15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਨਗਰ ਕੌਂਸਲ ਪਾਤੜਾਂ ਦਾ ਅਹੁਦਾ ਸੰਭਾਲਿਆ

ਪਾਤੜਾਂ, 14 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀ ਹੋਈ ਚੋਣ ਉਪਰੰਤ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਨਗਰ ਕੌਂਸਲ ਪਾਤੜਾਂ ਦਾ ਅਹੁਦਾ ਸੰਭਾਲ ਲਿਆ ਹੈ ਜਿਸ ਮੌਕੇ ਉਨ੍ਹਾਂ ਦੇ ਰੱਖੇ ਗਏ ਤਾਜਪੋਸ਼ੀ ਸਮਾਗਮ ਵਿਚ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਸੇਵਾ ਮੁਕਤ ਟਰਾਂਸਪੋਰਟ ਅਫਸਰ ਕਰਨ ਸਿੰਘ ਡੀ. ਟੀ.

Ad Position 21
No active advertisement
ਅਜੀਤ ਡੈਸਕ 15-08-2026
ਪਾਤੜਾਂ, 14 ਅਗਸਤ (ਗੁਰਇਕਬਾਲ ਸਿੰਘ ਖਾਲਸਾ)-ਨਗਰ ਕੌਂਸਲ ਪਾਤੜਾਂ ਦੀ ਹੋਈ ਚੋਣ ਉਪਰੰਤ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਨਗਰ ਕੌਂਸਲ ਪਾਤੜਾਂ ਦਾ ਅਹੁਦਾ ਸੰਭਾਲ ਲਿਆ ਹੈ ਜਿਸ ਮੌਕੇ ਉਨ੍ਹਾਂ ਦੇ ਰੱਖੇ ਗਏ ਤਾਜਪੋਸ਼ੀ ਸਮਾਗਮ ਵਿਚ ਪੰਜਾਬ ਦੇ ਖਜਾਨਾ ਮੰਤਰੀ ਹਰਪਾਲ ਸਿੰਘ ਚੀਮਾ, ਕੈਬਨਿਟ ਮੰਤਰੀ ਬਰਿੰਦਰ ਗੋਇਲ, ਸੇਵਾ ਮੁਕਤ ਟਰਾਂਸਪੋਰਟ ਅਫਸਰ ਕਰਨ ਸਿੰਘ ਡੀ. ਟੀ. ਓ., ਹਲਕਾ ਸ਼ੁਕਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਬਾਜੀਗਰ, ਚੇਅਰਮੈਨ ਤਜਿੰਦਰ ਮਹਿਤਾ, ਟਰੱਕ ਯੂਨੀਅਨ ਪਾਤੜਾਂ ਦੇ ਪ੍ਰਧਾਨ ਰਣਜੀਤ ਸਿੰਘ ਵਿਰਕ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕੀਤੀ। ਅਹੁਦਾ ਸੰਭਾਲਣ ਉਪਰੰਤ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਸ਼ਹਿਰ ਨਿਵਾਸੀਆਂ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਉਹ ਸ਼ਹਿਰ ਦੇ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਦਾ ਸਰਕਾਰ ਤੋਂ ਜਲਦ ਹੱਲ ਕਰਵਾਉਣਗੇ ਤੇ ਸ਼ਹਿਰ ਵਾਸੀਆਂ ਨੂੰ ਕੋਈ ਵੀ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਖਜ਼ਾਨਾ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਚੋਣਾਂ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਉਸ ਨੂੰ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਉਪਰੰਤ ਸਾਢੇ ਚਾਰ ਸਾਲਾਂ ਦੇ ਕਾਰਜਕਾਲ ਦੌਰਾਨ ਪੂਰੇ ਕਰ ਦਿੱਤੇ ਗਏ ਹਨ ਜਿਸ ਨੂੰ ਲੈ ਕੇ ਪੰਜਾਬ ਦੀ ਜਨਤਾ ਵਿਚ ਆਮ ਆਦਮੀ ਪਾਰਟੀ ਪ੍ਰਤੀ ਪੁਰਾ ਉਤਸ਼ਾਹ ਹੈ ਜਿਸ ਨੂੰ ਦੇਖਦਿਆ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਵੀ ਪੰਜਾਬ ਦੇ ਲੋਕ ਆਮ ਆਦਮੀ ਪਾਰਟੀ ਦਾ ਪੂਰਾ ਸਾਥ ਦੇਣਗੇ। ਇਸ ਮੌਕੇ ਇਥੇ ਸੀਨੀਅਰ ਮੀਤ ਪ੍ਰਧਾਨ ਪ੍ਰੀਤੀ ਜੈਨ, ਮੀਤ ਪ੍ਰਧਾਨ ਰੇਨੂ ਵਧਵਾ, ਕੌਂਸਲਰ ਰੁਚੀ ਗਰਗ, ਸੋਨੀ ਜਲੂਰ, ਕੁਲਦੀਪ ਸਿੰਘ ਥਿੰਦ, ਭਗਵਤ ਦਿਆਲ ਨਿਕਾ, ਪ੍ਰੇਮ ਗੁਪਤਾ ਕੰਮਲਪ੍ਰੀਤ ਵਧਵਾ ਸਮੇਤ ਵੱਡੀ ਗਿਣਤੀ ਵਿਚ ਆਮ ਆਦਮੀ ਪਾਰਟੀ ਦੇ ਵਰਕਰ ਅਤੇ ਸ਼ਹਿਰ ਨਿਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਹਰਮਿੰਦਰ ਸਿੰਘ ਜੋਗੀਪੁਰ ਬਣੇ ਕੋਰ ਕਮੇਟੀ ਮੈਂਬਰ ਅਗਲੀ ਖ਼ਬਰ ਸ਼ਹਿਰ ਦੇ ਹਰਮਨ ਨਗਰ ’ਚ ਦੇਹ ਵਪਾਰ ਦੇ ਅੱਡੇ ਤੋਂ ਭੇਦਭਰੀ ਹਾਲਤ ’ਚ ਮਿਲੀ ਨੌਜਵਾਨ ਦੀ ਲਾਸ਼
Ad Position 24