14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਸ.ਆਈ.ਆਰ.-2026 : ਡੀ. ਸੀ. ਵਲੋਂ ਸਿਆਸੀ ਪਾਰਟੀਆਂ ਨਾਲ ਮੀਟਿੰਗ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਟਿਆਲਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਨੁਮਾਇੰਦਿਆਂ ਨਾਲ ਐਸ.

Ad Position 21
No active advertisement
ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਹੋਰ। ਅਜੀਤ ਤਸਵੀਰ 14-08-2026
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪਟਿਆਲਾ ਦੀਆਂ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਨੁਮਾਇੰਦਿਆਂ ਨਾਲ ਐਸ. ਆਈ. ਆਰ.-2026 ਦੇ ਨੋਟਿਸ ਪੜਾਅ ਅਤੇ ਦਾਅਵਿਆਂ ਤੇ ਇਤਰਾਜ਼ਾਂ ਦੇ ਨਿਪਟਾਰੇ ਸੰਬੰਧੀ ਮੀਟਿੰਗ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਪਟਿਆਲਾ ਦੇ ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਡ੍ਰਾਫਟ ਫੋਟੋ ਵੋਟਰ ਸੂਚੀ ਦਾ ਇਕ ਸੈੱਟ ਸਮੂਹ ਮਾਨਤਾ ਪ੍ਰਾਪਤ ਰਾਜਨੀਤਿਕ ਪਾਰਟੀਆਂ ਦੇ ਜ਼ਿਲ੍ਹਾ ਪ੍ਰਧਾਨਾਂ/ਅਧਿਕਾਰਤ ਨੁਮਾਇੰਦਿਆਂ ਨੂੰ ਉਪਲਬਧ ਕਰਵਾਇਆ ਗਿਆ। ਇਸ ਤੋਂ ਇਲਾਵਾ ਹਰੇਕ ਵਿਧਾਨ ਸਭਾ ਚੋਣ ਹਲਕੇ ਦੀ ਫੋਟੋ ਰਹਿਤ ਡਰਾਫਟ ਵੋਟਰ ਸੂਚੀ ਵਾਲੀ ਡੀ. ਵੀ. ਡੀ. ਵੀ ਮੁਹੱਈਆ ਕਰਵਾਈ ਗਈ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਸ਼ਾਮਿਲ ਸਨ। ਮੀਟਿੰਗ ਦੌਰਾਨ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਨੋਟਿਸ ਪੜਾਅ ਅਧੀਨ ਨੋਟਿਸ ਜਾਰੀ ਕਰਨ ਅਤੇ ਉਨ੍ਹਾਂ ਦੇ ਨਿਪਟਾਰੇ, ਦਾਅਵਿਆਂ ਤੇ ਇਤਰਾਜ਼ਾਂ ਦੀ ਪ੍ਰਾਪਤੀ, ਪੜਤਾਲ ਅਤੇ ਨਿਪਟਾਰੇ ਦੀ ਪ੍ਰਕਿਰਿਆ ਦੇ ਨਾਲ-ਨਾਲ ਨਿਰਧਾਰਤ ਸਮਾਂ-ਸੀਮਾ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦੇ ਡਰਾਫਟ ਵੋਟਰ ਸੂਚੀ ਦੀ ਜਾਂਚ ਕਰਕੇ ਕਿਸੇ ਵੀ ਕਮੀ, ਗਲਤੀ, ਛੁੱਟੇ ਹੋਏ ਨਾਂਅ ਜਾਂ ਹੋਰ ਇਤਰਾਜ਼/ਮੁੱਦੇ ਨੂੰ ਨਿਰਧਾਰਤ ਪ੍ਰਕਿਰਿਆ ਅਤੇ ਸਮਾਂ-ਸੀਮਾ ਅਨੁਸਾਰ ਸੰਬੰਧਿਤ ਈ.ਆਰ.ਓ. ਜਾਂ ਜ਼ਿਲ੍ਹਾ ਚੋਣ ਦਫ਼ਤਰ ਦੇ ਧਿਆਨ ਵਿਚ ਲਿਆ ਸਕਦੇ ਹਨ। ਉਨ੍ਹਾਂ ਦਸਿਆ ਕਿ 1 ਅਕਤੂਬਰ 2026 ਦੀ ਯੋਗਤਾ ਮਿਤੀ ਦੇ ਆਧਾਰ ’ਤੇ ਨਵੇਂ ਵੋਟਰ ਵਜੋਂ ਨਾਮ ਦਰਜ ਕਰਵਾਉਣ ਲਈ ਯੋਗ ਵਿਅਕਤੀ 13 ਅਗਸਤ ਤੋਂ 12 ਸਤੰਬਰ ਤੱਕ ਫਾਰਮ ਨੰਬਰ 6 ਅਤੇ ਲੋੜੀਂਦਾ ਘੋਸ਼ਣਾ ਪੱਤਰ ਜਮ੍ਹਾਂ ਕਰਵਾ ਸਕਦੇ ਹਨ। ਇਸੇ ਤਰ੍ਹਾਂ ਐਨ. ਆਰ. ਆਈ. ਵੋਟਰਾਂ ਲਈ ਫਾਰਮ 6ਏ, ਨਾਮ ਕਟਵਾਉਣ ਲਈ ਫਾਰਮ 7 ਅਤੇ ਵੇਰਵਿਆਂ ਵਿਚ ਸੋਧ ਜਾਂ ਪਤਾ ਬਦਲਣ ਲਈ ਫਾਰਮ 8 ਵੀ ਇਸ ਮਿਆਦ ਦੌਰਾਨ ਜਮ੍ਹਾਂ ਕਰਵਾਏ ਜਾ ਸਕਦੇ ਹਨ। ਇਸ ਤੋਂ ਇਲਾਵਾ ਜ਼ਿਲ੍ਹਾ ਪਟਿਆਲਾ ਦੇ ਸਾਰੇ ਪੋਲਿੰਗ ਸਟੇਸ਼ਨਾਂ ’ਤੇ 16 ਅਗਸਤ 2026 ਨੂੰ ਵਿਸ਼ੇਸ਼ ਕੈਂਪ ਲਗਾਇਆ ਜਾਵੇਗਾ। ਇਨ੍ਹਾਂ ਕੈਂਪਾਂ ਦੌਰਾਨ ਵੋਟਰ ਫਾਰਮ ਨੰਬਰ 6, 7 ਅਤੇ 8 ਸੰਬੰਧਿਤ ਬੀ.ਐਲ.ਓਜ਼ ਕੋਲ ਜਮ੍ਹਾਂ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਵੋਟਰ ਆਪਣੀ ਸਹੂਲਤ ਅਨੁਸਾਰ ਫਾਰਮ ਨੰਬਰ 6, 7 ਅਤੇ 8 ਆਨਲਾਈਨ voters.eci.gov.in ’ ਤੇ ਵੀ ਭਰ ਸਕਦੇ ਹਨ ਜਾਂ ਇਹ ਫਾਰਮ ਆਪਣੇ ਸੰਬੰਧਿਤ ਬੂਥ ਲੈਵਲ ਅਫਸਰ ਕੋਲ ਆਫਲਾਈਨ ਜਮ੍ਹਾਂ ਕਰਵਾ ਸਕਦੇ ਹਨ। ਵੋਟਰ ਕਾਰਡ, ਵੋਟਰ ਸੇਵਾਵਾਂ ਅਤੇ ਐਸ.ਆਈ.ਆਰ. ਪ੍ਰਕਿਰਿਆ ਸੰਬੰਧੀ ਜਾਣਕਾਰੀ ਜਾਂ ਸਹਾਇਤਾ ਲਈ ਵੋਟਰ ਹੈਲਪਲਾਈਨ ਨੰਬਰ 1950 ’ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਆਮ ਆਦਮੀ ਪਾਰਟੀ, ਸ਼੍ਰੋਮਣੀ ਅਕਾਲੀ ਦਲ, ਆਈ.ਐਨ.ਸੀ.ਪੀ., ਬੀ.ਐੱਸ.ਪੀ., ਭਾਰਤੀ ਜਨਤਾ ਪਾਰਟੀ ਦੇ ਨੁਮਾਇੰਦੇ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਸੁਖਬੀਰ ’ਤੇ ਹੋਏ ਹਮਲੇ ਦੀ ਕੇਂਦਰੀ ਏਜੰਸੀਆਂ ਜਾਂਚ ਕਰਨ-ਕ੍ਰਿਸ਼ਨ ਸਿੰਘ ਸਨੌਰ ਅਗਲੀ ਖ਼ਬਰ ਸਰਕਾਰੀ ਹਾਈ ਸਕੂਲ ਥੂਹੀ ਵਲੋਂ ਰਾਸ਼ਟਰਮੰਡਲ ਖੇਡਾਂ-2026 ਦੀ ਸਿਲਵਰ ਮੈਡਲਿਸਟ ਵੇਟਲਿਫਟਰ ਹਰਜਿੰਦਰ ਕੌਰ ਨੂੰ ਕੀਤਾ ਸਨਮਾਨਿ...
Ad Position 24