ਮਾਤਾ ਗੁਜਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਵਿਚ ਮਾਰੀਆਂ ਮੱਲਾਂ
ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਦੌਰਾਨ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮਨਵਾਉਂਦਿਆਂ ਸਕੂਲ ਦਾ ਨਾਂਅ ਪੂਰੇ ਖੇਤਰ ਵਿਚ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਤਹਿਤ ਅੰਡਰ-19 ਵਾਲੀਬਾਲ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ।
ਦੇਵੀਗੜ੍ਹ, 13 ਅਗਸਤ (ਰਾਜਿੰਦਰ ਸਿੰਘ ਮੌਜੀ)-ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ ਦੇਵੀਗੜ੍ਹ ਦੇ ਖਿਡਾਰੀਆਂ ਨੇ 70ਵੀਆਂ ਜ਼ੋਨਲ ਪੱਧਰੀ ਸਕੂਲ ਖੇਡਾਂ ਦੌਰਾਨ ਆਪਣੀ ਖੇਡ ਪ੍ਰਤਿਭਾ ਦਾ ਸ਼ਾਨਦਾਰ ਲੋਹਾ ਮਨਵਾਉਂਦਿਆਂ ਸਕੂਲ ਦਾ ਨਾਂਅ ਪੂਰੇ ਖੇਤਰ ਵਿਚ ਰੌਸ਼ਨ ਕੀਤਾ ਹੈ। ਇਨ੍ਹਾਂ ਖੇਡਾਂ ਤਹਿਤ ਅੰਡਰ-19 ਵਾਲੀਬਾਲ ਮੁਕਾਬਲੇ ਵਿਚ ਸਕੂਲ ਦੀ ਟੀਮ ਨੇ ਬੇਹਤਰੀਨ ਪ੍ਰਦਰਸ਼ਨ ਕਰਦਿਆਂ ਦੂਜਾ ਸਥਾਨ ਹਾਸਿਲ ਕੀਤਾ ਹੈ। ਖਿਡਾਰੀਆਂ ਦੀ ਇਸ ਪ੍ਰਾਪਤੀ ਪਿੱਛੇ ਉਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਦੇ ਨਾਲ-ਨਾਲ ਸਕੂਲ ਦੇ ਕੋਚ ਅਰਸ਼ਦੀਪ ਦੀ ਯੋਗ ਅਗਵਾਈ ਤੇ ਮਾਰਗਦਰਸ਼ਨ ਦਾ ਵੀ ਅਹਿਮ ਯੋਗਦਾਨ ਰਿਹਾ ਹੈ। ਖਿਡਾਰੀਆਂ ਦੀ ਇਸ ਸ਼ਾਨਦਾਰ ਸਫਲਤਾ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਸਕੂਲ ਦੇ ਨਿਰਦੇਸ਼ਕ ਭੁਪਿੰਦਰ ਸਿੰਘ ਨੇ ਵਿਸ਼ੇਸ਼ ਤੌਰ ‘ਤੇ ਆਪਣੇ ਵਿਚਾਰ ਸਾਂਝੇ ਕੀਤੇ। ਇਸ ਮੌਕੇ ਸਕੂਲ ਦੇ ਪ੍ਰਧਾਨ ਮੈਡਮ ਰਵਿੰਦਰ ਕੌਰ ਤੇ ਪ੍ਰਿੰਸੀਪਲ ਮੈਡਮ ਪੂਨਮ ਧੀਮਾਨ ਨੇ ਵੀ ਖੁਸ਼ੀ ਦਾ ਇਜ਼ਾਹਰ ਕਰਦਿਆਂ ਖਿਡਾਰੀਆਂ ਅਤੇ ਕੋਚ ਅਰਸ਼ਦੀਪ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕੀਤੇ ਅਤੇ ਮੂੰਹ ਮਿੱਠਾ ਕਰਵਾ ਕੇ ਵਧਾਈ ਦਿੱਤੀ। ਪ੍ਰਬੰਧਕਾਂ ਨੇ ਕਿਹਾ ਕਿ ਅਜਿਹੀਆਂ ਪ੍ਰਾਪਤੀਆਂ ਨਾਲ ਬੱਚਿਆਂ ਦਾ ਆਤਮ-ਵਿਸ਼ਵਾਸ ਵਧਦਾ ਹੈ ਤੇ ਉਹ ਭਵਿੱਖ ਵਿਚ ਵੱਡੀਆਂ ਮੰਜ਼ਿਲਾਂ ਸਰ ਕਰਨ ਲਈ ਪ੍ਰੇਰਿਤ ਹੁੰਦੇ ਹਨ। ਇਸ ਮੌਕੇ ਸਕੂਲ ਦਾ ਸਟਾਫ਼ ਤੇ ਵੱਡੀ ਗਿਣਤੀ ਵਿਚ ਵਿਦਿਆਰਥੀ ਹਾਜ਼ਰ ਸਨ, ਜਿਨ੍ਹਾਂ ਨੇ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕੀਤੀ।