14-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-08-2026

ਸੁਖਬੀਰ ’ਤੇ ਹਮਲੇ ਦੀ ਜਸਪਾਲ ਸਿੰਘ ਬਿੱਟੂ ਚੱਠਾ ਵਲੋਂ ਸਖ਼ਤ ਨਿਖੇਧੀ

ਪਟਿਆਲਾ, 14 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਪਾਰਟੀ ਦੇ ਪਟਿਆਲਾ ਦਿਹਾਤੀ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਸਿਆਸੀ ਆਗੂ ’ਤੇ ਹਿੰਸਕ ਹਮਲਾ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਧਰਤੀ ਹਮੇਸ਼ਾ ਹੀ ਸਿਆਸੀ ਸਹਿਣਸ਼ੀਲਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਜਾਣੀ ਜਾਂਦੀ ਰਹੀ ਹੈ, ਇਸ ਲਈ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 15-08-2026
ਪਟਿਆਲਾ, 14 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਸਖ਼ਤ ਨਿਖੇਧੀ ਕਰਦਿਆਂ ਪਾਰਟੀ ਦੇ ਪਟਿਆਲਾ ਦਿਹਾਤੀ ਹਲਕਾ ਇੰਚਾਰਜ ਜਸਪਾਲ ਸਿੰਘ ਬਿੱਟੂ ਚੱਠਾ ਨੇ ਕਿਹਾ ਕਿ ਪੰਜਾਬ ਵਿਚ ਕਿਸੇ ਵੀ ਸਿਆਸੀ ਆਗੂ ’ਤੇ ਹਿੰਸਕ ਹਮਲਾ ਕਰਨਾ ਲੋਕਤੰਤਰ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਿਆਸੀ ਧਰਤੀ ਹਮੇਸ਼ਾ ਹੀ ਸਿਆਸੀ ਸਹਿਣਸ਼ੀਲਤਾ ਅਤੇ ਲੋਕਤੰਤਰਿਕ ਕਦਰਾਂ-ਕੀਮਤਾਂ ਲਈ ਜਾਣੀ ਜਾਂਦੀ ਰਹੀ ਹੈ, ਇਸ ਲਈ ਅਜਿਹੀਆਂ ਘਟਨਾਵਾਂ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਇਸ ਹਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਘਟਨਾ ਦੇ ਪਿੱਛੇ ਮੌਜੂਦ ਸਾਰੇ ਤੱਥਾਂ ਨੂੰ ਲੋਕਾਂ ਸਾਹਮਣੇ ਲਿਆਂਦਾ ਜਾਣਾ ਚਾਹੀਦਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਗੋਡ ਗਿਫਟ ਪਬਲਿਕ ਸਕੂਲ ਭੁੱਨਰਹੇੜੀ ਨੇ ਮਨਾਈਆਂ ਤੀਆਂ
Ad Position 24