12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-08-2026

ਡਾ. ਬੀ. ਐੱਸ. ਸੰਧੂ ਸਕੂਲ ਦੀਆਂ ਖਿਡਾਰਨਾਂ ਨੇ ਜ਼ੋਨਲ ਸ਼ਤਰੰਜ ਚੈਂਪੀਅਨਸ਼ਿਪ ’ਚ ਮਾਰੀਆਂ ਮੱਲਾਂ

ਦੇਵੀਗੜ੍ਹ, 12 ਅਗਸਤ (ਰਾਜਿੰਦਰ ਸਿੰਘ ਮੌਜੀ)- ਡਾ. ਬੀ.

Ad Position 21
No active advertisement
ਅਜੀਤ ਡੈਸਕ 13-08-2026
ਦੇਵੀਗੜ੍ਹ, 12 ਅਗਸਤ (ਰਾਜਿੰਦਰ ਸਿੰਘ ਮੌਜੀ)- ਡਾ. ਬੀ. ਐੱਸ. ਸੰਧੂ ਮੈਮੋਰੀਅਲ ਪਬਲਿਕ ਸਕੂਲ, ਘੜਾਮ ਰੋਡ, ਜੁਲਾਹ ਖੇੜੀ ਦੀਆਂ ਖਿਡਾਰਨਾਂ ਨੇ ਖੇਡਾਂ ਦੇ ਖੇਤਰ ਵਿਚ ਆਪਣੀ ਬੁੱਧੀ ਤੇ ਤਕਨੀਕੀ ਕਲਾ ਦਾ ਲੋਹਾ ਮੰਨਵਾਉਂਦਿਆਂ ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਜ਼ੋਨਲ ਪੱਧਰੀ ਖੇਡ ਟੂਰਨਾਮੈਂਟ ਦੇ ਸ਼ਤਰੰਜ ਦੇ ਮੁਕਾਬਲਿਆਂ ਵਿਚ ਸਕੂਲ ਦੀਆਂ ਖਿਡਾਰਨਾਂ ਨੇ ਬਿਹਤਰੀਨ ਪ੍ਰਦਰਸ਼ਨ ਕਰਦੇ ਹੋਏ ਅੰਡਰ-19 ਉਮਰ ਵਰਗ ਵਿੱਚ ਚਾਂਦੀ ਦਾ ਤਗਮਾ ਅਤੇ ਅੰਡਰ-17 ਉਮਰ ਵਰਗ ਵਿੱਚ ਕਾਂਸੀ ਦਾ ਤਗਮਾ ਆਪਣੇ ਨਾਮ ਕੀਤਾ। ਇਸ ਇੰਡੋਰ ਖੇਡ ਮੁਕਾਬਲੇ ਵਿੱਚ ਭੁਨਰਹੇੜੀ ਜ਼ੋਨ ਦੇ ਬਹੁਤ ਸਾਰੇ ਪ੍ਰਾਈਵੇਟ ਅਤੇ ਸਰਕਾਰੀ ਸਕੂਲਾਂ ਨੇ ਹਿੱਸਾ ਲਿਆ ਸੀ। ਇਸ ਖ਼ੁਸ਼ੀ ਦੇ ਮੌਕੇ ‘ਤੇ ਸਕੂਲ ਦੇ ਚੇਅਰਮੈਨ ਹਰਦੀਪ ਸਿੰਘ ਸੰਧੂ ਨੇ ਖਿਡਾਰਨਾਂ ਦੀ ਹੌਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਸ਼ਤਰੰਜ ਵਰਗੀ ਦਿਮਾਗੀ ਖੇਡ ਵਿੱਚ ਲੜਕੀਆਂ ਦੀ ਇਹ ਪ੍ਰਾਪਤੀ ਬਹੁਤ ਹੀ ਮਾਣ ਵਾਲੀ ਗੱਲ ਹੈ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਰਾਜਿੰਦਰ ਕੌਰ ਸੰਧੂ ਨੇ ਸਮੂਹ ਜੇਤੂ ਖਿਡਾਰਨਾਂ ਤੇ ਉਨ੍ਹਾਂ ਦੇ ਮਾਪਿਆਂ ਨੂੰ ਮੁਬਾਰਕਬਾਦ ਦਿੱਤੀ ਅਤੇ ਕਿਹਾ ਕਿ ਸਕੂਲ ਵੱਲੋਂ ਲੜਕੀਆਂ ਨੂੰ ਖੇਡਾਂ ਵਿੱਚ ਅੱਗੇ ਵਧਣ ਲਈ ਹਰ ਸੰਭਵ ਸਹੂਲਤ ਅਤੇ ਪ੍ਰੇਰਨਾ ਦਿੱਤੀ ਜਾ ਰਹੀ ਹੈ।ਪ੍ਰਿੰਸੀਪਲ ਤਰਨਦੀਪ ਕੌਰ ਅਰੋੜਾ ਨੇ ਖਿਡਾਰਨਾਂ ਦੀ ਅਣਥੱਕ ਮਿਹਨਤ ਅਤੇ ਖੇਡ ਨਿਪੁੰਨਤਾ ਦੀ ਸ਼ਲਾਘਾ ਕੀਤੀ। ਉਨ੍ਹਾਂ ਇਸ ਸ਼ਾਨਦਾਰ ਜਿੱਤ ਲਈ ਸਪੋਰਟਸ ਕੋਆਰਡੀਨੇਟਰ ਅਵਤਾਰ ਸਿੰਘ ਅਤੇ ਡੀ.ਪੀ.ਈ . ਜਸਵੰਤ ਸਿੰਘ ਦੀ ਯੋਗ ਅਗਵਾਈ ਅਤੇ ਕੋਚਿੰਗ ਦੀ ਵਿਸ਼ੇਸ਼ ਤੌਰ ‘ਤੇ ਤਾਰੀਫ਼ ਕੀਤੀ। ਉਨ੍ਹਾਂ ਜੇਤੂ ਵਿਦਿਆਰਥਣਾਂ ਨੂੰ ਭਵਿੱਖ ਦੇ ਮੁਕਾਬਲਿਆਂ ਲਈ ਸ਼ੁਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਰਾਜ ਸਫ਼ਾਈ ਕਰਮਚਾਰੀ ਕਮਿਸ਼ਨ ਦੇ ਚੇਅਰਮੈਨ ਚੰਦਨ ਗਰੇਵਾਲ ਵਲੋਂ ਪਟਿਆਲਾ ਨਿਗਮ ਦਾ ਦੌਰਾ ਅਗਲੀ ਖ਼ਬਰ ਟੈਗੋਰ ਇੰਟਰਨੈਸ਼ਨਲ ਸਕੂਲ ਦੀ ਵਾਲੀਬਾਲ ਟੀਮ ਨੇ ਜ਼ੋਨ ਪੱਧਰ ’ਤੇ ਹਾਸਿਲ ਕੀਤਾ ਤੀਜਾ ਸਥਾਨ
Ad Position 24