ਨਗਰ ਕੌਂਸਲ ਬਨੂੜ ਵਲੋਂ ਸ਼ਹਿਰ ’ਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰ ਕੇ ਗਊਸ਼ਾਲਾਂ ’ਚ ਪਹੁੰਚਾਇਆ
ਬਨੂੜ, 12 ਅਗਸਤ (ਭੁਪਿੰਦਰ ਸਿੰਘ)- ਗਊ ਸੈਸ ਵਸੂਲਣ ਦੇ ਬਾਵਜੂਦ ਵੀ ਸ਼ਹਿਰ ਅੰਦਰ ਬੇਸਹਾਰਾ ਪਸ਼ੂਆਂ ਦੀ ਭਰਮਾਰ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿਚ ਘੁੰਮਦੇ ਅੱਧੀ ਦਰਜਨ ਦੇ ਕਰੀਬ ਬੇਸਹਾਰਾ ਪਸ਼ੂਆਂ ਨੂੰ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਕਾਬੂ ਕਰਕੇ ਸ਼ਹਿਰ ਵਿਚ ਸਥਿਤ ਗਊਸ਼ਾਲਾ ਵਿਖੇ ਪਹੁੰਚਾਇਆ।
ਬਨੂੜ, 12 ਅਗਸਤ (ਭੁਪਿੰਦਰ ਸਿੰਘ)- ਗਊ ਸੈਸ ਵਸੂਲਣ ਦੇ ਬਾਵਜੂਦ ਵੀ ਸ਼ਹਿਰ ਅੰਦਰ ਬੇਸਹਾਰਾ ਪਸ਼ੂਆਂ ਦੀ ਭਰਮਾਰ ਹੋਣ ਕਾਰਨ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ, ਜਿਸ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸ਼ਹਿਰ ਵਿਚ ਘੁੰਮਦੇ ਅੱਧੀ ਦਰਜਨ ਦੇ ਕਰੀਬ ਬੇਸਹਾਰਾ ਪਸ਼ੂਆਂ ਨੂੰ ਨਗਰ ਕੌਂਸਲ ਦੇ ਕਰਮਚਾਰੀਆਂ ਵਲੋਂ ਕਾਬੂ ਕਰਕੇ ਸ਼ਹਿਰ ਵਿਚ ਸਥਿਤ ਗਊਸ਼ਾਲਾ ਵਿਖੇ ਪਹੁੰਚਾਇਆ। ਜਾਣਕਾਰੀ ਦਿੰਦੇ ਹੋਏ ਨਗਰ ਕੌਂਸਲ ਦੇ ਸੈਂਨੇਟਰੀ ਇੰਸਪੈਕਟਰ ਵਰਿੰਦਰ ਸਿੰਘ ਨੇ ਦੱਸਿਆ ਕਿ ਕਾਰਜਸਾਧਕ ਅਫਸਰ ਵਿਸ਼ਾਲਦੀਪ ਦੇ ਹੁਕਮਾਂ ਅਨੁਸਾਰ ਸ਼ਹਿਰ ਵਿਚ ਘੁੰਮਦੇ ਅੱਧੀ ਦਰਜਨ ਦੇ ਕਰੀਬ ਅਵਾਰਾ ਪਸ਼ੂਆਂ ਨੂੰ ਕਾਬੂ ਕਰਕੇ ਸ੍ਰੀ ਕ੍ਰਿਸ਼ਨ ਗਊ ਧਾਮ ਬਨੂੜ ਵਿਖੇ ਪਹੁੰਚਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਸਹਿਰ ਵਿਚ ਹੋਰ ਵੀ ਘੁੰਮਣ ਵਾਲੇ ਅਵਾਰਾ ਪਸ਼ੂਆਂ ਨੂੰ ਜਲਦੀ ਹੀ ਕਾਬੂ ਕਰਕੇ ਗਊਸ਼ਾਲਾ ਵਿਚ ਪਹੁੰਚਾਇਆ ਜਾਵੇਗਾ ਤਾਂ ਜੋ ਸ਼ਹਿਰ ਦੇ ਵਸਨੀਕਾਂ ਨੂੰ ਹੁੰਦੀ ਨਿਤ ਪ੍ਰੇਸ਼ਾਨੀ ਤੋਂ ਬਚਾਇਆ ਜਾ ਸਕੇ।