੀ ਲਗਨ ਅਤੇ ਇਮਾਨਦਾਰੀ ਨਾਲ ਕੀਤੀ। ਅੱਜ ਸੰਦੀਪ ਸਿੰਘ ਦੇ ਮੋਢਿਆਂ ’ਤੇ ਤਰੱਕੀ ਦੇ ਸਟਾਰ ਐਸ.ਪੀ. ਪਲਵਿੰਦਰ ਸਿੰਘ ਚੀਮਾ ਨੇ ਲਾਏ ਅਤੇ ਉਨ੍ਹਾਂ ਨੂੰ ਵਧੀਆਂ ਸੇਵਾਵਾਂ ਬਦਲੇ ਵਿਚ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ’ਤੇ ਐਸ.ਪੀ. ਨੇ ਪਲਵਿੰਦਰ ਸਿੰਘ ਨੇ ਕਿਹਾ ਕਿ ਮਹਿਕਮੇ ਦਾ ਮਾਣ ਵਧਾਉਣ ਵਾਲੇ ਸੰਦੀਪ ਸਿੰਘ ਨੂੰ ਤਰੱਕੀ ਦਾ ਤੋਹਫ਼ਾ ਦਿੱਤਾ ਗਿਆ ਹੈ। ਵਧੀਆਂ ਸੇਵਾਵਾਂ ਬਦਲੇ ਵਿਚ ਸੰਦੀਪ ਸਿੰਘ ਨੂੰ ਥਾਣੇਦਾਰ ਬਣਾਇਆ ਗਿਆ ਹੈ। ਸੰਦੀਪ ਸਿੰਘ ਨੂੰ ਬਾਕੀ ਦੇ ਸਾਥੀ ਮੁਲਾਜ਼ਮਾਂ ਨੇ ਵੀ ਵਧਾਈਆਂ ਦਿੱਤੀਆਂ । ਉਨ੍ਹਾਂ ਨੂੰ ਵਿਸ਼ੇਸ਼ ਤੌਰ ’ਤੇ ਐਸ.ਐੱਚ.ਓ. ਇੰਸਪੈਕਟਰ ਕਿਰਪਾਲ ਸਿੰਘ ਮੋਹੀ, ਥਾਣੇਦਾਰ ਗੁਰਦਰਸ਼ਨ ਸਿੰਘ ਸਮੇਤ ਹੋਰਨਾਂ ਮੁਲਾਜ਼ਮਾਂ ਨੇ ਵਧਾਈਆਂ ਦਿੱਤੀਆਂ ਹਨ।