15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਮਦਰ ਟੈਰੇਸਾ ਸਕੂਲ ’ਚ ਆਜ਼ਾਦੀ ਦਿਵਸ ਮਨਾਇਆ

ਦੇਵੀਗੜ੍ਹ, 16 ਅਗਸਤ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਐਹਿਰੂ ਕਲਾਂ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਵਿਕਰਮਜੀਤ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ।

Ad Position 21
No active advertisement
ਅਜੀਤ ਡੈਸਕ 17-08-2026
ਦੇਵੀਗੜ੍ਹ, 16 ਅਗਸਤ (ਰਾਜਿੰਦਰ ਸਿੰਘ ਮੌਜੀ)-ਮਦਰ ਟੈਰੇਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਐਹਿਰੂ ਕਲਾਂ ਵਿਖੇ ਆਜ਼ਾਦੀ ਦਿਵਸ ਉਤਸ਼ਾਹ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਮਨਾਇਆ। ਸਮਾਰੋਹ ਦੀ ਸ਼ੁਰੂਆਤ ਸਕੂਲ ਦੇ ਡਾਇਰੈਕਟਰ ਵਿਕਰਮਜੀਤ ਸਿੰਘ ਵਲੋਂ ਰਾਸ਼ਟਰੀ ਝੰਡਾ ਲਹਿਰਾਉਣ ਨਾਲ ਹੋਈ। ਉਪਰੰਤ ਸਮੂਹ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਰਾਸ਼ਟਰੀ ਗੀਤ ਗਾ ਕੇ ਦੇਸ਼ ਪ੍ਰਤੀ ਆਪਣੀ ਸ਼ਰਧਾ ਅਤੇ ਸਤਿਕਾਰ ਪ੍ਰਗਟ ਕੀਤਾ। ਇਸ ਮੌਕੇ ਵਿਦਿਆਰਥੀਆਂ ਵਲੋਂ ਦੇਸ਼ਭਗਤੀ ਕਵਿਤਾਵਾਂ, ਭਾਸ਼ਣਾਂ, ਗੀਤਾਂ ਤੇ ਰੰਗਾਂ-ਰੰਗ ਸੱਭਿਆਚਾਰਕ ਪ੍ਰੋਗਰਾਮਾਂ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਕੀਤੀਆਂ ਗਈਆਂ। ਸਾਰੇ ਅਧਿਆਪਕਾਂ ਨੇ ਵੀ ਆਪਣੀ ਡਿਊਟੀ ਨੂੰ ਪੂਰੀ ਲਗਨ, ਮਿਹਨਤ ਤੇ ਜ਼ਿੰਮੇਵਾਰੀ ਨਾਲ ਨਿਭਾਉਂਦੇ ਹੋਏ ਸਮਾਰੋਹ ਨੂੰ ਸਫਲ ਬਣਾਉਣ ਵਿਚ ਮਹੱਤਵਪੂਰਨ ਯੋਗਦਾਨ ਪਾਇਆ। ਪ੍ਰਿੰਸੀਪਲ ਜਸਵਿੰਦਰ ਕੌਰ ਨੇ ਆਪਣੇ ਸੰਬੋਧਨ ਵਿਚ ਆਜ਼ਾਦੀ ਦੇ ਮਹੱਤਵ, ਦੇਸ਼ ਪ੍ਰਤੀ ਸਾਡੇ ਫਰਜ਼ਾਂ ਤੇ ਨੌਜਵਾਨ ਪੀੜ੍ਹੀ ਦੀ ਜ਼ਿੰਮੇਵਾਰੀ ਬਾਰੇ ਪ੍ਰੇਰਣਾਦਾਇਕ ਵਿਚਾਰ ਸਾਂਝੇ ਕੀਤੇ। ਡਾਇਰੈਕਟਰ ਤੇ ਪ੍ਰਿੰਸੀਪਲ ਵਲੋਂ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਹ ਸਮਾਰੋਹ ਦੇਸ਼ਭਗਤੀ, ਏਕਤਾ ਤੇ ਖੁਸ਼ੀ ਦੇ ਰੰਗਾਂ ਨਾਲ ਭਰਪੂਰ ਰਿਹਾ ਅਤੇ ਸਾਰਿਆਂ ਦੇ ਮਨਾਂ ’ਚ ਦੇਸ਼ ਪ੍ਰਤੀ ਪਿਆਰ ਅਤੇ ਸਤਿਕਾਰ ਦੀ ਭਾਵਨਾ ਹੋਰ ਮਜ਼ਬੂਤ ਹੋਈ।
Ad Position 22
No active advertisement
ਪਿਛਲੀ ਖ਼ਬਰ ਭੋਡੇ ਪਰਿਵਾਰ ਨਾਲ ਵੱਖ-ਵੱਖ ਆਗੂਆਂ ਵਲੋਂ ਦੁੱਖ ਪ੍ਰਗਟ ਅਗਲੀ ਖ਼ਬਰ ਬਨੂੜ ਦੇ ਸਕੂਲਾਂ ’ਚ ਉਤਸ਼ਾਹ ਨਾਲ ਮਨਾਇਆ 80ਵਾਂ ਆਜ਼ਾਦੀ ਦਿਹਾੜਾ
Ad Position 24