ਧਰਮਗੜ੍ਹ ਵਿਖੇ ਕਰਵਾਏ ਧਾਰਮਿਕ ਸਮਾਗਮ ਦੌਰਾਨ 60 ਪ੍ਰਾਣੀ ਅੰਮ੍ਰਿਤਪਾਨ ਕਰਕੇ ਗੁਰੂ ਵਾਲੇ ਬਣੇ
ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਧਰਮਗੜ੍ਹ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ। ਪੰਜ ਪਿਆਰਿਆਂ ਵਲੋਂ ਨਗਰ ਤੇ ਇਲਾਕੇ ਦੀਆਂ ਸੰਗਤਾਂ ਸਮੇਤ 60 ਪ੍ਰਾਣੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ ।
ਬਨੂੜ, 17 ਅਗਸਤ (ਭੁਪਿੰਦਰ ਸਿੰਘ)-ਗੁਰੂ ਗ੍ਰੰਥ ਸਾਹਿਬ ਜੀ ਦੀ ਅਪਾਰ ਕਿਰਪਾ ਸਦਕਾ ਗੁਰਦੁਆਰਾ ਪ੍ਰਬੰਧਕ ਕਮੇਟੀ ਪਿੰਡ ਧਰਮਗੜ੍ਹ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੰਮ੍ਰਿਤ ਸੰਚਾਰ ਕਰਵਾਇਆ। ਪੰਜ ਪਿਆਰਿਆਂ ਵਲੋਂ ਨਗਰ ਤੇ ਇਲਾਕੇ ਦੀਆਂ ਸੰਗਤਾਂ ਸਮੇਤ 60 ਪ੍ਰਾਣੀਆਂ ਨੇ ਅੰਮ੍ਰਿਤ ਛੱਕ ਕੇ ਗੁਰੂ ਵਾਲੇ ਬਣੇ । ਅੰਮ੍ਰਿਤ ਪਾਨ ਕਰਕੇ ਗੁਰੂ ਵਾਲੇ ਬਣਨ ਵਾਲੇ ਪ੍ਰਾਣੀਆਂ ਨੂੰ ਪੰਜ ਪਿਆਰਿਆਂ ਵਲੋਂ ਸਿੱਖੀ ਦੀਆਂ ਰਹਿਤ ਮਰਿਆਦਾ ਤੇ ਪਰੰਪਰਾ ਬਾਰੇ ਜਾਣਕਾਰੀ ਦਿੱਤੀ। ਸਮਾਗਮ ਦੌਰਾਨ ਅੰਮ੍ਰਿਤ ਪਾਨ ਕਰਨ ਵਾਲੇ ਪ੍ਰਾਣੀਆਂ ਨੂੰ ਪ੍ਰਬੰਧਕਾਂ ਵਲੋਂ ਕਕਾਰ ਮੁਫਤ ਮੁਹੱਈਆ ਕਰਵਾਏ ਗਏ ਤੇ ਪ੍ਰਾਣੀਆਂ ਨੂੰ ਸਿਰਪਾਓ ਦੇ ਕੇ ਸਨਮਾਨਿਤ ਕੀਤਾ।