14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਸੇਂਟ ਕਬੀਰ ਕਾਲਜ ਵਿਖੇ ਅੰਤਰਰਾਸ਼ਟਰੀ ਯਵਾ ਦਿਵਸ ਮਨਾਇਆ

ਬਹਾਦਰਗੜ੍ਹ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 14-08-2026
ਬਹਾਦਰਗੜ੍ਹ, 13 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਸੇਂਟ ਕਬੀਰ ਕਾਲਜ ਆਫ ਐਜੂਕੇਸ਼ਨ ਕੌਲੀ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ ਗਿਆ। ਇਸ ਸਬੰਧੀ ਕਾਲਜ ਪ੍ਰਿੰਸੀਪਲ ਡਾ. ਮਨਪ੍ਰੀਤ ਕੌਰ ਨੇ ਐਨ.ਐਸ.ਐਸ. ਵਲੰਟੀਅਰਜ਼ ਨੂੰ ਦੇਸ਼ ਪ੍ਰੇਮ, ਸਿੱਖਿਆ, ਰੁਜ਼ਗਾਰ, ਸਮਾਜਿਕ ਭਾਗੀਦਾਰੀ ਅਤੇ ਦੇਸ਼-ਨਿਰਮਾਣ ਵਿੱਚ ਸਰਗਰਮ ਭੂਮਿਕਾ ਨਿਭਾਉਣ ਲਈ ਉਤਸ਼ਾਹਿਤ ਕੀਤਾ। ਇਸ ਮੌਕੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਕਮਲਜੀਤ ਕੌਰ ਵੱਲੋਂ ਕਿਹਾ ਗਿਆ ਕਿ ਯੁਵਾ ਦੇਸ਼ ਦੀ ਤਾਕਤ ਹਨ। ਇਸ ਦਿਵਸ ਦਾ ਉਦੇਸ਼ ਨੌਜਵਾਨਾਂ ਦੀਆਂ ਸਮੱਸਿਆਵਾਂ, ਅਧਿਕਾਰਾਂ ਅਤੇ ਸਮਾਜ ਦੇ ਵਿਕਾਸ ਵਿੱਚ ਉਨ੍ਹਾਂ ਦੀ ਭੂਮਿਕਾ ਬਾਰੇ ਜਾਗਰੂਕਤਾ ਪੈਦਾ ਕਰਨਾ ਹੈ। ਇਸ ਮੌਕੇ ਪੋਸਟਰ ਮੇਕਿੰਗ ਮੁਕਾਬਲਾ ਕਰਵਾਇਆ ਗਿਆ। ਜਿਸ ਵਿੱਚ ਵਲੰਟੀਅਰਜ਼ ਨੇ ਵੱਧ ਚੜ੍ਹ ਕੇ ਹਿੱਸਾ ਲਿਆ। ਵੱਖ-ਵੱਖ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਕਾਲਜ ਪ੍ਰਿੰਸੀਪਲ ਅਤੇ ਸਮੂਹ ਸਟਾਫ਼ ਮੈਂਬਰਾਂ ਵੱਲੋਂ ਸਨਮਾਨਿਤ ਕੀਤਾ ਗਿਆ। ਇਸ ਮੌਕੇ ਵਾਈਸ ਚੇਅਰਮੈਨ ਬਲਜਿੰਦਰ ਸਿੰਘ ਮਾਨਸ਼ਾਹੀਆ ਅਤੇ ਕਾਲਜ ਮੈਨੇਜਿੰਗ ਡਾਇਰੈਕਟਰ ਲਾਲ ਸਿੰਘ ਟਿਵਾਣਾ ਵੱਲੋਂ ਇਸ ਦਿਵਸ ਨੂੰ ਮਨਾਉਣ ਸਬੰਧੀ ਸ਼ਲਾਘਾਂ ਕੀਤੀ ਗਈ। ਇਸ ਮੌਕੇ ਸਮੂਹ ਸਟਾਫ ਮੈਂਬਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਟਰੇਡ ਕਮਿਸ਼ਨ ਨੇ ਲਿਆ ਬਿਜਲੀ ਦੀਆਂ ਲਾਈਨਾਂ ਦਾ ਜਾਇਜ਼ਾ ਅਗਲੀ ਖ਼ਬਰ ਕਿਸਾਨੀ ਹੱਕਾਂ ਲਈ 1 ਸਤੰਬਰ ਨੂੰ ਚੰਡੀਗੜ੍ਹ ਪਹੁੰਚਣਗੇ ਲੱਖਾਂ ਕਿਸਾਨ ਅਹਿਮ ਕਿਸਾਨੀ ਮੰਗਾਂ ਨੂੰ ਲੈ ਕੇ ਐੱਸ.ਕੇ.ਐੱਮ. ਵ...
Ad Position 24