ਹਲਕਾ ਸਨੌਰ ਵਿਕਾਸ ਪੱਖੋਂ ਪਛੜਿਆ, ਲਿੰਕ ਸੜਕਾਂ ਖ਼ਸਤਾ-ਹਾਲ ਤੇ ਘੱਗਰ ਦਾ ਨਹੀਂ ਨਿਕਲਿਆ ਸਥਾਈ ਹੱਲ-ਡਾ. ਤੇਜਾ
ਸਨੌਰ, 17 ਅਗਸਤ (ਮੋਹਣ ਸਿੰਘ ਭੱਟੀ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਸਨੌਰ ਹਲਕੇ ਦਾ ਬਿਨਾਂ ਕਿਸੇ ਪੱਖਪਾਤ ਤੋਂ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਘੱਗਰ ਦਰਿਆ ਦੀ ਮਾਰ ਦਾ ਪੱਕਾ ਹੱਲ ਕੱਢਿਆ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ.
ਸਨੌਰ, 17 ਅਗਸਤ (ਮੋਹਣ ਸਿੰਘ ਭੱਟੀ)-ਪੰਜਾਬ ਵਿਚ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਣਨ ’ਤੇ ਸਨੌਰ ਹਲਕੇ ਦਾ ਬਿਨਾਂ ਕਿਸੇ ਪੱਖਪਾਤ ਤੋਂ ਸਰਬਪੱਖੀ ਵਿਕਾਸ ਕਰਵਾਇਆ ਜਾਵੇਗਾ ਅਤੇ ਘੱਗਰ ਦਰਿਆ ਦੀ ਮਾਰ ਦਾ ਪੱਕਾ ਹੱਲ ਕੱਢਿਆ ਜਾਵੇਗਾ। ਇਹ ਪ੍ਰਗਟਾਵਾ ਭਾਜਪਾ ਜ਼ਿਲ੍ਹਾ ਪਟਿਆਲਾ ਦਿਹਾਤੀ ਦੇ ਮੀਤ ਪ੍ਰਧਾਨ ਪ੍ਰਿੰਸੀਪਲ ਡਾ. ਹਰਦੀਪ ਸਿੰਘ ਤੇਜਾ ਨੇ ਆਪਣੀ ਜਨ ਸੰਪਰਕ ਮੁਹਿੰਮ ਦੌਰਾਨ ਹਲਕੇ ਦੇ ਪਿੰਡਾਂ ਦਾ ਦੌਰਾ ਕਰਦਿਆਂ ਸਰਪੰਚ ਕਿਸ਼ਨ ਸਿੰਘ ਦੇ ਗ੍ਰਹਿ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ। ਡਾ. ਤੇਜਾ ਨੇ ਕਿਹਾ ਕਿ ਸਨੌਰ ਹਲਕਾ ਅੱਜ ਵਿਕਾਸ ਪੱਖੋਂ ਬਹੁਤ ਪਿੱਛੇ ਰਹਿ ਗਿਆ ਹੈ ਅਤੇ ਲੋਕ ਬੁਨਿਆਦੀ ਸਹੂਲਤਾਂ ਲਈ ਵੀ ਤਰਸ ਰਹੇ ਹਨ। ਹਰ ਪਿੰਡ ਨੂੰ ਜੋੜਨ ਵਾਲੀਆਂ ਲਿੰਕ ਸੜਕਾਂ ਦਾ ਬੁਰਾ ਹਾਲ ਹੈ। ਘੱਗਰ ਦਰਿਆ, ਜਿਸ ਦੀ ਮਾਰ ਹਰ ਸਾਲ ਹਲਕੇ ਦੇ ਦਰਜਨਾਂ ਪਿੰਡਾਂ ਨੂੰ ਝੱਲਣੀ ਪੈਂਦੀ ਹੈ, ਦਾ ਅੱਜ ਤੱਕ ਕਿਸੇ ਵੀ ਸਰਕਾਰ ਨੇ ਕੋਈ ਸਥਾਈ ਹੱਲ ਨਹੀਂ ਕੱਢਿਆ। ਭਾਜਪਾ ਆਗੂ ਨੇ ਭਰੋਸਾ ਦਿਵਾਇਆ ਕਿ ਸੂਬੇ ਵਿਚ ਭਾਜਪਾ ਦੀ ਸਰਕਾਰ ਬਣਨ ’ਤੇ ਘੱਗਰ ਦਰਿਆ ਦਾ ਪੱਕਾ ਪ੍ਰਬੰਧ ਕੀਤਾ ਜਾਵੇਗਾ, ਪਿੰਡਾਂ ਵਿਚ ਨੌਜਵਾਨਾਂ ਲਈ ਆਧੁਨਿਕ ਖੇਡ ਮੈਦਾਨ ਬਣਾਏ ਜਾਣਗੇ, ਪੜ੍ਹੇ-ਲਿਖੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਤੇ ਸਹਾਇਕ ਧੰਦਿਆਂ ਦੇ ਮੌਕੇ ਦਿੱਤੇ ਜਾਣਗੇ ਅਤੇ ਕੇਂਦਰ ਸਰਕਾਰ ਦੀਆਂ ਸਾਰੀਆਂ ਲੋਕ-ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ ਪਹੁੰਚਾਇਆ ਜਾਵੇਗਾ। ਇਸ ਮੌਕੇ ਸਾਬਕਾ ਸਰਪੰਚ ਮਹਿੰਦਰ ਸਿੰਘ, ਨਵਦੀਪ ਪੁਰੀ, ਬਿਕਰਮ ਸਿੰਘ, ਹਰਮੇਸ਼ ਸਿੰਘ (ਸੀਨੀਅਰ ਆਗੂ ਗੋਸਵਾਮੀ ਬਰਾਦਰੀ) ਸਮੇਤ ਵੱਡੀ ਗਿਣਤੀ ਵਿਚ ਪਿੰਡ ਵਾਸੀ ਤੇ ਪਤਵੰਤੇ ਸੱਜਣ ਹਾਜ਼ਰ ਸਨ।