19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਜੇਲ੍ਹਾਂ ’ਚ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੱਖਾਂ ਸਮੇਤ ਹਵਾਰਾ ਨੂੰ ਦਿੱਤੀ ਜਾਵੇ ਪੈਰੋਲ-ਪ੍ਰੋ. ਬਡੂੰਗਰ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ

ਪਟਿਆਲਾ, 18 ਅਗਸਤ (ਅ. ਸ.

Ad Position 21
No active advertisement
ਅਜੀਤ ਡੈਸਕ 19-08-2026
ਪਟਿਆਲਾ, 18 ਅਗਸਤ (ਅ.ਸ. ਆਹਲੂਵਾਲੀਆ)-ਸ਼ੋ੍ਮਣੀ ਗੁਰਦੁਆਰਾ ਪ੍ਰਬੰਧਥ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਪੰਜਾਬ ਬੰਦ ਦੇ ਸੱਦੇ ਦਾ ਸਮਰਥਨ ਕਰਦਿਆਂ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦਿੱਤੇ ਜਾਣ ਦੀ ਹਮਾਇਤ ਕੀਤੀ ਹੈ। ਪ੍ਰੋ. ਬਡੂੰਗਰ ਨੇ ਜੇਲ੍ਹ ਵਿਚ ਕਿਸੇ ਵੀ ਨਜ਼ਰਬੰਦੀ ਲਈ ਪੈਰੋਲ ਉਸ ਦਾ ਸੰਵਿਧਾਨਿਕ ਹੈ, ਜੋ ਖੋਹਿਆ ਨਹੀਂ ਜਾਣਾ ਚਾਹੀਦਾ ਅਤੇ ਉਨ੍ਹਾਂ ਮੰਗ ਕਰਦਿਆਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਸਮੇਤ ਜੇਲ੍ਹਾਂ ਵਿਚ ਸਜ਼ਾਵਾਂ ਭੁਗਤ ਰਹੇ ਬੰਦੀ ਸਿੰਘਾਂ ਨੂੰ ਵੀ ਕਾਨੂੰਨ ਮੁਤਾਬਕ ਪੈਰੋਲ ਮਿਲਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਗਤਾਰ ਸਿੰਘ ਹਵਾਰਾ ਦੇ ਮਾਤਾ ਦੀ ਕਾਫੀ ਲੰਮੇ ਸਮੇਂ ਸਿਹਤ ਨਾਸਾਜ਼ ਹੈ ਇਸ ਕਰਕੇ ਉਨ੍ਹਾਂ ਨੂੰ ਪੈਰੋਲ ਮਿਲਣ ’ਤੇ ਉਹ ਆਪਣੀ ਮਾਂ ਨੂੰ ਮਿਲ ਸਕਦੇ ਹਨ, ਜਦਕਿ ਇਕ ਮਾਂ ਦੀ ਸੰਵੇਦਨਾ ਸਰਕਾਰਾਂ ਨੂੰ ਸਮਝਣੀ ਚਾਹੀਦੀ ਹੈ। ਪ੍ਰੋ. ਬਡੂੰਗਰ ਨੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਸੰਘਰਸ਼ ਕਰਨ ਵਾਲੀਆਂ ਜਥੇਬੰਦੀਆਂ ’ਤੇ ਚੰਡੀਗੜ੍ਹ ਦੀ ਪੁਲਿਸ ਵਲੋਂ ਜੋ ਕਹਿਰ ਢਾਹਿਆ ਗਿਆ, ਉਸ ਦੀ ਜਿੰਨੀ ਨਿੰਦਾ ਕੀਤੀ ਜਾਵੇ ਉਨੀਂ ਘੱਟ ਹੈ। ਉਨ੍ਹਾਂ ਕਿਹਾ ਕਿ ਜਥੇਬੰਦੀਆਂ ਵਲੋਂ ਸ਼ਾਂਤਮਈ ਰੋਸ ਮਾਰਚ ਕੱਢਿਆ ਜਾਣਾ ਸੀ ਪਰ ਉਨ੍ਹਾਂ ਨੂੰ ਖਦੇੜਨ ਲਈ ਜਲ ਤੋਪਾਂ ਦੀ ਵਰਤੋਂ ਕਰਨੀ ਅਤੇ ਲਾਠੀਚਾਰਜ ਕਰਨਾ ਮੰਦਭਾਗਾ ਹੈ। ਪ੍ਰੋ. ਬਡੂੰਗਰ ਨੇ ਕਿਹਾ ਕਿ ਸਰਕਾਰਾਂ ਆਪਣਾ ਅੜੀਅਲ ਵਤੀਰਾ ਛੱਡਣ ਅਤੇ ਜੇਲ੍ਹਾਂ ਵਿਚ ਬੰਦ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਰਿਹਾਅ ਕਰਨ ਅਤੇ ਜਗਤਾਰ ਸਿੰਘ ਹਵਾਰਾ ਨੂੰ ਜਲਦ ਤੋਂ ਜਲਦ ਪੈਰੋਲ ਦੇਣ।
Ad Position 22
No active advertisement
ਪਿਛਲੀ ਖ਼ਬਰ ਟੈਂਪੂ ਦੀ ਟੱਕਰ ਨਾਲ ਸਾਈਕਲ ਸਵਾਰ ਦੀ ਮੌਤ ਅਗਲੀ ਖ਼ਬਰ ਜ਼ੋਨ ਪੱਧਰੀ ਸ਼ਤਰੰਜ ਮੁਕਾਬਲਿਆਂ ’ਚ ਸਕਾਲਰਜ਼ ਸਕੂਲ ਨੇ 10 ਸੋਨ ਤਗਮੇ ਜਿੱਤ ਕੇ ਹਾਸਿਲ ਕੀਤਾ ਪਹਿਲਾ ਸਥਾਨ ਜ਼ਿਲ੍ਹਾ ਪੱਧਰ ਲ...
Ad Position 24