17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਨਾਭਾ ਦੀ ਮਲਕੀਤ ਕੰਬਾਈਨ ਵਲੋਂ ਆਜ਼ਾਦੀ ਦਿਹਾੜੇ ਮੌਕੇ ਵਰਸਾਏ ਤਿਰੰਗੇ ਝੰਡੇ ’ਤੇ ਫੁੱਲ

ਨਾਭਾ, 16 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ 80ਵਾਂ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਜਿਸ ਦੌਰਾਨ ਜਿਥੇ ਐਨ.

Ad Position 21
No active advertisement
ਅਜੀਤ ਡੈਸਕ 17-08-2026
ਨਾਭਾ, 16 ਅਗਸਤ (ਜਗਨਾਰ ਸਿੰਘ ਦੁਲੱਦੀ)-ਰਿਆਸਤੀ ਸ਼ਹਿਰ ਨਾਭਾ ਦੀ ਨਵੀਂ ਅਨਾਜ ਮੰਡੀ ਵਿਖੇ 80ਵਾਂ ਆਜ਼ਾਦੀ ਦਿਵਸ ਬਹੁਤ ਹੀ ਉਤਸ਼ਾਹ ਨਾਲ ਮਨਾਇਆ। ਜਿਸ ਦੌਰਾਨ ਜਿਥੇ ਐਨ. ਸੀ. ਸੀ., ਪੁਲਿਸ ਤੇ ਸਕੂਲੀ ਬੈਂਡ ਵਾਜਿਆਂ ਦੀਆਂ ਵੱਖ-ਵੱਖ ਟੁਕੜੀਆਂ ਨੇ ਤਿਰੰਗੇ ਝੰਡੇ ਨੂੰ ਸਲਾਮੀ ਦਿੱਤੀ ਉਥੇ ਨਾਭਾ ਸ਼ਹਿਰ ਵਿਚ ਬਣੀ ਪ੍ਰਸਿੱਧ ਕੰਬਾਈਨ ਨਿਰਮਾਤਾ ਕੰਪਨੀ ਮਲਕੀਤ ਗਰੁੱਪ ਦੀ ਤਿਆਰ ਕੀਤੀ ਹੋਈ ਮਲਕੀਤ ਕੰਬਾਈਨ ਵਲੋਂ ਵਿਸ਼ੇਸ਼ ਤੌਰ ’ਤੇ ਪਹੁੰਚ ਕੇ ਤਿਰੰਗੇ ਝੰਡੇ ’ਤੇ ਫੁੱਲ ਵਰਸਾਏ ਗਏ। ਇਸ ਮੌਕੇ ਵਿਸ਼ੇਸ਼ ਤੌਰ ’ਤੇ ਪਹੁੰਚੇ ਮਲਕੀਤ ਗਰੁੱਪ ਦੇ ਐਮ.ਡੀ. ਚਰਨ ਸਿੰਘ ਰਲਹਨ ਨੇ ਸਮੂਹ ਦੇਸ਼ ਵਾਸੀਆਂ ਨੂੰ ਆਜ਼ਾਦੀ ਦਿਵਸ ਦੀ ਵਧਾਈ ਦਿੰਦੇ ਹੋਏ ਕਿਹਾ ਕਿ ਅੱਜ ਦਾ ਦਿਨ ਸਾਡੇ ਲਈ ਬਹੁਤ ਹੀ ਸੁਭਾਗਾ ਹੈ ਕਿਉਂ ਜੋ ਸ਼ਹੀਦੇ ਆਜ਼ਮ ਭਗਤ ਸਿੰਘ, ਰਾਜਗੁਰੂ, ਸੁਖਦੇਵ ਅਤੇ ਸ਼ਹੀਦ ਊਧਮ ਸਿੰਘ ਵਰਗੇ ਯੋਧਿਆਂ ਦੀ ਕੁਰਬਾਨੀ ਸਦਕਾ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਜਿਸ ਕਰਕੇ ਸਾਨੂੰ ਹਮੇਸ਼ਾ ਹੀ ਉਨ੍ਹਾਂ ਮਹਾਨ ਸ਼ਹੀਦਾਂ ਨੂੰ ਯਾਦ ਰੱਖਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਆਜ਼ਾਦੀ ਦਿਹਾੜੇ ਮੌਕੇ ਵਿਸ਼ਵ ਪ੍ਰਸਿੱਧ ਪ੍ਰੀਤ ਕੰਬਾਈਨ ਵਲੋਂ ਤਿਰੰਗੇ ਝੰਡੇ ਕੀਤੀ ਫੁੱਲਾਂ ਦੀ ਵਰਖਾ ਅਗਲੀ ਖ਼ਬਰ ਪੀ. ਐਸ. ਪੀ. ਸੀ. ਐਲ. ਤੇ ਪੀ. ਐਸ. ਟੀ. ਸੀ. ਐਲ. ਦੇ ਸੀ. ਐਮ. ਡੀ. ਵਲੋਂ ਆਜ਼ਾਦੀ ਦਿਵਸ ਮੌਕੇ ਅਧਿਕਾਰੀਆਂ ਤੇ ਕਰਮਚਾਰੀ...
Ad Position 24