14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

‘ ਆਪ’ ਸਰਕਾਰ ਨੇ ਪਟਿਆਲਾ ਸ਼ਹਿਰ ਦੀ ਕਰੋੜਾਂ ਰੁਪਏ ਲਗਾ ਕੇ ਨੁਹਾਰ ਬਦਲੀ-ਵਿਧਾਇਕ ਕੋਹਲੀ

ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਰਾਹੀਂ ਸ਼ਹਿਰ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਧਾਮੋਮਾਜਰਾ ਵਿਖੇ ਵਾਰਡ ਨੰਬਰ 60 ਵਿਚ ਡੇਢ ਕਿਲੋਮੀਟਰ ਦੀਆਂ ਸੜਕਾਂ ਜੋਕਿ ਪਿਛਲੇ ਲੰਬੇ ਸਮੇਂ ਤੋਂ ਕੱਚੀਆਂ ਸਨ ਦਾ ਉਦਘਾਟਨ ਕਰਨ ਦੌਰਾਨ ਕੀਤਾ।

Ad Position 21
No active advertisement
ਅਜੀਤ ਡੈਸਕ 14-08-2026
ਪਟਿਆਲਾ, 13 ਅਗਸਤ (ਮਨਦੀਪ ਸਿੰਘ ਖਰੌੜ)-ਪਟਿਆਲਾ ਸ਼ਹਿਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਪਟਿਆਲਾ ਸ਼ਹਿਰ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਗਏ ਹਨ ਅਤੇ ਕਰੋੜਾਂ ਰੁਪਏ ਦੇ ਵਿਕਾਸ ਪ੍ਰਾਜੈਕਟਾਂ ਰਾਹੀਂ ਸ਼ਹਿਰ ਦੀ ਨੁਹਾਰ ਬਦਲਣ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਵਿਧਾਇਕ ਕੋਹਲੀ ਨੇ ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਧਾਮੋਮਾਜਰਾ ਵਿਖੇ ਵਾਰਡ ਨੰਬਰ 60 ਵਿਚ ਡੇਢ ਕਿਲੋਮੀਟਰ ਦੀਆਂ ਸੜਕਾਂ ਜੋਕਿ ਪਿਛਲੇ ਲੰਬੇ ਸਮੇਂ ਤੋਂ ਕੱਚੀਆਂ ਸਨ ਦਾ ਉਦਘਾਟਨ ਕਰਨ ਦੌਰਾਨ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਾਰਡ ਇੰਚਾਰਜ ਰੁਪਿੰਦਰ ਸਿੰਘ ਕੋਚ ਵੀ ਮੌਜੂਦ ਸਨ। ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਤਰਜੀਹ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਦੇਣ ਦੇ ਨਾਲ-ਨਾਲ ਪਟਿਆਲਾ ਦੇ ਇਤਿਹਾਸਕ ਅਤੇ ਵਿਰਾਸਤੀ ਸਰੂਪ ਨੂੰ ਹੋਰ ਸੁੰਦਰ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਪਾਰਕਾਂ, ਸਫ਼ਾਈ, ਸੁੰਦਰੀਕਰਨ ਅਤੇ ਹੋਰ ਜ਼ਰੂਰੀ ਬੁਨਿਆਦੀ ਸਹੂਲਤਾਂ ਨਾਲ ਸੰਬੰਧਤ ਵਿਕਾਸ ਕਾਰਜਾਂ ਨੂੰ ਲਗਾਤਾਰ ਅੱਗੇ ਵਧਾਇਆ ਜਾ ਰਿਹਾ ਹੈ। ਵਿਧਾਇਕ ਨੇ ਕਿਹਾ ਕਿ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਕੰਮਾਂ ਨੂੰ ਦੇਖ ਰਹੇ ਹਨ ਅਤੇ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਬਾਅਦ ਪੰਜਾਬ ਵਿਚ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ। ਉਨ੍ਹਾਂ ਕਿਹਾ ਕਿ ਵਿਰੋਧੀ ਪਾਰਟੀਆਂ ਲੋਕਾਂ ਦਾ ਭਰੋਸਾ ਗੁਆ ਚੁੱਕੀਆਂ ਹਨ ਅਤੇ ਪੰਜਾਬ ਦੇ ਲੋਕ ਉਨ੍ਹਾਂ ਨੂੰ ਪੂਰੀ ਤਰ੍ਹਾਂ ਨਕਾਰ ਚੁੱਕੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦਾ ਹਰ ਵਰਕਰ ਲੋਕਾਂ ਦੇ ਵਿਚ ਰਹਿ ਕੇ ਸਰਕਾਰ ਦੀਆਂ ਨੀਤੀਆਂ ਅਤੇ ਵਿਕਾਸ ਕਾਰਜਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੰਮ ਕਰ ਰਿਹਾ ਹੈ। ਵਿਧਾਇਕ ਕੋਹਲੀ ਨੇ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਪਟਿਆਲਾ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਪੂਰੀ ਮਿਹਨਤ ਨਾਲ ਨਿਭਾਵਾਂਗਾ-ਮਲਕੀਤ ਸਿੰਘ ਚੀਮਾ ਅਗਲੀ ਖ਼ਬਰ ਭਾਜਪਾ ਨੇ ਕੱਢੀ ਤਿਰੰਗਾ ਯਾਤਰਾ
Ad Position 24