ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਇਆ
ਦੇਵੀਗੜ੍ਹ, 18 ਅਗਸਤ (ਰਾਜਿੰਦਰ ਸਿੰਘ ਮੌਜੀ)-ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਨੌਜਵਾਨਾਂ ਦੀ ਮਹੱਤਤਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਵੱਲ ਵਿਸ਼ਵ ਦਾ ਧਿਆਨ ਖਿੱਚਣ ਲਈ ਰਾਖਵਾਂ ਹੈ।
ਇ
ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਅਤੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਜੇਤੂ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ। ਅਜੀਤ ਤਸਵੀਰ
19-08-2026
ਦੇਵੀਗੜ੍ਹ, 18 ਅਗਸਤ (ਰਾਜਿੰਦਰ ਸਿੰਘ ਮੌਜੀ)-ਅੰਤਰਰਾਸ਼ਟਰੀ ਯੁਵਾ ਦਿਵਸ ਹਰ ਸਾਲ ਪੂਰੀ ਦੁਨੀਆ ਵਿਚ ਮਨਾਇਆ ਜਾਂਦਾ ਹੈ। ਇਹ ਦਿਨ ਨੌਜਵਾਨਾਂ ਦੀ ਮਹੱਤਤਾ, ਉਨ੍ਹਾਂ ਦੀਆਂ ਪ੍ਰਾਪਤੀਆਂ ਅਤੇ ਉਨ੍ਹਾਂ ਨੂੰ ਦਰਪੇਸ਼ ਚੁਣੌਤੀਆਂ ਵੱਲ ਵਿਸ਼ਵ ਦਾ ਧਿਆਨ ਖਿੱਚਣ ਲਈ ਰਾਖਵਾਂ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਧਰਮ ਅਧਿਐਨ ਮੰਚ ਦੇ ਕਨਵੀਨਰ ਅਤੇ ਰੈੱਡ ਰਿਬਨ ਕਲੱਬ ਦੇ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਨੇ ਯੂਨੀਵਰਸਿਟੀ ਕਾਲਜ ਮੀਰਾਂਪੁਰ ਵਿਖੇ ਅੰਤਰਰਾਸ਼ਟਰੀ ਯੁਵਾ ਦਿਵਸ ਮਨਾਉਂਦੇ ਹੋਏ ਕੀਤਾ। ਜ਼ਿਕਰਯੋਗ ਹੈ ਕਿ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਦੀ ਅਗਵਾਈ ਹੇਠ ਨੋਡਲ ਅਫਸਰ ਡਾ. ਤੇਜਿੰਦਰ ਪਾਲ ਸਿੰਘ ਦੇ ਯਤਨਾਂ ਸਦਕਾ ਰੈੱਡ ਰਿਬਨ ਕਲੱਬ ਵਲੋਂ ਅੰਤਰਰਾਸ਼ਟਰੀ ਯੁਵਾ ਦਿਵਸ ਨੂੰ ਮੁਖ ਰਖਦੇ ਹੋਏ ਕਾਲਜ ਵਿਖੇ ਨਸ਼ਾ ਮੁਕਤੀ ਵਿਸ਼ੇ ‘ਤੇ ਲੇਖ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਅਸਰ ਪ੍ਰਤੀ ਜਾਗਰੂਕ ਕਰਨ ਲਈ ਵਿਚਾਰ-ਵਟਾਂਦਰਾ ਕਰਵਾਇਆ ਗਿਆ। ਇਸ ਰਾਹੀਂ ਵਿਦਿਆਰਥੀਆਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਕਾਲਜ ਇੰਚਾਰਜ ਡਾ. ਮਨਪ੍ਰੀਤ ਕੌਰ ਸੋਢੀ ਨੇ ਕਿਹਾ ਕਿ ਸਿਹਤਮੰਦ ਸਮਾਜ ਦੇ ਨਿਰਮਾਣ ਲਈ ਨੌਜਵਾਨਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਉਨ੍ਹਾਂ ਕਿਹਾ ਕਿ ਜੇ ਨੌਜਵਾਨ ਆਪਣੀ ਸਿਹਤ ਪ੍ਰਤੀ ਸੁਚੇਤ ਹੋਣਗੇ ਤਾਂ ਸਮਾਜ ਵੀ ਤੰਦਰੁਸਤ ਅਤੇ ਮਜ਼ਬੂਤ ਬਣੇਗਾ। ਇਸ ਮੌਕੇ ਅਸਿਸਟੈਂਟ ਪ੍ਰੋ. ਜਸਵੀਰ ਕੌਰ ਨੇ ਅੰਤਰਰਾਸ਼ਟਰੀ ਯੁਵਾ ਦਿਵਸ ਦੀ ਮਹੱਤਤਾ ਬਾਰੇ ਵਿਦਿਆਰਥੀਆਂ ਨੂੰ ਜਾਣੂੰ ਕਰਵਾਇਆ। ਉਨ੍ਹਾਂ ਕਿਹਾ ਕਿ ਅੱਜ ਦੇ ਤੇਜ਼ ਰਫ਼ਤਾਰ ਜੀਵਨ ਵਿਚ ਤੰਦਰੁਸਤ ਰਹਿਣ ਲਈ ਸਾਫ਼-ਸੁਥਰੀ ਜੀਵਨ ਸ਼ੈਲੀ ਬਹੁਤ ਜ਼ਰੂਰੀ ਹੈ। ਇਸ ਮੌਕੇ ਸਟੇਜ ਸੰਚਾਲਨ ਦੀ ਕਾਰਵਾਈ ਡਾ. ਤੇਜਿੰਦਰ ਪਾਲ ਸਿੰਘ ਨੇ ਨਿਭਾਈ। ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਵਿਚ ਸਿਹਤ ਸੰਬੰਧੀ ਜਾਗਰੂਕਤਾ ਫੈਲਾਉਣ ਲਈ ਵੀ ਪ੍ਰੇਰਿਤ ਕੀਤਾ। ਉਨ੍ਹਾਂ ਵਿਦਿਆਰਥੀਆਂ ਨੂੰ ਰੈੱਡ ਰਿਬਨ ਕਲੱਬ ਦੀਆਂ ਗਤੀਵਿਧੀਆਂ ਵਿਚ ਸਰਗਰਮ ਭਾਗੀਦਾਰੀ ਲੈਣ ਲਈ ਵੀ ਪ੍ਰੇਰਿਆ। ਲੇਖ ਮੁਕਾਬਲਿਆਂ ਵਿਚ ਸਲੋਨੀ (ਬੀ.ਏ. I ) ਨੇ ਪਹਿਲਾ ਸਥਾਨ ਪ੍ਰਾਪਤ ਕੀਤਾ। ਦੂਜਾ ਅਤੇ ਤੀਜਾ ਸਥਾਨ ਕ੍ਰਮਵਾਰ ਸਿਮਰਜੀਤ ਕੌਰ ਅਤੇ ਕੋਮਲਪ੍ਰੀਤ ਕੌਰ ਨੇ ਪ੍ਰਾਪਤ ਕੀਤਾ। ਜੇਤੂ ਵਿਦਿਆਰਥੀਆਂ ਦੇ ਨਾਲ-ਨਾਲ ਸਾਰੇ ਭਾਗੀਦਾਰਾਂ ਨੂੰ ਸਨਮਾਨਿਤ ਕੀਤਾ ਗਿਆ ।