15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਯੂਥ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ, ਹਰਮਿੰਦਰ ਸਿੰਘ ਜੋਗੀਪੁਰ ਬਣੇ ਕੋਰ ਕਮੇਟੀ ਮੈਂਬਰ

ਸਨੌਰ, 14 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਸਨੌਰ ਤੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਮਿੰਦਰ ਸਿੰਘ ਜੋਗੀਪੁਰ ਨੂੰ ਪਾਰਟੀ ਦੀ ਯੂਥ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਅਹਿਮ ਨਿਯੁਕਤੀ ਨਾਲ ਹਲਕਾ ਸਨੌਰ ਦੇ ਅਕਾਲੀ ਵਰਕਰਾਂ ਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਪਾਰਟੀ ਆਗੂਆਂ ਵਲੋਂ ਹਰਮਿੰਦਰ ਸਿੰਘ ਜੋਗੀਪੁਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ।

Ad Position 21
No active advertisement
ਅਜੀਤ ਡੈਸਕ 15-08-2026
ਸਨੌਰ, 14 ਅਗਸਤ (ਮੋਹਣ ਸਿੰਘ ਭੱਟੀ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਤੇ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਯੂਥ ਵਿੰਗ ਦੇ ਜਥੇਬੰਦਕ ਢਾਂਚੇ ਦਾ ਵਿਸਥਾਰ ਕਰਦਿਆਂ ਹਲਕਾ ਸਨੌਰ ਤੋਂ ਸਾਬਕਾ ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਮਿੰਦਰ ਸਿੰਘ ਜੋਗੀਪੁਰ ਨੂੰ ਪਾਰਟੀ ਦੀ ਯੂਥ ਵਿੰਗ ਦੀ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ ਹੈ। ਇਸ ਅਹਿਮ ਨਿਯੁਕਤੀ ਨਾਲ ਹਲਕਾ ਸਨੌਰ ਦੇ ਅਕਾਲੀ ਵਰਕਰਾਂ ਤੇ ਨੌਜਵਾਨਾਂ ਵਿਚ ਭਾਰੀ ਉਤਸ਼ਾਹ ਤੇ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ ਅਤੇ ਪਾਰਟੀ ਆਗੂਆਂ ਵਲੋਂ ਹਰਮਿੰਦਰ ਸਿੰਘ ਜੋਗੀਪੁਰ ਨੂੰ ਵਧਾਈਆਂ ਦੇਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਇਸ ਮਹੱਤਵਪੂਰਨ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਕੌਮੀ ਮੀਤ ਪ੍ਰਧਾਨ ਕ੍ਰਿਸ਼ਨ ਸਿੰਘ ਸਨੌਰ, ਹਰਵਿੰਦਰ ਸਿੰਘ ਗਗਰੌਲੀ, ਅਮਰੀਕ ਸਿੰਘ ਨੰਬਰਦਾਰ ਹਡਾਣਾ, ਜਸਵਿੰਦਰ ਸਿੰਘ ਮੋਹਣੀ ਭਾਂਖਰ, ਬਲਦੇਵ ਸਿੰਘ ਖੁੱਡਾ, ਸੰਜੀਵ ਕੁਮਾਰ ਅਹਿਰੂਕਲਾਂ, ਲਖਵਿੰਦਰ ਸਿੰਘ (ਪ੍ਰਧਾਨ ਆਲ ਸਕੂਲ ਟਰਾਂਸਪੋਰਟ ਯੂਨੀਅਨ ਜ਼ਿਲ੍ਹਾ ਪਟਿਆਲਾ), ਲਖਵਿੰਦਰ ਸਿੰਘ ਨੰਬਰਦਾਰ ਜੋਗੀਪੁਰ (ਵਾਈਸ ਚੇਅਰਮੈਨ ਦੀ ਜੋਗੀਪੁਰ ਸਹਿਕਾਰੀ ਸੇਵਾ ਸਭਾ ਲਿਮਿਟਡ) ਤੇ ਰਾਮ ਚੰਦਰ ਜੋਗੀਪੁਰ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਤੇ ਯੂਥ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕੀਤਾ। ਆਪਣੀ ਨਿਯੁਕਤੀ ਉਪਰੰਤ ਪਾਰਟੀ ਹਾਈਕਮਾਨ ਦਾ ਸ਼ੁਕਰਾਨਾ ਕਰਦਿਆਂ ਨਵ-ਨਿਯੁਕਤ ਕੋਰ ਕਮੇਟੀ ਮੈਂਬਰ ਹਰਮਿੰਦਰ ਸਿੰਘ ਜੋਗੀਪੁਰ ਨੇ ਵਿਸ਼ਵਾਸ ਦਿਵਾਇਆ ਕਿ ਪਾਰਟੀ ਵਲੋਂ ਸੌਂਪੀ ਗਈ ਇਸ ਵੱਡੀ ਜ਼ਿੰਮੇਵਾਰੀ ਨੂੰ ਉਹ ਪੂਰੀ ਇਮਾਨਦਾਰੀ, ਲਗਨ ਤੇ ਤਨਦੇਹੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਭਾਰਤੀ ਜਨਤਾ ਪਾਰਟੀ ਹਲਕਾ ਘਨੌਰ ਮੌਕੇ ਵਿਸ਼ਾਲ ‘ਮਹਿਲਾ ਸੰਮੇਲਨ’ ਕਰਵਾਇਆ ਅਗਲੀ ਖ਼ਬਰ ਅੰਮ੍ਰਿਤਪਾਲ ਸਿੰਘ ਕਾਲੇਕਾ ਨੇ ਨਗਰ ਕੌਂਸਲ ਪਾਤੜਾਂ ਦਾ ਅਹੁਦਾ ਸੰਭਾਲਿਆ
Ad Position 24