ਪੰਜਾਬ ਦਾ ਮਾਹੌਲ ਦਿਨੋਂ-ਦਿਨ ਖ਼ਰਾਬ ਹੋਣਾ ਚਿੰਤਾ ਦਾ ਵਿਸ਼ਾ- ਰਾਜ ਕੁਮਾਰ ਰਾਣਾ
ਸਨੌਰ, 11 ਅਗਸਤ (ਸੋਖਲ)-ਪੰਜਾਬ ’ਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਹਲਕਾ ਸਨੌਰ ਦੇ ਸਮਾਜ ਸੇਵੀ ਰਾਜਕੁਮਾਰ ਰਾਣਾ ਨੇ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਨੌਰ ਵਿਚ ਇਕ ਨੌਜਵਾਨ ਦਾ ਕਤਲ ਹੋਣ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ।
ਸਨੌਰ, 11 ਅਗਸਤ (ਸੋਖਲ)-ਪੰਜਾਬ ’ਚ ਦਿਨੋਂ-ਦਿਨ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ’ਤੇ ਚਿੰਤਾ ਜ਼ਾਹਰ ਕਰਦਿਆਂ ਹਲਕਾ ਸਨੌਰ ਦੇ ਸਮਾਜ ਸੇਵੀ ਰਾਜਕੁਮਾਰ ਰਾਣਾ ਨੇ ਕਿਹਾ ਕਿ ਸੂਬੇ ਵਿਚ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਚਿੰਤਾ ਵਧ ਰਹੀ ਹੈ। ਉਨ੍ਹਾਂ ਕਿਹਾ ਕਿ ਬੀਤੇ ਦਿਨੀਂ ਸਨੌਰ ਵਿਚ ਇਕ ਨੌਜਵਾਨ ਦਾ ਕਤਲ ਹੋਣ ਦੀ ਘਟਨਾ ਨੇ ਇਲਾਕੇ ਦੇ ਲੋਕਾਂ ਨੂੰ ਝੰਜੋੜ ਕੇ ਰੱਖ ਦਿੱਤਾ ਹੈ ਅਤੇ ਲੋਕਾਂ ਵਿਚ ਡਰ ਦਾ ਮਾਹੌਲ ਬਣਿਆ ਹੋਇਆ ਹੈ। ਰਾਜਕੁਮਾਰ ਰਾਣਾ ਨੇ ਕਿਹਾ ਕਿ ਸਨੌਰ ਵਰਗੇ ਸ਼ਾਂਤ ਇਲਾਕੇ ਵਿਚ ਅਜਿਹੀਆਂ ਘਟਨਾਵਾਂ ਵਾਪਰਨਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪ੍ਰਸ਼ਾਸਨ ਅਤੇ ਪੁਲਿਸ ਤੋਂ ਮੰਗ ਕੀਤੀ ਕਿ ਇਲਾਕੇ ਵਿਚ ਗਸ਼ਤ ਅਤੇ ਨਿਗਰਾਨੀ ਵਧਾਈ ਜਾਵੇ ਅਤੇ ਕਤਲ ਮਾਮਲੇ ਵਿਚ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਲੋਕਾਂ ਨੂੰ ਵੀ ਅਪੀਲ ਕੀਤੀ ਕਿ ਅਮਨ-ਸ਼ਾਂਤੀ ਬਣਾਈ ਰੱਖਣ ਲਈ ਪ੍ਰਸ਼ਾਸਨ ਨੂੰ ਸਹਿਯੋਗ ਦੇਣ ਅਤੇ ਕਿਸੇ ਵੀ ਸ਼ੱਕੀ ਗਤੀਵਿਧੀ ਦੀ ਸੂਚਨਾ ਤੁਰੰਤ ਪੁਲਿਸ ਨੂੰ ਦੇਣ।