17-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-08-2026

ਗੁਰਮਤਿ ਕਾਲਜ ਦੀ ਗਵਰਨਿੰਗ ਬਾਡੀ ਦੀ ਮੀਟਿੰਗ ’ਚ ਅਕਾਦਮਿਕ ਤੇ ਪੰਥਕ ਕਾਰਜਾਂ ਦੀ ਸ਼ਲਾਘਾ

ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਿਖੇ ਕਾਲਜ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਗੁਰੂ ਨਾਨਕ ਫਾਊਂਡੇਸ਼ਨ, ਨਵੀਂ ਦਿੱਲੀ ਦੇ ਡਾਇਰੈਕਟਰ ਪ੍ਰਤਾਪ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਕਾਲਜ ਵਲੋਂ ਅਕਾਦਮਿਕਤਾ, ਗੁਰਮਤਿ ਸਿੱਖਿਆ ਤੇ ਸਿੱਖ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ।

Ad Position 21
No active advertisement
ਗੁਰਮਤਿ ਕਾਲਜ ਪਟਿਆਲਾ ਵਿਖੇ ਕਰਵਾਏ ਪ੍ਰੋਗਰਾਮ ਦਾ ਦ੍ਰਿਸ਼। ਅਜੀਤ ਤਸਵੀਰ 18-08-2026
ਪਟਿਆਲਾ, 17 ਅਗਸਤ (ਗੁਰਵਿੰਦਰ ਸਿੰਘ ਔਲਖ)-ਗੁਰਮਤਿ ਕਾਲਜ ਪਟਿਆਲਾ ਵਿਖੇ ਕਾਲਜ ਗਵਰਨਿੰਗ ਬਾਡੀ ਦੀ ਮੀਟਿੰਗ ਹੋਈ, ਜਿਸ ਦੀ ਪ੍ਰਧਾਨਗੀ ਗੁਰੂ ਨਾਨਕ ਫਾਊਂਡੇਸ਼ਨ, ਨਵੀਂ ਦਿੱਲੀ ਦੇ ਡਾਇਰੈਕਟਰ ਪ੍ਰਤਾਪ ਸਿੰਘ ਨੇ ਕੀਤੀ। ਮੀਟਿੰਗ ਦੌਰਾਨ ਗਵਰਨਿੰਗ ਬਾਡੀ ਦੇ ਮੈਂਬਰਾਂ ਨੇ ਕਾਲਜ ਵਲੋਂ ਅਕਾਦਮਿਕਤਾ, ਗੁਰਮਤਿ ਸਿੱਖਿਆ ਤੇ ਸਿੱਖ ਵਿਰਾਸਤ ਦੇ ਪ੍ਰਚਾਰ-ਪ੍ਰਸਾਰ ਲਈ ਕੀਤੇ ਜਾ ਰਹੇ ਕਾਰਜਾਂ ਦੀ ਸ਼ਲਾਘਾ ਕੀਤੀ। ਮੀਟਿੰਗ ਵਿਚ ਪ੍ਰੋ. ਬਲਕਾਰ ਸਿੰਘ, ਸਾਬਕਾ ਡਾਇਰੈਕਟਰ ਵਿਸ਼ਵ ਪੰਜਾਬੀ ਕੇਂਦਰ, ਪ੍ਰੋ. ਪਰਮਵੀਰ ਸਿੰਘ, ਐਡੀਟਰ-ਇਨ-ਚੀਫ਼, ਸਿੱਖ ਵਿਸ਼ਵ ਕੋਸ਼ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਜਤਿੰਦਰਪਾਲ ਸਿੰਘ, ਸਾਬਕਾ ਚੇਅਰਮੈਨ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ, ਡਾ. ਗੁੰਜਨਜੋਤ ਕੌਰ, ਮੁਖੀ ਸ੍ਰੀ ਗੁਰੂ ਗ੍ਰੰਥ ਸਾਹਿਬ ਅਧਿਐਨ ਵਿਭਾਗ, ਪੰਜਾਬੀ ਯੂਨੀਵਰਸਿਟੀ ਪਟਿਆਲਾ, ਡਾ. ਰਵੀ ਭੂਸ਼ਣ ਤੇ ਹਰਪ੍ਰੀਤ ਸਿੰਘ, ਸੀਨੀਅਰ ਮੀਤ ਪ੍ਰਧਾਨ, ਡੇਰਾ ਬਾਬਾ ਜੱਸਾ ਸਿੰਘ ਨੇ ਸ਼ਮੂਲੀਅਤ ਕੀਤੀ। ਪ੍ਰੋ. ਬਲਕਾਰ ਸਿੰਘ ਨੇ ਕਿਹਾ ਕਿ ਗੁਰਮਤਿ ਕਾਲਜ ਮੌਜੂਦਾ ਸਮੇਂ ਆਪਣੀ ਬਣਦੀ ਅਕਾਦਮਿਕ ਭੂਮਿਕਾ ਸੁਚੱਜੇ ਢੰਗ ਨਾਲ ਨਿਭਾਅ ਰਿਹਾ ਹੈ, ਜਿਸ ਸਦਕਾ ਕਾਲਜ ਦੀ ਪਛਾਣ ਵਿਸ਼ਵ ਪੱਧਰ ’ਤੇ ਬਣੀ ਹੈ। ਪ੍ਰੋ. ਪਰਮਵੀਰ ਸਿੰਘ ਨੇ ਵੀ ਕਾਲਜ ਵਲੋਂ ਅਕਾਦਮਿਕਤਾ ਦੇ ਨਾਲ-ਨਾਲ ਸਿੱਖ ਵਿਰਾਸਤ ਨੂੰ ਅੱਗੇ ਤੋਰਨ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਡਾ. ਅਸਪ੍ਰੀਤ ਕੌਰ ਨੇ ਗਵਰਨਿੰਗ ਬਾਡੀ ਦੇ ਮੈਂਬਰਾਂ ਨੂੰ ਦੱਸਿਆ ਕਿ ਕਾਲਜ ਵਲੋਂ ਆਉਣ ਵਾਲੀਆਂ ਸ਼ਤਾਬਦੀਆਂ ਨੂੰ ਸਮਰਪਿਤ ਕਾਨਫਰੰਸਾਂ, ਸੈਮੀਨਾਰ ਤੇ ਗੁਰਮਤਿ ਸਿੱਖਿਆ ਕੈਂਪ ਕਰਵਾਉਣ ਦੀ ਯੋਜਨਾ ਉਲੀਕੀ ਗਈ ਹੈ। ਮੈਂਬਰਾਂ ਨੇ ਇਨ੍ਹਾਂ ਉਪਰਾਲਿਆਂ ਦੀ ਸ਼ਲਾਘਾ ਕਰਦਿਆਂ ਗੁਰਮਤਿ ਸਿੱਖਿਆ ਕੈਂਪਾਂ ਤੇ ਸਿੱਖੀ ਦੇ ਪ੍ਰਚਾਰ-ਪ੍ਰਸਾਰ ਲਈ ਰਾਸ਼ਟਰੀ ਤੇ ਅੰਤਰਰਾਸ਼ਟਰੀ ਪੱਧਰ ’ਤੇ ਕਰਵਾਏ ਜਾਣ ਵਾਲੇ ਸੈਮੀਨਾਰਾਂ ਤੇ ਗੁਰਮਤਿ ਸਮਾਗਮਾਂ ਲਈ ਕਾਲਜ ਨੂੰ ਵਧਾਈ ਦਿੱਤੀ। ਪ੍ਰਤਾਪ ਸਿੰਘ ਨੇ ਕਿਹਾ ਕਿ ਕਾਲਜ ਆਪਣੇ ਅਕਾਦਮਿਕ ਅਤੇ ਪੰਥਕ ਫਰਜ਼ਾਂ ਨੂੰ ਤਨਦੇਹੀ ਨਾਲ ਨਿਭਾਅ ਰਿਹਾ ਹੈ ਅਤੇ ਆਪਣੇ ਨਿਰਧਾਰਤ ਟੀਚਿਆਂ ਤੋਂ ਪਿੱਛੇ ਨਹੀਂ ਹਟੇਗਾ। ਸ. ਹਰਪ੍ਰੀਤ ਸਿੰਘ ਨੇ ਕਾਲਜ ਦੇ ਕਾਰਜਾਂ ਦੀ ਸ਼ਲਾਘਾ ਕਰਦਿਆਂ ਵਿਦਿਆਰਥੀਆਂ ਦੀਆਂ ਅਕਾਦਮਿਕ ਗਤੀਵਿਧੀਆਂ ਨੂੰ ਹੋਰ ਉਤਸ਼ਾਹਿਤ ਕਰਨ ਦੀ ਲੋੜ ’ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਇਸ ਨਾਲ ਵਿਦਿਆਰਥੀਆਂ ’ਚ ਖੋਜ ਕਾਰਜਾਂ ਪ੍ਰਤੀ ਰੁਚੀ ਹੋਰ ਵਧੇਗੀ। ਡਾ. ਅਸਪ੍ਰੀਤ ਕੌਰ, ਇੰਚਾਰਜ ਗੁਰਮਤਿ ਕਾਲਜ ਨੇ ਕਿਹਾ ਕਿ ਕਾਲਜ ਵਲੋਂ ਸੈਮੀਨਾਰਾਂ ਤੇ ਲੈਕਚਰਾਂ ਦੇ ਨਾਲ-ਨਾਲ ਵਿਦਿਆਰਥੀਆਂ ਦੀ ਪੜ੍ਹਾਈ ਵੱਲ ਵੀ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਕਾਲਜ ਦੇ ਵਿਦਿਆਰਥੀ ਯੂ. ਜੀ. ਸੀ.-ਨੈੱਟ ਤੇ ਜੇ. ਆਰ. ਐੱਫ. ਵਰਗੀਆਂ ਪ੍ਰਤੀਯੋਗੀ ਪ੍ਰੀਖਿਆਵਾਂ ਪਾਸ ਕਰਕੇ ਕਾਲਜ ਦਾ ਨਾਂਅ ਰੌਸ਼ਨ ਕਰ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਨਿਰਦੇਸ਼ਾਂ ਮੁਤਾਬਕ ਅਬਲੋਵਾਲ ਵਿਖੇ ਸੜਕ ਦਾ ਕੰਮ ਜਲਦ ਮੁਕੰਮਲ ਕਰਕੇ ਡੇਅਰੀ ਫਾਰਮਰਜ਼ ਨੂੰ ਸ਼ਿਫਟ ਕੀਤਾ ਜਾ... ਅਗਲੀ ਖ਼ਬਰ ਭਗਵੰਤ ਮਾਨ ਸਰਕਾਰ ਨੇ ਖੇਡਾਂ ਵਤਨ ਪੰਜਾਬ ਦੀਆਂ ਨਾਲ ਪੰਜਾਬ ਨੂੰ ਖੇਡਾਂ ’ਚ ਬਣਾਇਆ ਮੋਹਰੀ-ਬਲਤੇਜ ਸਿੰਘ ਪੰਨੂ
Ad Position 24