19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਕੇਂਦਰ ਸਰਕਾਰ ਕਰਵਾਏ ਉੱਚ ਪੱਧਰੀ ਜਾਂਚ-ਮੱਖਣ ਸਿੰਘ ਲਾਲਕਾ

ਨਾਭਾ,18 ਅਗਸਤ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀ ਤਖਤ ਸ੍ਰੀ ਹਜੂਰ ਸਾਹਿਬ ਨੰਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਗਏ ਸਨ, ਜਿਸ ਦੌਰਾਨ ਉਨਾਂ ’ਤੇ ਹਮਲਾ ਕੀਤਾ ਗਿਆ ਸੀ, ਜੋ ਕਿ ਅਤਿ ਨਿੰਦਣ ਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਾਰਟੀ ਅਹੁਦੇਦਾਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।

Ad Position 21
No active advertisement
ਅਜੀਤ ਡੈਸਕ 19-08-2026
ਨਾਭਾ,18 ਅਗਸਤ (ਜਗਨਾਰ ਸਿੰਘ ਦੁਲੱਦੀ)-ਪਿਛਲੇ ਦਿਨੀ ਤਖਤ ਸ੍ਰੀ ਹਜੂਰ ਸਾਹਿਬ ਨੰਦੇੜ ਵਿਖੇ ਸ਼੍ਰੋਮਣੀ ਅਕਾਲੀ ਦਲ (ਬ) ਦੇ ਕੌਮੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਪਰਿਵਾਰ ਸਮੇਤ ਨਤਮਸਤਕ ਹੋਣ ਲਈ ਗਏ ਸਨ, ਜਿਸ ਦੌਰਾਨ ਉਨਾਂ ’ਤੇ ਹਮਲਾ ਕੀਤਾ ਗਿਆ ਸੀ, ਜੋ ਕਿ ਅਤਿ ਨਿੰਦਣ ਯੋਗ ਹੈ। ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਇੰਚਾਰਜ ਮੱਖਣ ਸਿੰਘ ਲਾਲਕਾ ਨੇ ਪਾਰਟੀ ਅਹੁਦੇਦਾਰਾਂ ਦੀ ਮੀਟਿੰਗ ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। ਉਨਾਂ ਕੇਂਦਰ ਸਰਕਾਰ ਤੋਂ ਮੰਗ ਕਰਦਿਆਂ ਕਿਹਾ ਕਿ ਇਸ ਹਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ। ਹਲਕਾ ਇੰਚਾਰਜ ਲਾਲਕਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬ) ਦੀ ਦਿਨੋ ਦਿਨ ਪੰਜਾਬ ਅੰਦਰ ਚੜ੍ਹਾਈ ਹੁੰਦਿਆਂ ਵੇਖ ਕੇ ਵਿਰੋਧੀ ਪਾਰਟੀਆਂ ਬੌਖਲਾਹਟ ਵਿੱਚ ਹਨ, ਜਿਸ ਕਰਕੇ ਉਨਾਂ ਵੱਲੋਂ ਪਾਰਟੀ ਦੀ ਇਹ ਚੜ੍ਹਾਈ ਬਰਦਾਸ਼ਤ ਨਹੀਂ ਹੋ ਰਹੀ। ਲਾਲਕਾ ਨੇ ਦਾਅਵਾ ਕਰਦੇ ਹੋਏ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਪੰਜਾਬ ਦੇ ਲੋਕ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਬਣਾਉਣ ਲਈ ਹੁਣੇ ਤੋਂ ਉਤਾਵਲੇ ਹਨ ਅਤੇ ਰੋਜਾਨਾ ਹੀ ਹੋਰਨਾਂ ਪਾਰਟੀਆਂ ਨੂੰ ਅਲਵਿਦਾ ਆਖ ਸ਼੍ਰੋਮਣੀ ਅਕਾਲੀ ਦਲ (ਬ) ਨਾਲ ਜੁੜ ਰਹੇ ਹਨ, ਜਿਸ ਤੋਂ ਸਾਫ ਜਾਹਰ ਹੁੰਦਾ ਹੈ ਕਿ ਲੋਕ ਸ਼੍ਰੋਮਣੀ ਅਕਾਲੀ ਦਲ (ਬ) ਦੀ ਸਰਕਾਰ ਹੀ ਪੰਜਾਬ ਅੰਦਰ ਚਾਹੁੰਦੇ ਹਨ। ਇਸ ਮੌਕੇ ਸ਼ਹਿਰੀ ਬਲਾਕ ਪ੍ਰਧਾਨ ਗੁਰਸੇਵਕ ਸਿੰਘ ਗੋਲੂ ਸਾਬਕਾ ਪ੍ਰਧਾਨ ਨਗਰ ਕੌਂਸਲ, ਨਰੇਸ ਗਰਗ ਬਲਾਕ ਪ੍ਰਧਾਨ ਵਪਾਰ ਵਿੰਗ ਨਾਭਾ, ਰਣਵੀਰ ਸਿੰਘ ਬਲਾਕ ਪ੍ਰਧਾਨ ਬੀਸੀ ਵਿੰਗ ਨਾਭਾ, ਸੁਖਚੈਨ ਸਿੰਘ ਬਿਸਨਪੁਰਾ ਹਲਕਾ ਪ੍ਰਧਾਨ ਯੂਥ ਅਕਾਲੀ ਦਲ, ਕੌਂਸਲਰ ਦੀਪਕ ਇੰਦੋਰਾ,ਲਾਡੀ ਲੁਹਾਰ ਮਾਜਰਾ,ਕਰਮ ਸਿੰਘ ਮਾਂਗੇਵਾਲ, ਕਾਲਾ ਸਿੰਘ, ਗੁਰੂਸਰਨਦੀਪ ਸਿੰਘ, ਬਬਲੂ ਇਰਫਾਨ, ਪੰਕਜ ਜਿੰਦਲ, ਨੰਬਰਦਾਰ ਦੇਵਰਾਜ ਦੁਲੱਦੀ ਆਦਿ ਪਾਰਟੀ ਅਹੁਦੇਦਾਰ ਤੇ ਵਰਕਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਮੁਤਾਬਿਕ ਸਰਕਾਰ ਵਲੋਂ ਮਹਿੰਗਾਈ ਭੱਤੇ ਦਾ ਫ਼ੈਸਲਾ ਲਾਗੂ ਨਾ ਕਰਨ ਦੀ ਨਿਖੇਧੀ-ਮਨਜੀਤ ਸਿੰਘ ਚਾਹਲ ਅਗਲੀ ਖ਼ਬਰ ਮਨਪ੍ਰੀਤ ਸਿੰਘ ਬਾਦਲ ਦੇ ਕੌਮੀ ਉਪ ਪ੍ਰਧਾਨ ਬਣਨ ਨਾਲ ਭਾਜਪਾ ਦੇਸ਼ ਦੇ ਨਾਲ-ਨਾਲ ਪੰਜਾਬ ਅੰਦਰ ਹੋਰ ਤਾਕਤਵਰ ਹੋਵੇਗੀ-ਬੱਬੂ...
Ad Position 24