19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਵਿਖੇ ਮਨਾਇਆ ‘ਮੇਲਾ ਧੀਆਂ ਦਾ’

ਰਾਜਪੁਰਾ, 18 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 19-08-2026
ਰਾਜਪੁਰਾ, 18 ਅਗਸਤ (ਜੀ.ਪੀ. ਸਿੰਘ)-ਸ੍ਰੀ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਗਰਲਜ਼ ਪਿੰਡ ਆਕੜ, ਵਿਖੇ ‘ਮੇਲਾ ਧੀਆਂ ਦਾ’ ਬੜੇ ਉਤਸ਼ਾਹ ਅਤੇ ਪੰਜਾਬੀ ਸਭਿਆਚਾਰਕ ਰੰਗਤ ਨਾਲ ਮਨਾਇਆ ਗਿਆ। ਇਹ ਸਮਾਗਮ ਪੰਜਾਬ ਦੀ ਅਮੀਰ ਲੋਕ ਵਿਰਾਸਤ, ਰਿਵਾਇਤੀ ਰਸਮਾਂ ਅਤੇ ਲੋਕ ਕਲਾ ਨੂੰ ਪ੍ਰਫੁੱਲਿਤ ਕਰਨ ਅਤੇ ਵਿਦਿਆਰਥਣਾਂ ਨੂੰ ਆਪਣੀਆਂ ਸਭਿਆਚਾਰਕ ਜੜ੍ਹਾਂ ਨਾਲ ਜੋੜਨ ਦੇ ਉਦੇਸ਼ ਨਾਲ ਕਰਵਾਇਆ ਗਿਆ। ਸਮਾਗਮ ਦੌਰਾਨ ਵਿਦਿਆਰਥਣਾਂ ਨੇ ਪੰਜਾਬ ਦੀ ਰਿਵਾਇਤੀ ਲੋਕ ਕਲਾ ਅਤੇ ਸਭਿਆਚਾਰ ਨੂੰ ਦਰਸਾਉਂਦੀਆਂ ਵੱਖ-ਵੱਖ ਪੇਸ਼ਕਾਰੀਆਂ ਪੇਸ਼ ਕੀਤੀਆਂ। ਸਮਾਗਮ ਵਿਚ ਕਵੀਸ਼ਰੀ, ਲੋਕ ਗੀਤ, ਕਿਕਲੀ, ਗਿੱਧਾ ਅਤੇ ਹੋਰ ਰਿਵਾਇਤੀ ਸਭਿਆਚਾਰਕ ਪੇਸ਼ਕਾਰੀਆਂ ਮੁੱਖ ਆਕਰਸ਼ਨ ਰਹੀਆਂ। ਵਿਦਿਆਰਥਣਾਂ ਵਲੋਂ ਪੰਜਾਬੀ ਰਿਵਾਇਤੀ ਪਹਿਰਾਵਿਆਂ ਵਿਚ ਕੀਤੀਆਂ ਪੇਸ਼ਕਾਰੀਆਂ ਨੇ ਸਮਾਗਮ ਦੀ ਰੌਣਕ ਨੂੰ ਹੋਰ ਵਧਾ ਦਿੱਤਾ। ਇਨ੍ਹਾਂ ਪੇਸ਼ਕਾਰੀਆਂ ਰਾਹੀਂ ਵਿਦਿਆਰਥਣਾਂ ਨੇ ਪੰਜਾਬ ਦੇ ਅਮੀਰ ਲੋਕ ਸਭਿਆਚਾਰ, ਲੋਕ ਗੀਤਾਂ ਅਤੇ ਰਵਾਇਤੀ ਕਲਾ ਦੀ ਸੁੰਦਰ ਝਲਕ ਪੇਸ਼ ਕੀਤੀ। ਇਸ ਮੌਕੇ ਕਾਲਜ ਦੇ ਪਿ੍ੰਸੀਪਲ ਡਾ. ਗੁਰਤੇਜ ਸਿੰਘ ਨੇ ਵਿਦਿਆਰਥਣਾਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੀ ਉਤਸ਼ਾਹ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਅਜਿਹੇ ਸਭਿਆਚਾਰਕ ਸਮਾਗਮ ਨੌਜਵਾਨ ਪੀੜ੍ਹੀ ਨੂੰ ਪੰਜਾਬ ਦੀ ਅਮੀਰ ਵਿਰਾਸਤ, ਮਾਂ ਬੋਲੀ, ਲੋਕ ਗੀਤਾਂ ਅਤੇ ਰਿਵਾਇਤੀ ਕਦਰਾਂ ਕੀਮਤਾਂ ਨਾਲ ਜੋੜਨ ਵਿਚ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਵਿਦਿਆਰਥਣਾਂ ਨੂੰ ਆਪਣੀ ਵਿਰਾਸਤ ਅਤੇ ਸਭਿਆਚਾਰ ਨੂੰ ਸੰਭਾਲਣ ਅਤੇ ਅੱਗੇ ਵਧਾਉਣ ਲਈ ਪ੍ਰੇਰਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਟਿਆਲਾ ’ਚ ਤੰਬਾਕੂ ਨਿਯੰਤਰਣ ਮੁਹਿੰਮ ਤਹਿਤ 15 ਚਲਾਨ, 2500 ਰੁਪਏ ਜੁਰਮਾਨਾ ਅਗਲੀ ਖ਼ਬਰ ਜ਼ੋਨ ਪਟਿਆਲਾ -2 ਨੇ ਲੜਕੀਆਂ ਦਾ ਜ਼ੋਨਲ ਲਾਅਨ ਟੈਨਿਸ ਟੂਰਨਾਮੈਂਟ ਕਰਵਾਇਆ
Ad Position 24