17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ’ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ

ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੌੜ)-ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਪਨੇ ਨੂੰ ਹਕੀਕੀ ਰੂਪ ਦਿੱਤਾ ਹੈ।

Ad Position 21
No active advertisement
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਸੁਖਬੀਰ ਸਿੰਘ ਬਾਦਲ ਦੀ ਸਿਹਤਯਾਬੀ ਲਈ ਅਰਦਾਸ ਕਰਵਾਉਣ ਉਪਰੰਤ ਪਰਿਕਰਮਾ ਵਿਖੇ ਅਕਾਲੀ ਆਗੂਆਂ ਤੇ ਵਰਕਰਾਂ ਨਾਲ ਜਗਜੀਤ ਸਿੰਘ ਹਨੀ ਫ਼ੱਤਣਵਾਲਾ ਅਤੇ ਮਨਜੀਤ ਸਿੰਘ। ਅਜੀਤ ਤਸਵੀਰ 18-08-2026
ਪਟਿਆਲਾ, 17 ਅਗਸਤ (ਮਨਦੀਪ ਸਿੰਘ ਖਰੌੜ)-ਖੇਡ ਵਿਭਾਗ ਵਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਸੀਜ਼ਨ-4 ਦੇ ਮਸ਼ਾਲ ਮਾਰਚ ਨੂੰ ਰਾਤ ਪਟਿਆਲਾ ਠਹਿਰਾਉ ਉਪਰੰਤ ਰਿੰਕ ਹਾਲ ਬਾਰਾਂਦਰੀ ਤੋਂ ਅਗਲੇ ਪੜਾਅ ਫ਼ਤਹਿਗੜ੍ਹ ਸਾਹਿਬ ਲਈ ਰਵਾਨਾ ਕੀਤਾ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਤੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਖੇਡਾਂ ਵਤਨ ਪੰਜਾਬ ਦੀਆਂ ਨੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਸੂਬੇ ਵਿਚ ਖੇਡਾਂ ਦਾ ਸੱਭਿਆਚਾਰ ਪੈਦਾ ਕਰਨ ਅਤੇ ਪੰਜਾਬ ਨੂੰ ਖੇਡਾਂ ਵਿਚ ਦੇਸ਼ ਦਾ ਨੰਬਰ ਇਕ ਸੂਬਾ ਪੈਦਾ ਕਰਨ ਦੇ ਸੁਪਨੇ ਨੂੰ ਹਕੀਕੀ ਰੂਪ ਦਿੱਤਾ ਹੈ। ਇਸ ਮੌਕੇ ਪੀ. ਆਰ. ਟੀ. ਸੀ ਚੇਅਰਮੈਨ ਹਰਪਾਲ ਜੁਨੇਜਾ, ਜ਼ਿਲ੍ਹਾ ਯੋਜਨਾ ਕਮੇਟੀ ਚੇਅਰਮੈਨ ਤੇਜਿੰਦਰ ਮਹਿਤਾ, ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਕੋਆਰਡੀਨੇਟਰ ਯਾਦਵਿੰਦਰ ਸਿੰਘ ਗੋਲਡੀ ਤੇ ਏ. ਡੀ. ਸੀ ਦਮਨਜੀਤ ਸਿੰਘ ਮਾਨ ਵੀ ਪੁੱਜੇ ਹੋਏ ਸਨ। ਬਲਤੇਜ ਸਿੰਘ ਪੰਨੂ ਨੇ ਕਿਹਾ ਕਿ ਖੇਡਾਂ ਨੇ ਰਾਜ ਅੰਦਰ ਨਸ਼ਿਆਂ ‘ਤੇ ਲਗਾਮ ਕਸਣ ‘ਚ ਵੀ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ‘ਚ ਰਾਜ ਅੰਦਰ 3100 ਖੇਡ ਸਟੇਡੀਅਮ ਬਣੇ ਹਨ ਤੇ ਇਹ ਖੇਡਾਂ ਸਾਡੇ ਸੂਬੇ ਦੇ ਲੋਕਾਂ ਦੀ ਤਿੰਨ ਪੀੜ੍ਹੀਆਂ ਨੂੰ ਇਕੋ ਜਗ੍ਹਾ ਖੇਡਣ ਦਾ ਮੌਕਾ ਦੇ ਰਹੀਆਂ ਹਨ। ਬਲਤੇਜ ਸਿੰਘ ਪੰਨੂ ਨੇ ਇਕ ਸਵਾਲ ਦੇ ਜਵਾਬ ‘ਚ ਕਿਹਾ ਕਿ ਪੰਜਾਬ ਅੰਦਰ ਅਮਨ-ਕਾਨੂੰਨ ਦੀ ਸਥਿਤੀ ਮੁੱਖ ਮੰਤਰੀ ਭਗਵੰਤ ਮਾਨ ਦੇ ਸੁਰੱਖਿਅਤ ਹੱਥਾਂ ‘ਚ ਹੈ, ਇਸ ਦੀ ਵਿਰੋਧੀਆਂ ਨੂੰ ਫਿਕਰ ਕਰਨ ਦੀ ਲੋੜ ਨਹੀਂ ਹੈ। ਇਸ ਦੌਰਾਨ ਬਲਤੇਜ ਸਿੰਘ ਪੰਨੂ ਨੇ ਤਲਵਾਰਬਾਜ਼ੀ ਦੀ ਰਾਸ਼ਟਰ ਮੰਡਲ ਚੈਂਪੀਅਨਸ਼ਿਪ ‘ਚ ਫੋਇਲ ਕੈਟੇਗਰੀ ‘ਚ ਕਾਂਸੀ ਤਗਮਾ ਜੇਤੂ ਖਿਡਾਰੀ ਤੇ ਕੋਚ ਅਰਜਨ, ਅਥਲੈਟਿਕਸ ‘ਚ ਓਲੰਪੀਅਨ ਕੋਚ ਗੁਰਪ੍ਰੀਤ ਸਿੰਘ ਤੇ ਏਸ਼ੀਅਨ ਸਿਲਵਰ ਮੈਡਲ ਜੇਤੂ ਕ੍ਰਿਕਟਰ ਤੇ ਕੋਚ ਕਨਿਕਾ ਅਹੂਜਾ ਨੂੰ ਸਨਮਾਨਿਤ ਕੀਤਾ। ਜ਼ਿਲ੍ਹਾ ਖੇਡ ਅਫ਼ਸਰ ਨਵਜੋਤ ਸਿੰਘ ਧਾਲੀਵਾਲ ਨੇ ਦੱਸਿਆ ਕਿ ਖੇਡਾਂ ਵਤਨ ਪੰਜਾਬ ਦੀਆਂ ਦੌਰਾਨ ਬਲਾਕ ਪੱਧਰ ‘ਤੇ 5 ਖੇਡਾਂ, ਕਬੱਡੀ, ਖੋ-ਖੋ, ਵਾਲੀਬਾਲ, ਫੁਟਬਾਲ ਤੇ ਅਥਲੈਟਿਕਸ ਦੇ ਮੁਕਾਬਲੇ ਕਰਵਾਏ ਜਾਣਗੇ, ਜ਼ਿਲ੍ਹਾ ਪੱਧਰ ‘ਤੇ 28 ਅਤੇ ਰਾਜ ਪੱਧਰ ‘ਤੇ 38 ਖੇਡਾਂ ਦੇ ਮੁਕਾਬਲੇ ਹੋਣਗੇ। ਇਸ ਮੌਕੇ ਓ. ਐਸ. ਡੀ. ਗੁਰਵਿੰਦਰ ਸਿੰਘ, ਜ਼ਿਲ੍ਹੇ ਦੇ ਉੱਘੇ ਖਿਡਾਰੀਆਂ ਸਮੇਤ ਕੋਚ ਗੁਰਵਿੰਦਰ ਸਿੰਘ, ਗੌਰਵ ਸ਼ਰਮਾ ਆਰਚਰੀ ਕੋਚ, ਸ਼ਿਵਾ ਏਸ਼ੀਅਨ ਚੈਪੀਨਸ਼ਿਪ ਗੋਲਡ ਮੈਡਲਿਸਟ, ਨਵਿੰਦਰ ਸਿੰਘ ਫੁੱਟਬਾਲ ਕੋਚ, ਗੁਰਪਾਲ ਸਿੰਘ ਐਥਲੈਟਿਕਸ ਕੋਚ, ਕੰਵਲਦੀਪ ਸਿੰਘ ਬਾਸਕਟਬਾਲ ਕੋਚ, ਪਰਮਿੰਦਰ ਸਿੰਘ ਵਾਲੀਬਾਲ ਕੋਚ, ਹਰਮਿੰਦਰ ਸਿੰਘ ਕਾਮਨਵੈਲਥ ਗੇਮਜ ਮੈਡਲਿਸਟ (ਅਥਲੈਟਿਕਸ), ਸਹਿਜਦੀਪ ਸਿੰਘ ਸੁਪਰਵਾਈਜਰ ਨਰਸਰੀਜ, ਨਵਜੋਤ ਪਾਲ ਸਿੰਘ ਫੁੱਟਬਾਲ ਕੋਚ, ਗੁਰਮੀਤ ਸਿੰਘ ਬਾਸਕਿਟਬਾਲ ਕੋਚ ਅਤੇ ਗੁਰਦੀਪ ਕੋਰ ਕਬੱਡੀ ਕੋਚ, ਰਮਨੀਕ ਅਹੂਜਾ ਬਾਸਕਟਬਾਲ ਕੋਚ ਅਤੇ ਸੰਦੀਪ ਸਿੰਘ ਕ੍ਰਿਕਟ ਕੋਚ ਸਮੇਤ ਸਕੂਲਾਂ ਤੇ ਕਾਲਜਾਂ ਦੇ ਵੱਡੀ ਗਿਣਤੀ ਵਿਦਿਆਰਥੀ ਤੇ ਖਿਡਾਰੀ, ਕੋਚ ਤੇ ਅਧਿਆਪਕ ਵੀ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰਮਤਿ ਕਾਲਜ ਦੀ ਗਵਰਨਿੰਗ ਬਾਡੀ ਦੀ ਮੀਟਿੰਗ ’ਚ ਅਕਾਦਮਿਕ ਤੇ ਪੰਥਕ ਕਾਰਜਾਂ ਦੀ ਸ਼ਲਾਘਾ ਅਗਲੀ ਖ਼ਬਰ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਗ੍ਰਾਮ ਪੰਚਾਇਤ ਦੇ ਸਹਿਯੋਗ ਨਾਲ ਪਿੰਡ ਅਬਰਾਵਾ ’ਚ ਖੋਲ੍ਹੀ ਚੈਰੀਟੇਬਲ ਲੈਬੋਰਟਰੀ
Ad Position 24