17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਨੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਲਹਿਰਾਇਆ ਕੌਮੀ ਝੰਡਾ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ ਭਗਵੰਤ ਮਾਨ ਸਰਕਾਰ-ਗੁਰਮੀਤ ਸਿੰਘ ਖੁੱਡੀਆਂ

ਪਟਿਆਲਾ, 16 ਅਗਸਤ (ਧਰਮਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਖਰੌੜ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਮੌਕੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ। ਇਸ ਮੌਕੇ ਸ.

Ad Position 21
No active advertisement
ਪਟਿਆਲਾ ਦੇ ਪੋਲੋ ਗਰਾਊਂਡ ਵਿਖੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਦੇ ਦਿ੍ਸ਼। ਤਸਵੀਰਾਂ : ਪ੍ਰਭਨੂਰ ਸਿੰਘ 17-08-2026

ਪਟਿਆਲਾ, 16 ਅਗਸਤ (ਧਰਮਿੰਦਰ ਸਿੰਘ ਸਿੱਧੂ, ਮਨਦੀਪ ਸਿੰਘ ਖਰੌੜ)-ਦੇਸ਼ ਦੇ 80ਵੇਂ ਆਜ਼ਾਦੀ ਦਿਹਾੜੇ ਮੌਕੇ ਪਟਿਆਲਾ ਵਿਖੇ ਕੌਮੀ ਝੰਡਾ ਤਿਰੰਗਾ ਲਹਿਰਾਉਣ ਮੌਕੇ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸ਼ਹੀਦਾਂ ਦੇ ਸੁਪਨਿਆਂ ਦਾ ਰੰਗਲਾ ਪੰਜਾਬ ਸਿਰਜ ਰਹੀ ਹੈ। ਇਸ ਮੌਕੇ ਸ. ਖੁੱਡੀਆਂ ਨੇ ਸ਼ਾਨਦਾਰ ਪਰੇਡ ਦਾ ਨਿਰੀਖਣ ਕੀਤਾ, ਮਾਰਚ ਪਾਸਟ ਤੋਂ ਸਲਾਮੀ ਲਈ ਤੇ ਆਜ਼ਾਦੀ ਘੁਲਾਟੀਆਂ ਦੇ ਪਰਿਵਾਰਾਂ ਦੇ ਉਤਰਾਧਿਕਾਰੀਆਂ ਨੂੰ ਸਨਮਾਨਿਤ ਵੀ ਕੀਤਾ। ਇਸ ਮੌਕੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਤੇ ਐਸ. ਐਸ. ਪੀ. ਵਰੁਣ ਸ਼ਰਮਾ ਵੀ ਮੌਜੂਦ ਸਨ। ਗੁਰਮੀਤ ਸਿੰਘ ਖੁੱਡੀਆਂ ਨੇ ਦੇਸ਼ ਦੀ ਆਜ਼ਾਦੀ ਲਹਿਰਾਂ ਦੇ ਆਜ਼ਾਦੀ ਪਰਵਾਨਿਆਂ, ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਸ਼ਹੀਦ ਊਧਮ ਸਿੰਘ, ਸ਼ਹੀਦ ਮਦਨ ਲਾਲ ਢੀਂਗਰਾ, ਸ਼ਹੀਦ ਕਰਤਾਰ ਸਿੰਘ ਸਰਾਭਾ, ਸ਼ਹੀਦ ਲਾਲਾ ਲਾਜਪਤ ਰਾਏ, ਸ਼ਹੀਦ ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਸੰਘਰਸ਼ਾਂ ‘ਚ ਹਿੱਸਾ ਲੈਣ ਵਾਲੇ ਆਜ਼ਾਦੀ ਘੁਲਾਟੀਆਂ ਨੂੰ ਆਪਣੀ ਸ਼ਰਧਾਂਜਲੀ ਅਰਪਿਤ ਕੀਤੀ। ਉਨ੍ਹਾਂ ਨੇ ਕਿਹਾ ਕਿ ਪੰਜਾਬੀਆਂ ਨੇ ਦੇਸ਼ ਵਿਚ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ, ਜਿਸ ਕਰਕੇ ਅਸੀਂ ਅੱਜ ਆਜ਼ਾਦ ਫਿਜ਼ਾ ਵਿਚ ਸਾਹ ਲੈ ਰਹੇ ਹਾਂ। ਇਸ ਮੌਕੇ ਆਪਣਾ ਸੰਦੇਸ਼ ਦਿੰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਮੌਜੂਦਾ ਸਰਕਾਰ ਦੇ ਗਠਨ ਦੇ ਪਹਿਲੇ ਦਿਨ ਹੀ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਤੋਂ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਦੀ ਸਹੁੰ ਚੁੱਕੀ ਸੀ ਅਤੇ ਇਸ ਉਪਰ ਪੰਜਾਬ ਸਰਕਾਰ ਪੂਰਾ ਉਤਰਨ ਲਈ ਵਚਨਬੱਧਤਾ ਪੂਰੀ ਤਰ੍ਹਾਂ ਨਿਭਾਅ ਰਹੀ ਹੈ। ਉਨ੍ਹਾਂ ਕਿਹਾ ਕਿ ਭਗਵੰਤ ਮਾਨ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਉਨ੍ਹਾਂ ਨੇ ਸ਼ਹੀਦ ਹੋਣ ਵਾਲੇ ਜਵਾਨਾਂ ਦੇ ਵਾਰਸਾਂ ਤੇ ਖ਼ਾਸ ਕਰਕੇ ਸ਼ਹੀਦ ਹੋਣ ਵਾਲੇ ਅਗਨੀਵੀਰਾਂ ਨੂੰ ਐਕਸਗ੍ਰੇਸ਼ੀਆ ਰਾਸ਼ੀ 1 ਕਰੋੜ ਰੁਪਏ ਦੇਣ ਦੇ ਕੀਤੇ ਫੈਸਲੇ ਦਾ ਵੀ ਜ਼ਿਕਰ ਕੀਤਾ। ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਖੁੱਡੀਆਂ ਨੇ ਦੱਸਿਆ ਕਿ ਪੰਜਾਬ ਦੇ ਕਿਸਾਨਾਂ ਆਪਣੀ ਮਿੱਟੀ ਤੇ ਧਰਤੀ ਹੇਠਲੇ ਪਾਣੀ ਦਾ ਨੁਕਸਾਨ ਕਰਵਾ ਕੇ ਵੀ ਦੇਸ਼ ਦੇ ਅਨਾਜ਼ ਭੰਡਾਰ ਵਿੱਚ ਸਭ ਤੋਂ ਵੱਧ ਯੋਗਦਾਨ ਪਾਇਆ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਖੇਤੀਬਾੜੀ ਖੇਤਰ ਵਿਚ ਕੀਤੀਆਂ ਸਕਰਾਤਮਕ ਪਹਿਲਕਦਮੀਆਂ ਸਦਕਾ ਆਏ ਬਦਲਾਅ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਬੀਤੇ ਸਾਉਣੀ ਸੀਜਨ ਵਿਚ ਪਰਾਲੀ ਸਾੜਨ ਦੀਆਂ ਘਟਨਾਵਾਂ ਵਿਚ 53 ਫ਼ੀਸਦੀ ਕਮੀ ਆਈ ਹੈ ਤੇ 1.58 ਲੱਖ ਫਸਲੀ ਰਹਿੰਦ ਖੂੰਹਦ ਪ੍ਰਬੰਧਨ ਮਸ਼ੀਨਾਂ ‘ਤੇ 50 ਤੋ 80 ਫੀਸਦੀ ਸਬਸਿਡੀ ਪ੍ਰਦਾਨ ਕੀਤੀ ਗਈ ਹੈ। ਜਦਕਿ ਇਸ ਸਾਲ ਧਰਤੀ ਹੇਠਲੇ ਜਲ ਦੀ ਸੰਭਾਂਲ ਲਈ ਝੋਨੇ ਦੀ ਸਿੱਧੀ ਬਿਜਾਈ ਹੇਠ 4 ਲੱਖ ਏਕੜ ਕਰਬਾ ਲਿਆਂਦਾ ਗਿਆ ਹੈ, ਜੋ ਕਿ ਪਿਛਲੇ ਸਾਲ 2.93 ਲੱਖ ਏਕੜ ਸੀ। ਇਸੇ ਤਰ੍ਹਾਂ ਹੀ 7200 ਕਰੋੜ ਰੁਪਏ ਖਰਚ ਕਰਕੇ ਨਹਿਰੀ ਸਿੰਚਾਈ ਵਿੱਚ ਵੱਡਾ ਸੁਧਾਰ ਕੀਤਾ ਅਤੇ ਧਰਤੀ ਹੇਠਲੇ ਪਾਣੀ ਥਾਂ ਨਹਿਰੀ ਪਾਣੀ ਦੀ ਸਿੰਚਾਈ ਲਈ ਵਰਤੋਂ ਵਿੱਚ ਵੀ ਇਤਿਹਾਸਕ ਤੇ ਮਿਸਾਲੀ ਇਜਾਫ਼ਾ ਹੋਇਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਸਾਡੀ ਅਗਲੀ ਪੀੜ੍ਹੀ ਨੂੰ ਆਪਣੀ ਗੁਰੂਆਂ ਤੇ ਭਗਤਾਂ ਦੀ ਵਿਰਾਸਤ ਤੋਂ ਜਾਣੂ ਕਰਵਾਉਣ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਦੱਸਿਆ ਕਿ ਪੰਜਾਬ ਸਰਕਾਰ ਸ੍ਰੀ ਗੁਰੂ ਰਵਿਦਾਸ ਜੀ ਦਾ 650ਵਾਂ ਜਨਮ ਦਿਹਾੜਾ ਵੱਡੇ ਪੱਧਰ ‘ਤੇ ਮਨਾ ਰਹੀ ਹੈ ਅਤੇ ਇਸ ਤੋਂ ਬਿਨ੍ਹਾਂ ਹਮਾਰੇ ਰਾਮ ਨਾਟਕ ਤੇ ਇਕ ਸ਼ਾਮ ਸ਼ਿਵ ਕੇ ਨਾਮ ਪ੍ਰੋਗਰਾਮ ਵੀ ਕਰਵਾਏ ਜਾ ਰਹੇ ਹਨ ਅਤੇ ਪਹਿਲਾਂ ਸਰਕਾਰ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ 350 ਸਾਲਾ ਸ਼ਹੀਦੀ ਦਿਹਾੜਾ ਵੀ ਸ਼ਰਧਾ ਨਾਲ ਮਨਾਇਆ ਹੈ। ਗੁਰਮੀਤ ਸਿੰਘ ਖੁੱਡੀਆਂ ਨੇ ਨੌਜਵਾਨਾਂ ਨੂੰ ਰੋਜ਼ਗਾਰ, ਸਿੱਖਿਆ ਦੇ ਖੇਤਰ ‘ਚ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ, ਮੁੱਖ ਮੰਤਰੀ ਸਿਹਤ ਯੋਜਨਾ, ਆਮ ਆਦਮੀ ਕਲੀਨਿਕ, ਸਨਅਤ ਤੇ ਵਪਾਰ, ਯੁੱਧ ਨਸ਼ਿਆਂ ਵਿਰੁੱਧ, ਗੈਂਗਸਟਰਵਾਦ ਵਿਰੁੱਧ ਜੰਗ, ਸੜਕਾਂ ਦੇ ਨਿਰਮਾਣ ਤੇ ਨਵੀਨੀਕਰਨ, ਲਿੰਕ ਸੜਕਾਂ ਦੀ ਅਪਗ੍ਰੇਡੇਸ਼ਨ, ਬਿਜਲੀ, ਟਰਾਂਸਪੋਰਟ, ਪੀਣ ਵਾਲਾ ਸਾਫ਼ ਪਾਣੀ, ਪ੍ਰਸ਼ਾਸਨਿਕ ਸੁਧਾਰ, ਪੇਂਡੂ ਵਿਕਾਸ, ਖੇਡਾਂ, ਰੰਗਲਾ ਪੰਜਾਬ ਵਿਕਾਸ ਸਕੀਮ ਤੇ ਹੋਰ ਯਤਨਾਂ ਦਾ ਜ਼ਿਕਰ ਕਰਦਿਆਂ ਦੱਸਿਆ ਕਿ ਪੰਜਾਬ ਸਰਕਾਰ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਅੱਗੇ ਵਧ ਰਹੀ ਹੈ। ਇਸ ਦੌਰਾਨ ਪਰੇਡ ਕਮਾਂਡਰ ਡੀ. ਐਸ. ਪੀ. ਫਤਹਿ ਸਿੰਘ ਬਰਾੜ ਦੀ ਅਗਵਾਈ ਹੇਠ ਸ਼ਾਨਦਾਰ ਪਰੇਡ ਵਿਚ ਸ਼ਾਮਲ 10 ਟੁੱਕੜੀਆਂ ਆਈ. ਟੀ. ਬੀ. ਪੀ., ਪਟਿਆਲਾ ਪੁਲਿਸ, ਹੋਮ ਗਾਰਡਜ਼, ਐਨ. ਸੀ. ਸੀ., ਪਹਿਲੀ ਆਈ. ਆਰ. ਬੀ. ਦਾ ਪਾਈਪ ਬੈਂਡ, ਰੈਡ ਕਰਾਸ ਸੈਂਟ ਜੋਹਨ ਐਂਬੂਲੈਂਸ ਬ੍ਰਿਗੇਡ ਪੁਰਾਣੀ ਪੁਲਿਸ ਲਾਈਨ ਸਕੂਲ ਤੇ ਗਾਈਡ ਸੁਕੈਡ ਸੀਨੀਅਰ ਸੈਕੰਡਰੀ ਮਾਡਲ ਸਕੂਲ ਪੰਜਾਬੀ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਮਾਰਚ ਪਾਸਟ ਕੀਤਾ ਅਤੇ ਕੈਬਨਿਟ ਮੰਤਰੀ ਨੂੰ ਸਲਾਮੀ ਦਿੱਤੀ। ਇਸ ਤੋਂ ਬਾਅਦ ਮੁੱਖ ਮਹਿਮਾਨ ਨੇ ਇੰਡੀਅਨ ਰੈੱਡ ਕਰਾਸ ਸੁਸਾਇਟੀ ਪਟਿਆਲਾ 7 ਲਾਭਪਾਤਰੀ ਤੇ ਲੋੜਵੰਦ ਮਹਿਲਾਵਾਂ ਨੂੰ ਸਿਲਾਈ ਮਸ਼ੀਨਾਂ, 6 ਟ੍ਰਾਈਸਾਈਕਲ ਤੇ 1 ਵ੍ਹੀਲ ਚੇਅਰ ਦੀ ਵੰਡ ਵੀ ਕੀਤੀ। ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਜ਼ਾਦੀ ਦਿਵਸ ਮਨਾਉਣ ਦੀ ਖੁਸ਼ੀ ਵਿਚ ਸੋਮਵਾਰ 17 ਅਗਸਤ ਨੂੰ ਪਟਿਆਲਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿੱਚ ਛੁੱਟੀ ਕਰਨ ਦਾ ਐਲਾਨ ਕੀਤਾ ਹੈ। ਇਸ ਦੌਰਾਨ ਵੱਖ-ਵੱਖ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀਆਂ ਤੇ ਵਿਦਿਆਰਥਣਾਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਜਦਕਿ ਮੀਰੀ ਪੀਰੀ ਰਣਜੀਤ ਅਖਾੜਾ ਬੁੱਢਾ ਦਲ ਤੇ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਗਤਕੇ ਦੇ ਸ਼ਾਨਦਾਰ ਜੌਹਰ ਦਿਖਾਏ ਗਏ। ਇਸ ਦੌਰਾਨ ਸਿੱਖਿਆ, ਪੁਲਿਸ, ਸਿਹਤ, ਜੰਗਲਾਤ, ਸਮਾਜਿਕ ਸੁਰੱਖਿਆ ਤੇ ਇਸਤਰੀ ਤੇ ਬਾਲ ਵਿਕਾਸ, ਖੇਤੀਬਾੜੀ ਤੇ ਕਿਸਾਨ ਭਲਾਈ ਅਤੇ ਖੇਡ ਵਿਭਾਗਾਂ ਸਮੇਤ ਨਗਰ ਨਿਗਮ ਦੀਆਂ ਵਿਕਾਸ ਕਾਰਜਾਂ ਨੂੰ ਦਰਸਾਉਂਦੀਆਂ ਝਾਕੀਆਂ ਕੱਢੀਆਂ ਗਈਆਂ। ਇਸ ਦੌਰਾਨ ਗੁਰਮੀਤ ਸਿੰਘ ਖੁੱਡੀਆਂ ਦਾ ਪਟਿਆਲਾ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨ ਕੀਤਾ। ਸਮਾਗਮ ਦੌਰਾਨ ਕੈਬਨਿਟ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹੇ ਦੇ 4 ਸ਼ਹੀਦ ਪਰਿਵਾਰਾਂ ਅਤੇ ਯੂ. ਪੀ. ਐਸ. ਸੀ. ਦਾ ਇਮਤਿਹਾਨ ਪਾਸ ਕਰਕੇ ਆਈ. ਏ. ਐਸ. ਬਣਨ ਵਾਲੇ ਸਿਮਰਨਦੀਪ ਕੌਰ, ਰਸਨੀਤ ਕੌਰ ਤੇ ਜਯੰਤ ਗਰਗ ਦਾ ਸਨਮਾਨ ਕੀਤਾ। ਉਨ੍ਹਾਂ ਨੇ ਪਰੇਡ ਕਮਾਂਡਰ ਡੀ.ਐਸ.ਪੀ, ਪਰੇਡ ਟੁੱਕੜੀਆਂ ਦੇ ਪਲਟੂਨ ਕਮਾਂਡਰਾਂ ਅਤੇ ਵੱਖ-ਵੱਖ ਖੇਤਰਾਂ ‘ਚ ਸ਼ਲਾਘਾਯੋਗ ਕਾਰ ਕਰਨ ਵਾਲੀਆਂ ਸ਼ਖ਼ਸੀਅਤਾਂ ਸਮੇਤ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਵਾਲੀਆਂ ਟੀਮਾਂ ਤੇ ਇੰਚਾਰਜਾਂ ਦਾ ਸਨਮਾਨ ਵੀ ਕੀਤਾ। ਇਸ ਸਮਾਗਮ ਦੇ ਅਰੰਭ ਅਤੇ ਅਖੀਰ ਵਿੱਚ ਦੋ ਵਾਰ ਰਾਸ਼ਟਰੀ ਗੀਤ ‘ਵੰਦੇ ਮਾਤਰਮ’ ਗਾ ਕੇ ਭਾਰਤ ਮਾਤਾ ਪ੍ਰਤੀ ਸਤਿਕਾਰ ਤੇ ਆਜ਼ਾਦੀ ਸੰਘਰਸ਼ ਦੇ ਲੱਖਾਂ ਭਾਰਤੀਆਂ ਦੇ ਸੰਘਰਸ਼ ਨੂੰ ਯਾਦ ਕੀਤਾ ਗਿਆ। ਇਸ ਮੌਕੇ ਸਰਕਾਰੀ ਕਾਲਜ ਲੜਕੀਆਂ ਦੀਆਂ ਵਿਦਿਆਰਥਣਾਂ ਨੇ ਰਾਸ਼ਟਰੀ ਗਾਨ ਗਾਇਆ ਜਦਕਿ ਵਾਣੀ ਇੰਟੇਗ੍ਰੇਟਿਡ ਸਕੂਲ ਫਾਰ ਡੈਫ ਐਂਡ ਸਪੈਸ਼ਲ ਚਿਲਡਰਨ ਨੇ ਸਾਈਨ ਲੈਂਗੂਏਜ਼ ਨਾਲ ਰਾਸ਼ਟਰੀ ਗਾਨ ਵਿਚ ਸ਼ਮੂਲੀਅਤ ਕੀਤੀ। ਇਸ ਮੌਕੇ ਲੋਕ ਸਭਾ ਮੈਂਬਰ ਡਾ. ਧਰਮਵੀਰ ਗਾਂਧੀ, ਵਿਧਾਇਕ ਅਜੀਤਪਾਲ ਸਿੰਘ ਕੋਹਲੀ, ਚੇਤਨ ਸਿੰਘ ਜੌੜਾਮਾਜਰਾ, ਗੁਰਲਾਲ ਘਨੌਰ, ਇੰਚਾਰਜ ਸਨੌਰ ਰਣਜੋਧ ਸਿੰਘ ਹਡਾਣਾ, ਮੇਅਰ ਕੁੰਦਨ ਗੋਗੀਆ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਚੇਅਰਮੈਨ ਇੰਪਰੂਵਮੈਂਟ ਟਰਸਟ ਹਰਪਾਲ ਸਿੰਘ ਵਿਰਕ, ਜਗਦੀਪ ਜੱਗਾ, ਚੇਅਰਮੈਨ ਬਲਜਿੰਦਰ ਸਿੰਘ ਢਿੱਲੋਂ, ਚੇਅਰਮੈਨ ਅਸ਼ੋਕ ਸਿਰਸਵਾਲ, ਟ੍ਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸੰਜੀਵ ਗੁਪਤਾ ਤੇ ਗੁਰਪ੍ਰੀਤ ਸਿੰਘ ਧਮੋਲੀ, ਜ਼ਿਲ੍ਹਾ ਅਤੇ ਸੈਸ਼ਨਜ ਜੱਜ ਅਵਤਾਰ ਸਿੰਘ, ਪਦਮਸ੍ਰੀ ਜਗਜੀਤ ਸਿੰਘ ਦਰਦੀ ਤੇ ਰੰਗਰਕਮੀ ਪ੍ਰਾਣ ਸੱਭਰਵਾਲ, ਪੰਜਾਬੀ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਜਗਦੀਪ ਸਿੰਘ, ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ਼ ਲਾਅ ਦੇ ਵੀਸੀ ਡਾ. ਜੈਸ਼ੰਕਰ ਸਿੰਘ, ਜਗਤ ਗੁਰੂ ਨਾਨਕ ਦੇਵ ਓਪਨ ਯੂਨੀਵਰਸਿਟੀ ਦੇ ਵੀ.ਸੀ. ਡਾ. ਰਤਨ ਸਿੰਘ, ਡਿਵਜੀਨਲ ਕਮਿਸ਼ਨਰ ਵਿਨੈ ਬੁਬਲਾਨੀ, ਏ. ਡੀ. ਸੀਜ ਦਮਨਜੀਤ ਸਿੰਘ ਮਾਨ, ਅਨੁਪ੍ਰਿਤਾ ਜੌਹਲ, ਨਗਰ ਨਿਗਮ ਕਮਿਸ਼ਨਰ ਪੂਜਾ ਸਿਆਲ, ਐਸ. ਪੀ. ਵੈਭਵ ਚੌਧਰੀ ਸਮੇਤ ਵੱਡੀ ਗਿਣਤੀ ਕੌਂਸਲਰ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਅਤੇ ਹੋਰ ਆਗੂ ਤੇ ਪਤਵੰਤਿਆਂ ਸਮੇਤ ਵੱਡੀ ਗਿਣਤੀ ਵਿਦਿਆਰਥੀ ਤੇ ਆਮ ਸ਼ਹਿਰੀ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਗੁੱਜਰਵਾਲ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਬੱਸ ਰਵਾਨਾ ਹੋਈ ਅਗਲੀ ਖ਼ਬਰ ਮਾਡਲ ਟਾਊਨ ਦੀ ਦੁਕਾਨ ’ਚੋਂ ਮੋਬਾਈਲ ਤੇ ਪਿੰਡ ਨੂਰਖੇੜੀਆਂ ’ਚੋਂ ਗਹਿਣੇ ਚੋਰੀ
Ad Position 24