14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਆਤਮਾ ਸਕੀਮ ਅਧੀਨ ਟਿਕਾਊ ਖੇਤੀਬਾੜੀ ਹੱਲਾਂ ਲਈ ਫਾਰਮ ਸਕੂਲ ਦਾ ਆਯੋਜਨ

ਭਾਦਸੋਂ, 13 ਅਗਸਤ (ਪ੍ਰਦੀਪ ਦੰਦਰਾਲਾ)-ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫਸਰ ਨਾਭਾ ਡਾ.

Ad Position 21
No active advertisement
ਅਜੀਤ ਡੈਸਕ 14-08-2026
ਭਾਦਸੋਂ, 13 ਅਗਸਤ (ਪ੍ਰਦੀਪ ਦੰਦਰਾਲਾ)-ਮੁੱਖ ਖੇਤੀਬਾੜੀ ਅਫਸਰ ਡਾ. ਦਾਰਾ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਤੇ ਬਲਾਕ ਖੇਤੀਬਾੜੀ ਅਫਸਰ ਨਾਭਾ ਡਾ. ਜੁਪਿੰਦਰ ਸਿੰਘ ਦੀ ਅਗਵਾਈ ਹੇਠ ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਟਿਕਾਊ ਖੇਤੀ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਆਤਮਾ ਸਕੀਮ ਅਧੀਨ ਫਾਰਮ ਸਕੂਲ ਦਾ ਆਯੋਜਨ ਨੇੜਲੇ ਪਿੰਡ ਦਿੱਤੂਪੁਰ ਜੱਟਾਂ ਵਿਖੇ ਅਗਾਂਹਵਧੂ ਕਿਸਾਨ ਨਰਿੰਦਰ ਸਿੰਘ ਟਿਵਾਣਾ ਦੇ ਖੇਤਾਂ ਤੋਂ ਕੀਤਾ। ਇਸ ਸਕੂਲ ਦਾ ਸੰਚਾਲਨ ਸੁਰਿੰਦਰ ਕੁਮਾਰ ਬੀ. ਟੀ. ਐਮ. ਤੇ ਨਵਜੋਤ ਕੌਰ ਬੀ. ਟੀ. ਐਮ. ਵਲੋਂ ਕੀਤਾ, ਜਿਸ ਵਿਚ ਤਕਰੀਬਨ 30 ਕਿਸਾਨਾਂ ਨੇ ਹਿੱਸਾ ਲਿਆ। ਇਸ ਸਮੇਂ ਕ੍ਰਿਸ਼ੀ ਵਿਗਿਆਨ ਕੇਂਦਰ ਰੌਣੀ ਤੋਂ ਪਹੁੰਚੇ ਡਾ. ਗੁਰਪ੍ਰੀਤ ਸਿੰਘ ਨੇ ਕਿਸਾਨਾਂ ਨੂੰ ਖੇਤੀ ਨਾਲ ਸੰਬੰਧਿਤ ਆ ਰਹੀਆਂ ਸਮੱਸਿਆਵਾਂ ਦੇ ਵਿਗਿਆਨਕ ਹੱਲਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਮੌਸਮ ਅਨੁਸਾਰ ਖੇਤੀ ਪੱਧਤੀਆਂ ਅਤੇ ਇੰਟੀਗ੍ਰੇਟਡ ਪੈਸਟ ਮੈਨੇਜਮੈਂਟ ਆਈ. ਪੀ. ਐਮ. ਬਾਰੇ ਵੀ ਕਿਸਾਨਾਂ ਨੂੰ ਜਾਗਰੂਕ ਕੀਤਾ। ਇਸ ਮੌਕੇ ਆਤਮਾ ਦੇ ਹਰਪਿੰਦਰ ਸਿੰਘ, ਗੁਰਪ੍ਰੀਤ ਸਿੰਘ ਤੇ ਖੇਤੀਬਾੜੀ ਵਿਭਾਗ ਤੋਂ ਗੁਰਵਿੰਦਰ ਸਿੰਘ ਅਤੇ ਇਲਾਕੇ ਦੇ ਕਿਸਾਨਾਂ ਨੇ ਸ਼ਿਰਕਤ ਕੀਤੀ ।
Ad Position 22
No active advertisement
ਪਿਛਲੀ ਖ਼ਬਰ ਏਸ਼ੀਅਨ ਗਰੁੱਪ ਆਫ਼ ਕਾਲਜਿਸ ਵਿਖੇ ਉਤਸ਼ਾਹ ਨਾਲ ਮਨਾਇਆ ਲਾਇਬ੍ਰੇਰੀ ਦਿਵਸ ਅਗਲੀ ਖ਼ਬਰ ਕੇਂਦਰ ਦੀ ਭਾਜਪਾ ਸਰਕਾਰ ਨੇ ਦੇਸ਼ ਦੀ ਅਰਥਵਿਵਸਥਾ ਨੂੰ ਡਾਂਵਾਡੋਲ ਕਰ ਦਿੱਤਾ-ਧਰਮਸੋਤ
Ad Position 24