17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਔਰਤਾਂ ਨੇ ਇਕੱਠੀਆਂ ਹੋ ਕੇ ਉਤਸ਼ਾਹ ਨਾਲ ਮਨਾਇਆ ਤੀਆਂ ਦਾ ਤਿਉਹਾਰ

ਪਟਿਆਲਾ, 11 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 05-08-2026
ਪਟਿਆਲਾ, 11 ਅਗਸਤ (ਅ.ਸ. ਆਹਲੂਵਾਲੀਆ)-ਪਟਿਆਲਾ ਦੇ ਬਾਬਾ ਆਲਾ ਸਿੰਘ ਪਾਰਕ ਦੇ ਯੋਗਾ ਗਰੁੱਪ ਦੀਆਂ ਔਰਤਾਂ ਵਲੋ ਇਕੱਠੀਆਂ ਹੋ ਕੇ ਪੰਜਾਬੀ ਸੱਭਿਆਚਾਰ ਅਤੇ ਵਿਰਸੇ ਨਾਲ ਜੁੜਿਆ ਤੀਆਂ ਦਾ ਤਿਉਹਾਰ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਇਸ ਮੌਕੇ ਔਰਤਾਂ ਨੇ ਰਵਾਇਤੀ ਪੰਜਾਬੀ ਪਹਿਰਾਵੇ ਪਹਿਨ ਕੇ ਤੀਆਂ ਦੇ ਰੰਗ ਵਿਚ ਰੰਗੀਆਂ ਹੋਈਆਂ ਨਜ਼ਰ ਆਈਆਂ। ਤੀਆਂ ਦੇ ਤਿਉਹਾਰ ਦੌਰਾਨ ਔਰਤਾਂ ਨੇ ਗਿੱਧਾ ਪਾ ਕੇ, ਲੋਕ ਗੀਤ ਗਾ ਕੇ ਅਤੇ ਬੋਲੀਆਂ ਪਾ ਕੇ ਖੂਬ ਰੌਣਕਾਂ ਲਗਾਈਆਂ। ਇਸ ਮੌਕੇ ਪੰਜਾਬੀ ਸੱਭਿਆਚਾਰ ਦੀਆਂ ਪੁਰਾਤਨ ਰਵਾਇਤਾਂ ਅਤੇ ਵਿਰਾਸਤੀ ਰੰਗਾਂ ਨੂੰ ਵੀ ਉਜਾਗਰ ਕੀਤਾ ਗਿਆ। ਔਰਤਾਂ ਨੇ ਕਿਹਾ ਕਿ ਤੀਆਂ ਦਾ ਤਿਉਹਾਰ ਪੰਜਾਬੀ ਸੱਭਿਆਚਾਰ ਦਾ ਅਹਿਮ ਹਿੱਸਾ ਹੈ, ਜੋ ਔਰਤਾਂ ਨੂੰ ਇਕੱਠੇ ਹੋ ਕੇ ਖੁਸ਼ੀਆਂ ਸਾਂਝੀਆਂ ਕਰਨ ਅਤੇ ਆਪਣੀ ਅਮੀਰ ਵਿਰਾਸਤ ਨਾਲ ਜੁੜਨ ਦਾ ਮੌਕਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਅਜਿਹੇ ਸੱਭਿਆਚਾਰਕ ਸਮਾਗਮ ਨਵੀਂ ਪੀੜ੍ਹੀ ਨੂੰ ਪੰਜਾਬੀ ਵਿਰਸੇ ਅਤੇ ਰਵਾਇਤਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਂਦੇ ਹਨ। ਸਮਾਗਮ ਦੌਰਾਨ ਔਰਤਾਂ ਨੇ ਮਿਲ ਕੇ ਖੂਬ ਰੌਣਕਾਂ ਲਗਾਈਆਂ ਅਤੇ ਤੀਆਂ ਦਾ ਤਿਉਹਾਰ ਯਾਦਗਾਰੀ ਬਣਾਇਆ। ਇਸ ਮੌਕੇ ਅਰੁਣ ਜੈਨ, ਸਵਰਨ ਕੌਰ, ਜਸਬੀਰ ਕੌਰ, ਜਗਵਿੰਦਰ ਕੌਰ, ਸਰੋਜ, ਸ਼ੁਬਕਾਲਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋਣਾ ਚਿੰਤਾ ਦਾ ਵਿਸ਼ਾ- ਰਾਜ ਕੁਮਾਰ ਰਾਣਾ ਅਗਲੀ ਖ਼ਬਰ ਇਮਾਨਦਾਰੀ ਅਤੇ ਬਿਹਤਰੀਨ ਸੇਵਾਵਾਂ ਬਦਲੇ ਸੰਦੀਪ ਦੇ ਮੋਢਿਆਂ ’ਤੇ ਲਗਾਏ ਸਟਾਰ
Ad Position 24