15-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-08-2026

ਦੇਸ਼ ਦੀ ਆਨਬਾਨ ਅਤੇ ਸ਼ਾਨ ਦਾ ਪ੍ਰਤੀਕ ਹੈ ਤਿਰੰਗਾ-ਹਰਜੋਤ ਸਿੰਘ ਭਾਊ

ਸਨੌਰ, 16 ਅਗਸਤ (ਮੋਹਣ ਸਿੰਘ ਭੱਟੀ)-80ਵੇਂ ਆਜ਼ਾਦੀ ਦਿਵਸ ਦੇ ਸ਼ੱਭ ਅਵਸਰ ’ਤੇ ਸਨੌਰ ਸ਼ਹਿਰ ਦੇ ਮੁੱਖ ਬੱਸ ਅੱਡੇ ਵਿਖੇ ਇਕ ਵਿਸ਼ੇਸ਼ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਸਮਾਗਮ ਕਰਵਾਇਆ। ਇਸ ਦੌਰਾਨ ਭਾਰਤੀ ਜਨਤਾ ਯੁਵਾ ਮੋਰਚਾ ਦੇ ਹਲਕਾ ਸਨੌਰ ਪ੍ਰਭਾਰੀ ਹਰਜੋਤ ਸਿੰਘ ਭਾਊ ਨੇ ਪਤਵੰਤੇ ਸੱਜਣਾਂ ਤੇ ਨੌਜਵਾਨ ਆਗੂਆਂ ਦੀ ਹਾਜ਼ਰੀ ਵਿਚ ਦੇਸ਼ ਦੀ ਆਨਬਾਨ ਤੇ ਸ਼ਾਨ ਦਾ ਪ੍ਰਤੀਕ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੂਰੇ ਸਤਿਕਾਰ ਤੇ ਉਤਸ਼ਾਹ ਨਾਲ ਅਦਾ ਕੀਤੀ।

Ad Position 21
No active advertisement
ਅਜੀਤ ਡੈਸਕ 17-08-2026
ਸਨੌਰ, 16 ਅਗਸਤ (ਮੋਹਣ ਸਿੰਘ ਭੱਟੀ)-80ਵੇਂ ਆਜ਼ਾਦੀ ਦਿਵਸ ਦੇ ਸ਼ੱਭ ਅਵਸਰ ’ਤੇ ਸਨੌਰ ਸ਼ਹਿਰ ਦੇ ਮੁੱਖ ਬੱਸ ਅੱਡੇ ਵਿਖੇ ਇਕ ਵਿਸ਼ੇਸ਼ ਤੇ ਦੇਸ਼ ਭਗਤੀ ਦੇ ਜਜ਼ਬੇ ਨਾਲ ਭਰਪੂਰ ਸਮਾਗਮ ਕਰਵਾਇਆ। ਇਸ ਦੌਰਾਨ ਭਾਰਤੀ ਜਨਤਾ ਯੁਵਾ ਮੋਰਚਾ ਦੇ ਹਲਕਾ ਸਨੌਰ ਪ੍ਰਭਾਰੀ ਹਰਜੋਤ ਸਿੰਘ ਭਾਊ ਨੇ ਪਤਵੰਤੇ ਸੱਜਣਾਂ ਤੇ ਨੌਜਵਾਨ ਆਗੂਆਂ ਦੀ ਹਾਜ਼ਰੀ ਵਿਚ ਦੇਸ਼ ਦੀ ਆਨਬਾਨ ਤੇ ਸ਼ਾਨ ਦਾ ਪ੍ਰਤੀਕ ਕੌਮੀ ਤਿਰੰਗਾ ਝੰਡਾ ਲਹਿਰਾਉਣ ਦੀ ਰਸਮ ਪੂਰੇ ਸਤਿਕਾਰ ਤੇ ਉਤਸ਼ਾਹ ਨਾਲ ਅਦਾ ਕੀਤੀ। ਇਸ ਮੌਕੇ ਸੂਬੇਦਾਰ ਮੇਜਰ ਸੁਰਿੰਦਰ ਪਾਡੋਂ ਵਿਸ਼ੇਸ਼ ਤੌਰ ’ਤੇ ਪੁੱਜੇ, ਝੰਡਾ ਲਹਿਰਾਉਣ ਉਪਰੰਤ ਸਮੂਹ ਹਾਜ਼ਰੀਨ ਵਲੋਂ ਕੌਮੀ ਗੀਤ ਗਾਇਆ ਅਤੇ ਭਾਰਤ ਮਾਤਾ ਦੇ ਜੈਕਾਰਿਆਂ ਨਾਲ ਸਮੁੱਚਾ ਖੇਤਰ ਗੂੰਜ ਉੱਠਿਆ। ਇਸ ਮੌਕੇ ਹਰਜੋਤ ਸਿੰਘ ਭਾਊ ਨੇ ਆਖਿਆ ਕਿ ਅੱਜ ਦਾ ਦਿਨ ਸਾਡੇ ਮਹਾਨ ਆਜ਼ਾਦੀ ਘੁਲਾਟੀਆਂ ਤੇ ਦੇਸ਼ ਦੇ ਅਮਰ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕਰਨ ਅਤੇ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਭੇਟ ਕਰਨ ਦਾ ਦਿਨ ਹੈ, ਜਿਨ੍ਹਾਂ ਦੇ ਖ਼ੂਨ-ਪਸੀਨੇ ਤੇ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦ ਫ਼ਿਜ਼ਾ ਵਿਚ ਸਾਹ ਲੈ ਰਹੇ ਹਾਂ। ਉਨ੍ਹਾਂ ਨੌਜਵਾਨ ਪੀੜ੍ਹੀ ਨੂੰ ਦੇਸ਼ ਦੇ ਸੰਵਿਧਾਨ ਤੇ ਕੌਮੀ ਝੰਡੇ ਦੇ ਸਨਮਾਨ ਲਈ ਹਮੇਸ਼ਾ ਵਚਨਬੱਧ ਰਹਿਣ ਅਤੇ ਦੇਸ਼ ਦੀ ਤਰੱਕੀ ਵਿਚ ਆਪਣਾ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ। ਇਸ ਮੌਕੇ ਪਿਆਰੇ ਲਾਲ, ਡਾ. ਸ਼ੰਕਰ, ਹਰਦੀਪ ਸਿੰਘ ਸਨੌਰ, ਸੁਲਤਾਨ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕੇ ਦੇ ਨੌਜਵਾਨ ਆਗੂ, ਭਾਜਪਾ ਵਰਕਰ ਤੇ ਪਤਵੰਤੇ ਸੱਜਣ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੀ. ਐੱਮ. ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਸਨੌਰ ਵਿਖੇ ਆਜ਼ਾਦੀ ਦਿਹਾੜੇ ਮੌਕੇ ਲਹਿਰਾਇਆ ਤਿਰੰਗਾ ਅਗਲੀ ਖ਼ਬਰ ਪਬਲਿਕ ਕਾਲਜ ਵਿਚ ਦੇਸ਼ ਦੀ ਵੰਡ ਵਿਸ਼ੇ ’ਤੇ ਸੈਮੀਨਾਰ-ਦੁਖਾਂਤ ਨੂੰ ਕੀਤਾ ਯਾਦ
Ad Position 24