14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਭਾਜਪਾ ਨੇ ਕੱਢੀ ਤਿਰੰਗਾ ਯਾਤਰਾ

ਪਟਿਆਲਾ, 13 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਅ. ਸ. ਆਹਲੂਵਾਲੀਆ)-ਭਾਜਪਾ ਦੀ ਪਟਿਆਲਾ ਇਕਾਈ ਵਲੋਂ ਤਿਰੰਗਾ ਯਾਤਰਾ ਕੱਢੀ ਗਈ। ਤਿਰੰਗਾ ਯਾਤਰਾ 32 ਨੰਬਰ ਸਕੂਲ ਤੋਂ ਆਰੰਭ ਹੋਈ, ਜਿਸ ਦੀ ਅਗਵਾਈ ਭਾਜਪਾ ਦੇ ਪ੍ਰਧਾਨ ਵਿਜੈ ਕੁਮਾਰ ਕੂਕਾ ਵਲੋਂ ਕੀਤੀ ਗਈ। ਇਸ ਵਿਚ ਵੱਡੀ ਗਿਣਤੀ ਮੋਟਰਸਾਈਕਲ ’ਤੇ ਸਵਾਰ ਨੌਜਵਾਨਾਂ ਵਲੋਂ ਤੇ ਭਾਜਪਾਈ ਆਗੂਆਂ ਵਲੋਂ ਸ਼ਿਰਕਤ ਕੀਤੀ ਗਈ। ਇਹ ਤਿਰੰਗਾ ਯਾਤਰਾ ਧਰਮਪੁਰਾ ਬਾਜ਼ਾਰ, ਖੰਡਾ ਚੌਕ, ਤਿ੍ਪੜੀ ਤੋਂ ਹੁੰਦੀ ਹੋਈ ਜੇਲ੍ਹ ਰੋਡ ਵਿਖੇ ਸਮਾਪਤ ਹੋਈ। ਇਸ ’ਚ ਸ਼ਾਮਿਲ ਵਿਜੈ ਕੁਮਾਰ ਕੂਕਾ, ਸਤਬੀਰ ਸਿੰਘ ਖੱਟੜਾ, ਸੁਖਵਿੰਦਰਪਾਲ ਸਿੰਘ ਮਿੰਟਾਂ ਨੇ ਕਿਹਾ ਕਿ ਅੱਜ ਦੇਸ਼ ਦੀ ਆਜ਼ਾਦੀ ਦੇ ਨਿੱਘ ਨੂੰ ਅਸੀਂ ਮਾਣ ਰਹੇ ਹਾਂ ਇਹ ਸਾਡੇ ਆਜ਼ਾਦੀ ਘੁਲਾਟੀਆਂ ਦੇ ਸੰਘਰਸ਼ ਤੇ ਸ਼ਹੀਦੀਆਂ ਦਾ ਨਤੀਜਾ ਹੈ। ਉਨ੍ਹਾਂ ਕਿਹਾ ਕਿ ਤਿਰੰਗਾ ਯਾਤਰਾ ਰਾਹੀਂ ਦੇਸ਼ ਦੀ ਤਰੱਕੀ ਲਈ ਲਾਮਬੰਦ ਕੀਤੇ ਜਾਣ ਦੀ ਕੋਸ਼ਿਸ਼ ਹੈ। ਉਨਾਂ ਕਿਹਾ ਕਿ ਅੱਜ ਜਿਸ ਤਰ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਅਗਾਂਹਵਧੂ ਨੀਤੀਆਂ ਕਾਰਨ ਭਾਰਤ ਦਾ ਨਾਂਅ ਵਿਸ਼ਵ ਦੇ ਮੋਹਰੀ ਦੇਸ਼ਾਂ ’ਚ ਆ ਗਿਆ ਹੈ ਤੇ ਦੇਸ਼ ਤਰੱਕੀ ਦੀਆਂ ਨਵੀਆਂ ਪੁਲਾਂਘਾਂ ਪੁੱਟ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੇ ਪਟਿਆਲਾ ਸ਼ਹਿਰ ਦੀ ਕਰੋੜਾਂ ਰੁਪਏ ਲਗਾ ਕੇ ਨੁਹਾਰ ਬਦਲੀ-ਵਿਧਾਇਕ ਕੋਹਲੀ ਅਗਲੀ ਖ਼ਬਰ ਸੁਖਬੀਰ ਨੇ ਪੰਜਾਬ ਦੇ ਹਿਤਾਂ ਨਾਲ ਸੌਦਾ ਕੀਤਾ-ਜੌੜਾਮਾਜਰਾ
Ad Position 24