12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਅਕਾਲੀ ਦਲ (ਬ) ਛੱਡ ਸਾਬਕਾ ਕੌਂਸਲਰ ਨੇ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ’ਚ ਫੜ੍ਹਿਆ ‘ਆਪ’ ਦਾ ਪੱਲਾ

ਸਮਾਣਾ, 12 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਤੋਂ ਸਾਬਕਾ ਅਕਾਲੀ ਕੌਂਸਲਰ ਚਰਨਜੀਤ ਸਿੰਘ (ਗੋਗੀ) ਨੇ ਅਕਾਲੀ ਦਲ (ਬ) ਨੂੰ ਅਲਵਿਦਾ ਕਹਿੰਦਿਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ.

Ad Position 21
No active advertisement
ਅਜੀਤ ਡੈਸਕ 13-08-2026
ਸਮਾਣਾ, 12 ਅਗਸਤ (ਹਰਵਿੰਦਰ ਸਿੰਘ ਟੋਨੀ)-ਸਾਬਕਾ ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਸੁਰਜੀਤ ਸਿੰਘ ਰੱਖੜਾ ਦੀ ਅਗਵਾਈ ਹੇਠ ਸਮਾਣਾ ਵਿਚ ਆਮ ਆਦਮੀ ਪਾਰਟੀ ਨੂੰ ਉਸ ਸਮੇਂ ਹੋਰ ਮਜ਼ਬੂਤੀ ਮਿਲੀ, ਜਦੋਂ ਸਮਾਣਾ ਤੋਂ ਸਾਬਕਾ ਅਕਾਲੀ ਕੌਂਸਲਰ ਚਰਨਜੀਤ ਸਿੰਘ (ਗੋਗੀ) ਨੇ ਅਕਾਲੀ ਦਲ (ਬ) ਨੂੰ ਅਲਵਿਦਾ ਕਹਿੰਦਿਆਂ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਐਲਾਨ ਕੀਤਾ। ਇਸ ਮੌਕੇ ਸ. ਰੱਖੜਾ ਵਲੋਂ ਨਵੇਂ ਸਾਥੀਆਂ ਨੂੰ ਸਿਰੋਪਾਓ ਭੇਟ ਕਰਕੇ ਪਾਰਟੀ ’ਚ ਨਿੱਘਾ ਸਵਾਗਤ ਕੀਤਾ ਗਿਆ। ‘ਆਪ’ ਵਿਚ ਸ਼ਾਮਿਲ ਹੋਣ ਵਾਲਿਆਂ ’ਚ ਗੁਰਬਖਸ਼ ਸਿੰਘ, ਕੁਲਵੰਤ ਸਿੰਘ, ਜਸਵੀਰ ਸਿੰਘ, ਹਰਪ੍ਰੀਤ ਸਿੰਘ, ਅਮਨਪ੍ਰੀਤ ਸਿੰਘ ਅਤੇ ਲਵਪ੍ਰੀਤ ਸਿੰਘ ਸਮੇਤ ਹੋਰ ਸਾਥੀ ਮੌਜੂਦ ਸਨ। ਸੁਰਜੀਤ ਸਿੰਘ ਰੱਖੜਾ ਨੇ ਗੱਲਬਾਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਮਾਨ ਸਰਕਾਰ ਵਲੋਂ ਲੋਕ-ਹਿੱਤ ਵਿਚ ਕੀਤੇ ਜਾ ਰਹੇ ਕੰਮਾਂ ਅਤੇ ਲੋਕ-ਪੱਖੀ ਨੀਤੀਆਂ ਪ੍ਰਤੀ ਲੋਕਾਂ ਦਾ ਭਰੋਸਾ ਲਗਾਤਾਰ ਮਜ਼ਬੂਤ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕਾ ਸਮਾਣਾ ਵਿਚ ‘ਆਪ’ ਪਰਿਵਾਰ ਦਾ ਲਗਾਤਾਰ ਵੱਧਦਾ ਕਾਫ਼ਲਾ ਇਸ ਗੱਲ ਦਾ ਸਪੱਸ਼ਟ ਸੰਕੇਤ ਹੈ ਕਿ ਵੱਖ-ਵੱਖ ਵਰਗਾਂ ਦੇ ਲੋਕ ਵਿਕਾਸ ਅਤੇ ਲੋਕ-ਹਿੱਤ ਦੀ ਰਾਜਨੀਤੀ ਨਾਲ ਜੁੜ ਰਹੇ ਹਨ। ਸ. ਰੱਖੜਾ ਨੇ ਨਵੇਂ ਸ਼ਾਮਿਲ ਹੋਏ ਸਾਥੀਆਂ ਨੂੰ ਭਰੋਸਾ ਦਿਵਾਇਆ ਕਿ ਪਾਰਟੀ ਵਿਚ ਉਨ੍ਹਾਂ ਨੂੰ ਬਣਦਾ ਮਾਣ - ਸਨਮਾਨ ਦਿੱਤਾ ਜਾਵੇਗਾ। ਇਸ ਮੌਕੇ ਨਗਰ ਕੌਂਸਲ ਪ੍ਰਧਾਨ ਕਪੂਰ ਚੰਦ ਬਾਂਸਲ, ਸਾਬਕਾ ਚੇਅਰਮੈਨ ਅਸ਼ੋਕ ਮੋਦਗਿੱਲ, ਕੌਂਸਲਰ ਮਨਜਿੰਦਰ ਸਿੰਘ ਰਾਣਾ ਸੇਖੋਂ, ਸੁਰਜੀਤ ਰਾਮ ਪੱਪੀ, ਹੈਪੀ ਢੀਂਗਰਾ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਅਜੀਤ, ਜਲੰਧਰ ਸਨਿਚਰਵਾਰ, 1 ਅਗਸਤ, 2026 ਇਸ ਦੁਨੀਆ ਵਿਚ ਇਮਾਨਦਾਰ ਮਿਹਨਤ ਦਾ ਕੋਈ ਬਦਲ ਨਹੀਂ: ਅਨਿਰੁਧ ਤਿਵਾੜੀ ਸੁਸਾ... ਅਗਲੀ ਖ਼ਬਰ ਭਾਂਖਰ ’ਚ ਚਿੱਪ ਵਾਲੇ ਮੀਟਰ ਪੁੱਟ ਕੇ ਬਿਜਲੀ ਬੋਰਡ ਨੂੰ ਕੀਤੇ ਵਾਪਸ
Ad Position 24