12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਟੈਗੋਰ ਇੰਟਰਨੈਸ਼ਨਲ ਸਕੂਲ ਦੀ ਵਾਲੀਬਾਲ ਟੀਮ ਨੇ ਜ਼ੋਨ ਪੱਧਰ ’ਤੇ ਹਾਸਿਲ ਕੀਤਾ ਤੀਜਾ ਸਥਾਨ

ਦੇਵੀਗੜ੍ਹ, 12 ਅਗਸਤ (ਰਾਜਿੰਦਰ ਸਿੰਘ ਮੌਜੀ)- 70ਵੀਆਂ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤ ਦੇ ਜਜ਼ਬੇ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ।

Ad Position 21
No active advertisement
ਅਜੀਤ ਡੈਸਕ 13-08-2026
ਦੇਵੀਗੜ੍ਹ, 12 ਅਗਸਤ (ਰਾਜਿੰਦਰ ਸਿੰਘ ਮੌਜੀ)- 70ਵੀਆਂ ਸਕੂਲ ਖੇਡਾਂ ਦੇ ਜ਼ੋਨ ਪੱਧਰੀ ਵਾਲੀਬਾਲ ਮੁਕਾਬਲਿਆਂ ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਅਕਬਰਪੁਰ ਅਫ਼ਗਾਨਾ ਦੀ ਅੰਡਰ-19 ਲੜਕਿਆਂ ਦੀ ਵਾਲੀਬਾਲ ਟੀਮ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਤੀਜਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਮ ਰੌਸ਼ਨ ਕੀਤਾ। ਟੀਮ ਦੇ ਖਿਡਾਰੀਆਂ ਨੇ ਪੂਰੇ ਮੁਕਾਬਲੇ ਦੌਰਾਨ ਆਪਣੀ ਖੇਡ ਪ੍ਰਤਿਭਾ, ਅਨੁਸ਼ਾਸਨ, ਟੀਮ ਭਾਵਨਾ ਅਤੇ ਜਿੱਤ ਦੇ ਜਜ਼ਬੇ ਦਾ ਬੇਮਿਸਾਲ ਪ੍ਰਦਰਸ਼ਨ ਕੀਤਾ। ਖਿਡਾਰੀਆਂ ਦੀ ਇਸ ਉਪਲਬਧੀ ਨੇ ਨਾ ਸਿਰਫ਼ ਸਕੂਲ ਨੂੰ ਮਾਣ ਮਹਿਸੂਸ ਕਰਵਾਇਆ, ਸਗੋਂ ਹੋਰ ਵਿਦਿਆਰਥੀਆਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਹੋਣ ਦੀ ਪ੍ਰੇਰਣਾ ਦਿੱਤੀ। ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਨਿਰਦੇਸ਼ਕ ਗੌਰਵ ਗੁਲਾਟੀ, ਪ੍ਰੈਜ਼ੀਡੈਂਟ ਸ੍ਰੀਮਤੀ ਸਲੋਨੀ ਗੁਲਾਟੀ, ਮੈਨੇਜਰ ਸੁਸ਼ੀਲ ਮਿਸ਼ਰਾ ਅਤੇ ਪ੍ਰਿੰਸੀਪਲ ਡਾ. ਮੀਨਾਕਸ਼ੀ ਸੂਦ ਨੇ ਟੀਮ ਦੇ ਸਾਰੇ ਖਿਡਾਰੀਆਂ ਅਤੇ ਕੋਚ ਨੂੰ ਹਾਰਦਿਕ ਵਧਾਈ ਦਿੱਤੀ। ਉਨ੍ਹਾਂ ਨੇ ਕਿਹਾ ਕਿ ਖੇਡਾਂ ਵਿਦਿਆਰਥੀਆਂ ਵਿਚ ਅਨੁਸ਼ਾਸਨ, ਆਤਮ-ਵਿਸ਼ਵਾਸ, ਸਹਿਯੋਗ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਭਾਵਨਾ ਪੈਦਾ ਕਰਦੀਆਂ ਹਨ। ਉਨ੍ਹਾਂ ਨੇ ਖਿਡਾਰੀਆਂ ਦੀ ਇਸ ਪ੍ਰਾਪਤੀ ’ਤੇ ਖੁਸ਼ੀ ਪ੍ਰਗਟ ਕਰਦਿਆਂ ਕਿਹਾ ਕਿ “ਮੈਦਾਨ ਵਿੱਚ ਵਹਾਇਆ ਪਸੀਨਾ ਹੀ ਜਿੱਤ ਦੀ ਨੀਂਹ ਬਣਦਾ ਹੈ।” ਉਨ੍ਹਾਂ ਨੇ ਟੀਮ ਦੇ ਉੱਜਵਲ ਭਵਿੱਖ ਲਈ ਸ਼ੁਭਕਾਮਨਾਵਾਂ ਦਿੰਦਿਆਂ ਆਸ ਪ੍ਰਗਟ ਕੀਤੀ ਕਿ ਇਹ ਨੌਜਵਾਨ ਖਿਡਾਰੀ ਆਉਣ ਵਾਲੇ ਸਮੇਂ ਵਿਚ ਹੋਰ ਵੀ ਵੱਡੀਆਂ ਪ੍ਰਾਪਤੀਆਂ ਹਾਸਲ ਕਰਕੇ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕਰਨਗੇ। ਟੈਗੋਰ ਇੰਟਰਨੈਸ਼ਨਲ ਸਕੂਲ ਦੀ ਇਹ ਸ਼ਾਨਦਾਰ ਪ੍ਰਾਪਤੀ ਸੱਚਮੁੱਚ ਮਾਣ ਦਾ ਪਲ ਹੈ।ਜਿੱਥੇ ਮਿਹਨਤ ਨੇ ਮੈਦਾਨ ਵਿੱਚ ਆਪਣੀ ਪਛਾਣ ਬਣਾਈ ਤੇ ਟੀਮ ਭਾਵਨਾ ਨੇ ਜਿੱਤ ਦਾ ਪਰਚਮ ਲਹਿਰਾਇਆ।ਇਸ ਮੌਕੇ ਕੇਸ਼ਵ ਕਾਂਤ ਅਤੇ ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਸ਼ਤਰੰਜ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ ਅਗਲੀ ਖ਼ਬਰ ਨਗਰ ਕੌਂਸਲ ਬਨੂੜ ਵਲੋਂ ਸ਼ਹਿਰ ’ਚ ਘੁੰਮ ਰਹੇ ਬੇਸਹਾਰਾ ਪਸ਼ੂਆਂ ਨੂੰ ਕਾਬੂ ਕਰ ਕੇ ਗਊਸ਼ਾਲਾਂ ’ਚ ਪਹੁੰਚਾਇਆ
Ad Position 24