ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਮਨਾਇਆ
ਸਮਾਣਾ, 16 ਅਗਸਤ (ਪ੍ਰੀਤਮ ਸਿੰਘ ਨਾਗੀ)-ਪਿੰਡ ਸਿਆਣਾ ਸੈਦਾ ਦੇ ਗੁਰਦੁਆਰਾ ਸਾਹਿਬ ਵਿਖੇ ਅੱਠਵੀਂ ਪਾਤਿਸ਼ਾਹੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦਾ ਪ੍ਰਕਾਸ਼ ਪੁਰਬ ਇਲਾਕੇ ਦੀ ਸੰਗਤ ਵਲੋਂ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ। ਇਸ ਮੌਕੇ ਭਾਈ ਬਲਜਿੰਦਰ ਸਿੰਘ ਦੇ ਰਾਗੀ ਜਥੇ ਨੇ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਅਤੇ ਹੋਰ ਵੀ ਕੁਝ ਬੁਲਾਰਿਆਂ ਨੇ ਗੁਰੂ ਹਰਕ੍ਰਿਸ਼ਨ ਸਾਹਿਬ ਜੀ ਦੇ ਜੀਵਨ ਬਾਰੇ ਵਿਸਤਾਰ ਪੂਰਵਕ ਜਾਣਕਾਰੀ ਸਾਂਝੀ ਕੀਤੀ।
ਅਜੀਤ ਡੈਸਕ
17-08-2026