13-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-08-2026

ਐਸ.ਆਈ.ਆਰ.-ਪਟਿਆਲਾ ਜ਼ਿਲ੍ਹੇ ’ਚ 90.88 ਫ਼ੀਸਦੀ ਡਿਜੀਟਾਈਜ਼ੇਸ਼ਨ ਮੁਕੰਮਲ- ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਸਾਲ 2003 ਦੀ ਵੋਟਰ ਸੂਚੀ ਮੁਤਾਬਕ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ-2026 ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਬੀ.

Ad Position 21
No active advertisement
ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ 14-08-2026
ਪਟਿਆਲਾ, 13 ਅਗਸਤ (ਧਰਮਿੰਦਰ ਸਿੰਘ ਸਿੱਧੂ)- ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਹੈ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਸਾਲ 2003 ਦੀ ਵੋਟਰ ਸੂਚੀ ਮੁਤਾਬਕ ਕਰਵਾਈ ਜਾ ਰਹੀ ਵੋਟਰ ਸੂਚੀਆਂ ਦੀ ਗਹਿਰੀ ਸੁਧਾਈ-2026 ਦੌਰਾਨ ਪਟਿਆਲਾ ਜ਼ਿਲ੍ਹੇ ਅੰਦਰ ਬੀ.ਐਲ.ਓਜ ਨੇ 3 ਅਗਸਤ ਤੱਕ 13 ਲੱਖ 81 ਹਜ਼ਾਰ 414 ਇਨੁਮੀਰੇਸ਼ਨ ਫਾਰਮ ਭਰ ਕੇ 90.88 ਫੀਸਦੀ ਡਿਜੀਟਾਏਸ਼ਨ ਦਾ ਕੰਮ ਮੁਕੰਮਲ ਕਰ ਲਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ 100 ਫੀਸਦੀ ਇਹ ਯਕੀਨੀ ਬਣਾ ਰਿਹਾ ਹੈ ਕਿ ਪਟਿਆਲਾ ਜ਼ਿਲ੍ਹੇ ਅੰਦਰ ਕੋਈ ਵੀ ਯੋਗ ਨਾਗਰਿਕ ਵੋਟਰ ਸੂਚੀ ਵਿੱਚੋਂ ਬਾਹਰ ਨਾ ਹੋਵੇ ਤੇ ਕੋਈ ਵੀ ਅਯੋਗ ਵਿਅਕਤੀ ਵੋਟਰ ਸੂਚੀ ਵਿੱਚ ਸ਼ਾਮਲ ਨਾ ਹੋ ਸਕੇ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ 8 ਜੂਨ 2026 ਤੱਕ ਪਟਿਆਲਾ ਜ਼ਿਲ੍ਹੇ ਵਿੱਚ 15 ਲੱਖ 20 ਹਜ਼ਾਰ 38 ਵੋਟਰ ਸਨ, ਪਰੰਤੂ ਇਨ੍ਹਾਂ ਵਿੱਚੋਂ 9.12 ਫ਼ੀਸਦੀ 1 ਲੱਖ 38 ਹਜ਼ਾਰ 624 ਅਜਿਹੇ ਵੋਟਰ ਹਨ, ਜਿਹੜੇ ਜਾਂ ਤਾਂ ਬੀ.ਐਲ.ਓਜ ਵੱਲੋਂ ਘਰਾਂ ਦੇ ਕੀਤੇ ਗਏ ਤਿੰਨ ਦੌਰਿਆਂ ਦੌਰਾਨ ਮਿਲੇ ਨਹੀਂ, ਜਾਂ ਉਹ ਕਿਸੇ ਦੂਸਰੀ ਜਗ੍ਹਾ ਤਬਦੀਲ ਹੋ ਗਏ ਹਨ ਜਾਂ ਫਿਰ ਉਨ੍ਹਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਆਪਣੇ ਇਨੁਮੀਰੇਸ਼ਨ ਫਾਰਮ ਭਰਕੇ ਜਮ੍ਹਾਂ ਨਹੀਂ ਕਰ ਸਕੇ। ਅੱਜ ਪ੍ਰੈੱਸ ਕਾਨਫਰੰਸ ਕਰਦਿਆਂ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਹੁਣ ਐਸ.ਆਈ.ਆਰ ਦੇ ਅਗਲੇ ਪੜਾਅ ਦਾ ਕੰਮ ਮੁਕੰਮਲ ਕੀਤਾ ਜਾਵੇਗਾ ਅਤੇ 13 ਅਗਸਤ ਨੂੰ ਡਰਾਫ਼ਟ ਵੋਟਰ ਸੂਚੀਆਂ ਦੀ ਪ੍ਰਕਾਸ਼ਨਾ ਕੀਤੀ ਜਾਵੇਗੀ। ਇਸ ਦੌਰਾਨ ਜਿਹੜੇ ਵੋਟਰਾਂ ਦਾ ਨਾਮ ਇਸ ਸੂਚੀ ਵਿੱਚ ਨਹੀਂ ਹੋਵੇਗਾ, ਉਹ 13 ਅਗਸਤ ਤੋਂ 12 ਸਤੰਬਰ ਤੱਕ ਆਪਣੇ ਇਤਰਾਜ ਤੇ ਦਾਅਵੇ ਦੇ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਨਾਗਰਿਕਾਂ ਦੀ ਉਮਰ 1 ਅਕਤੂਬਰ 2026 ਨੂੰ 18 ਸਾਲ ਦੀ ਹੋ ਰਹੀ ਹੈ, ਉਹ ਫਾਰਮ ਨੰਬਰ 6 ਭਰਕੇ ਨਵੀਂ ਵੋਟ ਬਣਵਾ ਸਕਣਗੇ। ਇਸ ਤੋਂ ਬਿਨ੍ਹਾਂ ਜਿਹੜੇ ਵੋਟਰ ਕਿਸੇ ਕਾਰਨ ਆਪਣੇ ਫਾਰਮ ਨਹੀਂ ਦੇ ਸਕੇ ਤੇ ਉਹ ਡਰਾਫਟ ਵੋਟਰ ਸੂਚੀ ਵਿੱਚੋਂ ਬਾਹਰ ਰਹਿ ਗਏ ਹਨ, ਉਹ ਵੀ ਚੋਣ ਕਮਿਸ਼ਨ ਵੱਲੋਂ ਜਾਰੀ ਦਸਤਾਵੇਜਾਂ ਦੀ ਸੂਚੀ ਵਿੱਚੋਂ ਕੋਈ ਇੱਕ ਦਸਤਾਵੇਜ ਨਾਲ ਲਗਾਕੇ ਆਪਣਾ ਫਾਰਮ ਜਮ੍ਹਾਂ ਕਰਵਾ ਸਕੇਗਾ। ਇਸ ਉਪਰੰਤ 12 ਅਕਤੂਬਰ 2026 ਨੂੰ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਜਾਵੇਗੀ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ 84347 ਵੋਟਰਾਂ, ਜਿਨ੍ਹਾਂ ਨੇ ਫਾਰਮ ਤਾਂ ਭਰੇ ਹਨ, ਪਰ ਇਨ੍ਹਾਂ ਦੀ ਸਾਲ 2003 ਦੀ ਵੋਟਰ ਸੂਚੀ ਨਾਲ ਮੈਪਿੰਗ ਨਹੀਂ ਹੋ ਪਾਈ, ਉਨ੍ਹਾਂ ਨੂੰ ਨੋਟਿਸ ਕੱਢੇ ਜਾਣਗੇ। ਜਦੋਂਕਿ 1 ਲੱਖ 95 ਹਜ਼ਾਰ 78 ਵੋਟਰਾਂ ਦੀ ਕੋਈ ਨਾ ਕੋਈ ਤਰੁੱਟੀ ਸਾਹਮਣੇ ਆਈ ਹੈ, ਇਨ੍ਹਾਂ ਨੂੰ ਵੀ ਨੋਟਿਸ ਕੱਢੇ ਜਾਣਗੇ ਅਤੇ ਇਨ੍ਹਾਂ ਨੂੰ ਆਪਣੇ ਜਵਾਬ 13 ਅਗਸਤ ਤੋਂ ਲੈਕੇ 12 ਸਤੰਬਰ 2026 ਤੱਕ ਸਬੰਧਤ ਬੀ.ਐਲ.ਓਜ, ਸਬੰਧਤ ਐਸ.ਡੀ.ਐਮ-ਈ.ਆਰ.ਓ ਦਫ਼ਤਰਾਂ ਨੂੰ ਨੂੰ ਦੇਣੇ ਹੋਣਗੇ ਅਤੇ ਇਨ੍ਹਾਂ ਵਲੋਂ ਜਮ੍ਹਾਂ ਕਰਵਾਏ ਗਏ ਦਸਤਾਵੇਜਾਂ ਦੀ ਘੋਖ ਕੀਤੀ ਜਾਵੇਗੀ। ਉਨ੍ਹਾਂ ਨੇ ਜ਼ਿਲੇ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਐਸ.ਆਈ.ਆਰ ਬਾਰੇ ਕੋਈ ਵੀ ਗ਼ਲਤ ਸੂਚਨਾ ਜਾਂ ਅਫ਼ਵਾਹ ਨਾ ਫੈਲਾਉਣ ਸਗੋਂ ਜੇਕਰ ਕੋਈ ਸ਼ਿਕਾਇਤ ਹੋਵੇ ਤਾਂ ਉਸ ਬਾਰੇ ਆਪਣੇ ਬੀ.ਐਲ.ਓਜ, ਸਬੰਧਤ ਐਸ.ਡੀ.ਐਮ ਦਫ਼ਤਰ ਜਾਂ ਜ਼ਿਲ੍ਹਾ ਚੋਣ ਅਫ਼ਸਰ ਦੇ ਦਫ਼ਤਰ ਸਮੇਤ 1950 ਨੰਬਰ ‘ਤੇ ਵੀ ਸੰਪਰਕ ਕਰ ਸਕਦੇ ਹਨ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ ਅਤੇ ਚੋਣ ਤਹਿਸੀਲਦਾਰ ਵਿਜੇ ਕੁਮਾਰ ਚੌਧਰੀ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ’ਵਰਸਿਟੀ ਵਿਖੇ ‘ਫੀਸ ਵਾਧੇ ਵਿਰੋਧੀ ਫਰੰਟ’ ਵਲੋਂ ਫੀਸਾਂ ਦੇ ਵਾਧੇ ਵਿਰੁੱਧ ਧਰਨਾ ਅਗਲੀ ਖ਼ਬਰ ਹਰਚੰਦ ਸਿੰਘ ਬਰਸਟ ਵਲੋਂ ਸ਼ਹੀਦ ਨਾਇਕ ਰਾਜਵਿੰਦਰ ਸਿੰਘ ਦੇ ਨਾਂਅ ’ਤੇ ਨਵੀਂ ਸੜਕ ਦੇ ਨਿਰਮਾਣ ਕਾਰਜਾਂ ਦਾ ਉਦਘਾਟਨ
Ad Position 24