ਵਿਧਾਇਕ ਜੌੜਾਮਾਜਰਾ ਨੇ ਲੋਕਾਂ ਦੀਆਂ ਸ਼ਿਕਾਇਤਾਂ ਸੁਣ ਕੇ ਮੌਕੇ ’ਤੇ ਕਰਵਾਇਆ ਹੱਲ
ਸਮਾਣਾ, 17 ਅਗਸਤ (ਸਾਹਿਬ ਸਿੰਘ)-ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਲੋਕਾਂ ਨੇ ਸੜਕਾਂ, ਬਿਜਲੀ, ਪਾਣੀ, ਗਲੀਆਂ-ਨਾਲੀਆਂ, ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਕੰਮਾਂ ਸਮੇਤ ਹੋਰ ਕਈ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ।
ਸ
ਸਮਾਣਾ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਆਪਣੇ ਦਫ਼ਤਰ ਵਿਚ ਹਲਕੇ ਦੇ ਲੋਕਾਂ ਦੀਆਂ ਸ਼ਿਕਾਇਤਾਂ ਸੁਣਦੇ ਹੋਏ। ਨਾਲ ਹਰਜਿੰਦਰ ਸਿੰਘ ਤੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ। ਤਸਵੀਰ : ਸਾਹਿਬ ਸਿੰਘ
18-08-2026
ਸਮਾਣਾ, 17 ਅਗਸਤ (ਸਾਹਿਬ ਸਿੰਘ)-ਸਮਾਣਾ ਹਲਕੇ ਦੇ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਨੇ ਆਪਣੇ ਦਫ਼ਤਰ ਵਿਖੇ ਹਲਕੇ ਦੇ ਵੱਖ-ਵੱਖ ਪਿੰਡਾਂ ਤੇ ਸ਼ਹਿਰ ਤੋਂ ਪਹੁੰਚੇ ਲੋਕਾਂ ਦੀਆਂ ਸਮੱਸਿਆਵਾਂ ਅਤੇ ਸ਼ਿਕਾਇਤਾਂ ਸੁਣੀਆਂ। ਇਸ ਮੌਕੇ ਲੋਕਾਂ ਨੇ ਸੜਕਾਂ, ਬਿਜਲੀ, ਪਾਣੀ, ਗਲੀਆਂ-ਨਾਲੀਆਂ, ਸਰਕਾਰੀ ਵਿਭਾਗਾਂ ਨਾਲ ਸੰਬੰਧਿਤ ਕੰਮਾਂ ਸਮੇਤ ਹੋਰ ਕਈ ਮੁੱਦੇ ਵਿਧਾਇਕ ਦੇ ਧਿਆਨ ਵਿਚ ਲਿਆਂਦੇ। ਵਿਧਾਇਕ ਜੌੜਾਮਾਜਰਾ ਨੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਗੰਭੀਰਤਾ ਨਾਲ ਸੁਣਦਿਆਂ ਸੰਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਅਤੇ ਕਈ ਮਾਮਲਿਆਂ ਦਾ ਮੌਕੇ ’ਤੇ ਹੀ ਨਿਪਟਾਰਾ ਕਰਵਾਇਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਲੋਕਾਂ ਨੂੰ ਸਰਕਾਰੀ ਸੇਵਾਵਾਂ ਤੇ ਸਹੂਲਤਾਂ ਬਿਨਾਂ ਕਿਸੇ ਖੱਜਲ-ਖੁਆਰੀ ਦੇ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਵੀ ਹਦਾਇਤ ਕੀਤੀ ਕਿ ਲੋਕਾਂ ਦੀਆਂ ਜਾਇਜ਼ ਸ਼ਿਕਾਇਤਾਂ ਦਾ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾਵੇ। ਇਸ ਮੌਕੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਹਰਜਿੰਦਰ ਸਿੰਘ ਮਿੰਟੂ ਤੇ ਮਾਰਕੀਟ ਕਮੇਟੀ ਦੇ ਚੇਅਰਮੈਨ ਬਲਕਾਰ ਸਿੰਘ ਗੱਜੂਮਾਜਰਾ ਵੀ ਮੌਜੂਦ ਸਨ। ਵਿਧਾਇਕ ਨੇ ਕਿਹਾ ਕਿ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣਾ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਸੁਣ ਕੇ ਹੱਲ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੈ।