ਢਕਾਨਸੂ ਕਲਾਂ ਸਕੂਲ ’ਚ ਆਜ਼ਾਦੀ ਦਿਵਸ ਤੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ
ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਢਕਾਨਸੂ ਕਲਾਂ ਬਲਾਕ ਰਾਜਪੁਰਾ-2 ਵਿਚ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ।
ਪਟਿਆਲਾ, 18 ਅਗਸਤ (ਧਰਮਿੰਦਰ ਸਿੰਘ ਸਿੱਧੂ)-ਸਰਕਾਰੀ ਐਲੀਮੈਂਟਰੀ ਸਕੂਲ ਢਕਾਨਸੂ ਕਲਾਂ ਬਲਾਕ ਰਾਜਪੁਰਾ-2 ਵਿਚ ਆਜ਼ਾਦੀ ਦਿਵਸ ਅਤੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਪਿੰਡ ਦੇ ਪਤਵੰਤੇ ਸੱਜਣਾਂ ਨੇ ਪ੍ਰੋਗਰਾਮ ਵਿਚ ਸ਼ਿਰਕਤ ਕੀਤੀ। ਇਸ ਮੌਕੇ ਪਿੰਡ ਦੇ ਪੰਚਾਇਤ ਮੈਂਬਰ ਮਹਿੰਦਰ ਸਿੰਘ, ਵਿਦਿਅਕ ਮਾਹਿਰ ਬਲਜਿੰਦਰ ਸਿੰਘ ਧੀਮਾਨ ਤੇ ਐੱਸ.ਐੱਮ.ਸੀ. ਚੇਅਰਮੈਨ ਬਬੀਤਾ ਦੇਵੀ ਅਤੇ ਹੋਰ ਪੰਚਾਇਤ ਮੈਂਬਰਾਂ ਨੇ ਪਹੁੰਚ ਕੇ ਪ੍ਰੋਗਰਾਮ ਦੀ ਸ਼ੋਭਾ ਵਧਾਈ। ਪ੍ਰੋਗਰਾਮ ਦੀ ਸ਼ੁਰੂਆਤ ਝੰਡਾ ਲਹਿਰਾਉਣ ਨਾਲ ਕੀਤੀ ਗਈ। ਸਕੂਲੀ ਵਿਦਿਆਰਥੀਆਂ ਵਲੋਂ ਪਰੇਡ ਕੱਢੀ ਗਈ ਅਤੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਗਿਆ। ਸਾਰਿਆਂ ਨੇ ਪ੍ਰੋਗਰਾਮ ਦਾ ਅਨੰਦ ਮਾਣਿਆ। ਸਕੂਲ ਮੁਖੀ ਹਰਜੀਤ ਕੌਰ ਅਤੇ ਸਮੂਹ ਸਟਾਫ਼ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ।