ਪੀ. ਐਸ. ਪੀ. ਸੀ. ਐਲ. ਤੇ ਪੀ. ਐਸ. ਟੀ. ਸੀ. ਐਲ. ਦੇ ਸੀ. ਐਮ. ਡੀ. ਵਲੋਂ ਆਜ਼ਾਦੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
ਪਟਿਆਲਾ, 16 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਆਜ਼ਾਦੀ ਦਿਵਸ ਸਮਾਗਮ ਸ਼ਾਨੋ-ਸ਼ੌਕਤ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਸੀ.
ਪਟਿਆਲਾ, 16 ਅਗਸਤ (ਧਰਮਿੰਦਰ ਸਿੰਘ ਸਿੱਧੂ)-ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ ਤੇ ਪੰਜਾਬ ਸਟੇਟ ਟ੍ਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ ਵਲੋਂ ਆਜ਼ਾਦੀ ਦਿਵਸ ਸਮਾਗਮ ਸ਼ਾਨੋ-ਸ਼ੌਕਤ ਤੇ ਦੇਸ਼ਭਗਤੀ ਦੀ ਭਾਵਨਾ ਨਾਲ ਮਨਾਇਆ। ਇਸ ਮੌਕੇ ਸੀ. ਐਮ. ਡੀ. ਡਾ. ਬਸੰਤ ਗਰਗ ਵਲੋਂ ਅਧਿਕਾਰੀਆਂ ਤੇ ਕਰਮਚਾਰੀਆਂ ਦੀਆਂ ਸੇਵਾਵਾਂ ਅਤੇ ਉਨ੍ਹਾਂ ਵਲੋਂ ਨਿਭਾਈਆਂ ਜਾ ਰਹੀਆਂ ਜ਼ਿੰਮੇਵਾਰੀਆਂ ਨੂੰ ਮਾਨਤਾ ਦਿੰਦਿਆਂ ਉਨ੍ਹਾਂ ਨੂੰ ਸਨਮਾਨਿਤ ਕੀਤਾ। ਸਮਾਗਮ ਦੇ ਨਿਰਧਾਰਤ ਪ੍ਰੋਗਰਾਮ ਅਨੁਸਾਰ ਸਵੇਰੇ 8.50 ਵਜੇ ਮੁੱਖ ਮਹਿਮਾਨ ਦੀ ਆਮਦ ਤੇ ਸਵਾਗਤ ਹੋਇਆ। ਉਪਰੰਤ ਸਵੇਰੇ 8.55 ਵਜੇ ਮੁੱਖ ਮਹਿਮਾਨ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਤੇ ਸਲਾਮੀ ਲਈ ਗਈ। ਪੀ. ਐਸ. ਪੀ. ਸੀ. ਐਲ. ਦੇ ਸਮਾਗਮ ਦੌਰਾਨ ਵਿਸ਼ੇਸ਼ ਮਹਿਮਾਨ ਵੀਨਸ ਗਰਗ ਦਾ ਸਵਾਗਤ ਕੀਤਾ। ਇਸ ਮੌਕੇ ਪਰੇਡ ਦਾ ਨਿਰੀਖਣ, ਸੰਦੇਸ਼, ਸੰਬੋਧਨ ਤੇ ਹੋਰ ਵੱਖ-ਵੱਖ ਪ੍ਰੋਗਰਾਮ ਕਰਵਾਏ ਗਏ। ਸਨਮਾਨ ਸਮਾਰੋਹ ਦੌਰਾਨ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਉਨ੍ਹਾਂ ਦੀਆਂ ਸੇਵਾਵਾਂ ਲਈ ਸਨਮਾਨਿਤ ਕੀਤਾ। ਇਸ ਮੌਕੇ ਗਿੱਧਾ, ਕਰਮਚਾਰੀਆਂ ਵਲੋਂ ਦੇਸ਼ ਭਗਤੀ ਦੇ ਗੀਤ ਅਤੇ ਭੰਗੜੇ ਦੀਆਂ ਪੇਸ਼ਕਾਰੀਆਂ ਵੀ ਹੋਈਆਂ। ਮੁੱਖ ਮਹਿਮਾਨ ਵਲੋਂ ਕਲਾਕਾਰਾਂ ਨੂੰ ਸਨਮਾਨਿਤ ਕੀਤਾ ਅਤੇ ਕਾਨਫਰੰਸ ਹਾਲ ਵਿਖੇ ਰਿਫਰੈਸ਼ਮੈਂਟ ਦਾ ਪ੍ਰਬੰਧ ਵੀ ਕੀਤਾ ਗਿਆ।