ਫੇਟ ਲੱਗਣ ਨਾਲ ਇਕ ਵਿਅਕਤੀ ਦੀ ਮੌਤ
ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਰਹਿੰਦੀ ਗੇਟ ਨੇੜੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਲਾਹੌਰੀ ਗੇਟ ਪੁਲਿਸ ਕੋਲ ਯਸ਼ਪਾਲ ਸਿੰਘ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਦੋਸਤ ਸੁਭਾਸ਼ ਵੋਹਰਾ ਆਪਣੇ ਮੋਟਰਸਾਈਕਲ ’ਤੇ ਸਰਹਿੰਦੀ ਗੇਟ ਕੋਲ ਜਾ ਰਿਹਾ ਸੀ।
ਪਟਿਆਲਾ, 18 ਅਗਸਤ (ਗੁਰਪ੍ਰੀਤ ਸਿੰਘ ਚੱਠਾ)-ਸਰਹਿੰਦੀ ਗੇਟ ਨੇੜੇ ਤੇਜ਼ ਰਫ਼ਤਾਰ ਕਾਰ ਦੀ ਫੇਟ ਵੱਜਣ ਨਾਲ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ। ਲਾਹੌਰੀ ਗੇਟ ਪੁਲਿਸ ਕੋਲ ਯਸ਼ਪਾਲ ਸਿੰਘ ਵਾਸੀ ਪਟਿਆਲਾ ਨੇ ਸ਼ਿਕਾਇਤ ਦਰਜ ਕਰਵਾਈ ਕਿ ਉਸ ਦਾ ਦੋਸਤ ਸੁਭਾਸ਼ ਵੋਹਰਾ ਆਪਣੇ ਮੋਟਰਸਾਈਕਲ ’ਤੇ ਸਰਹਿੰਦੀ ਗੇਟ ਕੋਲ ਜਾ ਰਿਹਾ ਸੀ। ਇਸ ਦੌਰਾਨ ਮੁਲਜ਼ਮ ਡਰਾਈਵਰ ਅਮਰਪਾਲ ਵਾਸੀ ਕੈਥਲ ਨੇ ਆਪਣੀ ਕਾਰ ਤੇਜ਼ ਰਫ਼ਤਾਰ ਤੇ ਲਾਪਰਵਾਹੀ ਨਾਲ ਸੁਭਾਸ਼ ਵੋਹਰਾ ਦੇ ਮੋਟਰਸਾਈਕਲ ’ਚ ਮਾਰੀ। ਜਿਸ ਕਾਰਨ ਸੁਭਾਸ਼ ਵੋਹਰਾ ਦੀ ਮੌਤ ਹੋ ਗਈ। ਪੁਲਿਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।