13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਤੀਆਂ ਦੇ ਮੇਲੇ ’ਚ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਮੁੱਖ ਮਹਿਮਾਨ ਵਜੋਂ ਕੀਤੀ ਸ਼ਿਰਕਤ ਕਿਹਾ ਤੀਆਂ ਦੇ ਮੇਲੇ ਪੁਰਾਤਨ ਵਿਰਸੇ ਦਾ ਅਨਿੱਖੜਵਾਂ ਅੰਗ

ਨਾਭਾ, 12 ਅਗਸਤ (ਵਰਿੰਦਰ ਵਰਮਾ)- ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੀ ਪਤਨੀ ਹਰਜੀਤ ਕੌਰ ਨਾਲ ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਮਾਂ ਨੈਣਾਂ ਦੇਵੀ ਕਲੱਬ ਵਲੋਂ ਕਰਵਾਏ ਗਏ ਤੀਆਂ ਦੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੇਲੇ ਦਾ ਉਦਘਾਟਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਪਤਨੀ ਹਰਜੀਤ ਕੌਰ ਅਤੇ ਮਲਕੀਤ ਐਗਰੋਟੈਕ ਇੰਡਸਟਰੀ ਦੀ ਨੂੰਹ ਰੇਖਾ ਰਾਣੀ ਨੇ ਸਾਂਝੇ ਤੌਰ ’ਤੇ ਕੀਤਾ।

Ad Position 21
No active advertisement
ਗੁਰਸਾਜ ਸਿੰਘ, ਪਿਤਾ : ਕੇਸਰ ਸਿੰਘ, ਮਾਤਾ : ਮਨਪ੍ਰੀਤ ਕੌਰ ਵਾਸੀ ਪਿੰਡ ਖਿਜਰਗੜ੍ਹ (ਕਨੋੜ੍ਹ) 13-08-2026
ਨਾਭਾ, 12 ਅਗਸਤ (ਵਰਿੰਦਰ ਵਰਮਾ)- ਆਮ ਆਦਮੀ ਪਾਰਟੀ ਹਲਕਾ ਨਾਭਾ ਦੇ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਆਪਣੀ ਪਤਨੀ ਹਰਜੀਤ ਕੌਰ ਨਾਲ ਸਥਾਨਕ ਗੁਰੂ ਤੇਗ ਬਹਾਦਰ ਨਗਰ ਵਿਖੇ ਮਾਂ ਨੈਣਾਂ ਦੇਵੀ ਕਲੱਬ ਵਲੋਂ ਕਰਵਾਏ ਗਏ ਤੀਆਂ ਦੇ ਮੇਲੇ ਵਿਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਮੇਲੇ ਦਾ ਉਦਘਾਟਨ ਚੇਅਰਮੈਨ ਜੱਸੀ ਸੋਹੀਆਂ ਵਾਲਾ ਦੀ ਪਤਨੀ ਹਰਜੀਤ ਕੌਰ ਅਤੇ ਮਲਕੀਤ ਐਗਰੋਟੈਕ ਇੰਡਸਟਰੀ ਦੀ ਨੂੰਹ ਰੇਖਾ ਰਾਣੀ ਨੇ ਸਾਂਝੇ ਤੌਰ ’ਤੇ ਕੀਤਾ। ਇਸ ਮੌਕੇ ਪਿੰਡ ਦੀਆਂ ਕੁੜੀਆਂ ਵਲੋਂ ਗਿੱਧਾ ਤੇ ਬੋਲੀਆਂ ਪਾ ਕੇ ਇਹ ਤਿਉਹਾਰ ਨੱਚ-ਟੱਪ ਕੇ ਧੂਮਧਾਮ ਨਾਲ ਮਨਾਇਆ। ਇਸ ਮੌਕੇ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਤੀਆਂ ਦੇ ਮੇਲੇ ਸਾਡੇ ਅਮੀਰ ਵਿਰਸੇ ਦਾ ਅਨਿੱਖੜਵਾਂ ਅੰਗ ਹਨ ਤੇ ਜਦੋਂ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ ਉਦੋਂ ਤੋਂ ਹੀ ਕ੍ਰਾਂਤੀਕਾਰੀ ਅਤੇ ਹਰਮਨ ਪਿਆਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਅੱਜ ਪਿੰਡਾਂ ਅਤੇ ਸ਼ਹਿਰਾਂ ਵਿਚ ਤੀਆਂ ਦੇ ਮੇਲਿਆਂ ਵਿੱਚ ਮੁੜ ਤੋਂ ਰੌਣਕ ਪਰਤੀ ਹੈ। ਉਨ੍ਹਾਂ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਸੀ ਭਾਈਚਾਰਕ ਸਾਂਝ ਵਧਾਉਣ ਲਈ ਹਰੇਕ ਤਿਉਹਾਰ ਰਲ ਮਿਲ ਕੇ ਮਿਲਾਉਣਾ ਚਾਹੀਦਾ ਹੈ। ਇਸ ਮੌਕੇ ਮੇਲਾ ਪ੍ਰਬੰਧਕ ਹਰਦੀਪ ਕੌਰ ਮੀਨੂ ਤੇ ਹਰਦੀਪ ਕੌਰ ਦੀਪੂ ਵਲੋਂ ਆਈਆਂ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਇਸ ਮੌਕੇ ਸਰਪੰਚ ਰਣਜੀਤ ਸਿੰਘ, ਸੁਖਵਿੰਦਰ ਸਿੰਘ, ਪੰਚ ਕਰਮਜੀਤ ਕੌਰ, ਅੰਮ੍ਰਿਤਪਾਲ ਸਿੰਘ ਕਾਕਾ, ਚੈਨੀ ਬਲਦੇਵ ਕਾਲੋਨੀ ਤੋਂ ਇਲਾਵਾ ਵੱਡੀ ਗਿਣਤੀ ਵਿਚ ਨਗਰ ਦੀਆਂ ਔਰਤਾਂ ਤੇ ਕੁੜੀਆਂ ਨੇ ਵਧ ਚੜਕੇ ਸਮੂਲੀਅਤ ਕੀਤੀ।
Ad Position 22
No active advertisement
ਪਿਛਲੀ ਖ਼ਬਰ ਖਾਦੀ ਬੋਰਡ ਦੇ ਸਾਬਕਾ ਡਾਇਰੈਕਟਰ ਜੋਗਾ ਸਿੰਘ ਸਿੱਧੂ ਸ਼੍ਰੋਮਣੀ ਅਕਾਲੀ ਦਲ ਦੇ ਜਥੇਬੰਦਕ ਸਕੱਤਰ ਨਿਯੁਕਤ ਅਗਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਵਲੋਂ ਹਲਕਾ ਪਟਿਆਲਾ ਦਿਹਾਤੀ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ ਸੌਂਪੀਆਂ
Ad Position 24