19-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਰਣਜੋਧ ਸਿੰਘ ਹਡਾਣਾ ਦੀ ਅਗਵਾਈ ਹੇਠ ਪਿੰਡ ਭਸਮੜਾ ਦੇ ਵੱਖ- ਵੱਖ ਪਰਿਵਾਰ ‘ਆਪ’ ’ਚ ਸ਼ਾਮਿਲ ਰਵਾਇਤੀ ਸਿਆਸਤ ਨੂੰ ਨਕਾਰਦੇ ਹੋਏ ਲੋਕ ‘ਆਪ’ ਦੇ ਸੰਗਠਨ ਨਾਲ ਜੁੜ ਰਹੇ ਹਨ-ਹਡਾਣਾ

ਭੁੱਨਰਹੇੜੀ, 18 ਅਗਸਤ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਭਸਮੜਾ ਵਿਖੇ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਰਵਾਇਤੀ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਪ੍ਰਮੁੱਖ ਆਗੂ ਅਤੇ ਪਰਿਵਾਰ ਆਪਣੀਆਂ ਪੁਰਾਣੀਆਂ ਸਿਆਸੀ ਸਾਂਝਾਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

Ad Position 21
No active advertisement
ਅਜੀਤ ਡੈਸਕ 19-08-2026
ਭੁੱਨਰਹੇੜੀ, 18 ਅਗਸਤ (ਧਨਵੰਤ ਸਿੰਘ)-ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਰਣਜੋਧ ਸਿੰਘ ਹਡਾਣਾ ਵੱਲੋਂ ਪਿੰਡ ਭਸਮੜਾ ਵਿਖੇ ਵਿਸ਼ੇਸ਼ ਲੋਕ ਮਿਲਣੀ ਕੀਤੀ ਗਈ। ਇਸ ਦੌਰਾਨ ਰਵਾਇਤੀ ਪਾਰਟੀਆਂ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ, ਜਦੋਂ ਬਲਦੇਵ ਸਿੰਘ ਦੇਵੀਗੜ੍ਹ ਚੇਅਰਮੈਨ ਅਤੇ ਅਵਤਾਰ ਸਿੰਘ ਦੀ ਅਗਵਾਈ ਹੇਠ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਕਈ ਪ੍ਰਮੁੱਖ ਆਗੂ ਅਤੇ ਪਰਿਵਾਰ ਆਪਣੀਆਂ ਪੁਰਾਣੀਆਂ ਸਿਆਸੀ ਸਾਂਝਾਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ। ਰਣਜੋਧ ਸਿੰਘ ਹਡਾਣਾ ਨੇ ਪਾਰਟੀ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਸਾਥੀਆਂ ਦਾ ਸਿਰੋਪਾਓ ਭੇਟ ਕਰਕੇ ‘ਆਪ’ ਪਰਿਵਾਰ ਵਿੱਚ ਨਿੱਘਾ ਸਵਾਗਤ ਕੀਤਾ। ਇਸ ਮੌਕੇ ਬਲਾਕ ਪ੍ਰਧਾਨ ਪਰਮਪਾਲ ਸਿੰਘ, ਸਰਪੰਚ ਬਲਬੀਰ ਸਿੰਘ, ਸਰਪੰਚ ਅਮਰਜੀਤ ਕੌਰ, ਪਾਰਟੀ ਦੇ ਸੀਨੀਅਰ ਆਗੂ, ਸਥਾਨਕ ਸਰਪੰਚ-ਪੰਚ, ਪਾਰਟੀ ਵਰਕਰ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ। ਇਸ ਮੌਕੇ ਰਣਜੋਧ ਸਿੰਘ ਹਡਾਣਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਅਤੇ ਵਿਕਾਸ ਲਈ ਕੀਤੇ ਜਾ ਰਹੇ ਕੰਮਾਂ ਤੋਂ ਪ੍ਰਭਾਵਿਤ ਹੋ ਕੇ ਵੱਖ-ਵੱਖ ਵਰਗਾਂ ਦੇ ਲੋਕ ਆਮ ਆਦਮੀ ਪਾਰਟੀ ਨਾਲ ਜੁੜ ਰਹੇ ਹਨ। ਉਨ੍ਹਾਂ ਕਿਹਾ ਕਿ ਪਿੰਡ ਭਸਮੜਾ ਵਿੱਚ ਹੋਈ ਇਹ ਜੁਆਇਨਿੰਗ ਇਸ ਗੱਲ ਦਾ ਸੰਕੇਤ ਹੈ ਕਿ ਲੋਕ ਹੁਣ ਰਵਾਇਤੀ ਸਿਆਸਤ ਦੀ ਬਜਾਏ ਵਿਕਾਸ ਅਤੇ ਲੋਕ-ਪੱਖੀ ਨੀਤੀਆਂ ਨੂੰ ਤਰਜੀਹ ਦੇ ਰਹੇ ਹਨ। ਉਨ੍ਹਾਂ ਪਾਰਟੀ ਵਿੱਚ ਸ਼ਾਮਲ ਹੋਏ ਸਾਰੇ ਸਾਥੀਆਂ ਨੂੰ ਭਰੋਸਾ ਦਿੱਤਾ ਕਿ ਉਨ੍ਹਾਂ ਨੂੰ ਪਾਰਟੀ ਵਿੱਚ ਪੂਰਾ ਮਾਣ-ਸਨਮਾਨ ਦਿੱਤਾ ਜਾਵੇਗਾ। ਹਡਾਣਾ ਨੇ ਕਿਹਾ ਕਿ ਉਨ੍ਹਾਂ ਦਾ ਮੁੱਖ ਮਨੋਰਥ ਪਿੰਡਾਂ ਦੀਆਂ ਸੱਥਾਂ ਵਿੱਚ ਖ਼ੁਦ ਪਹੁੰਚ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਾ ਅਤੇ ਉਨ੍ਹਾਂ ਦੇ ਹੱਲ ਲਈ ਯਤਨ ਕਰਨਾ ਹੈ।
Ad Position 22
No active advertisement
ਪਿਛਲੀ ਖ਼ਬਰ ਗੁ: ਗੁਰਬਾਣੀ ਗਿਆਨ ਕੇਂਦਰ ਰੱਖੜਾ ਵਿਖੇ ਕਰਵਾਇਆ ਸਾਲਾਨਾ ਬਰਸੀ ਸਮਾਗਮ ਅਗਲੀ ਖ਼ਬਰ ਬਲਾਕ ਆਲੋਵਾਲ ਦੇ ਮੰਡਲਾਂ ’ਚ ਮੋਹਿਤ ਮੋਹਿੰਦਰਾ ਦੀ ਅਗਵਾਈ ਹੇਠ ਭਰਵਾਂ ਇਕੱਠ
Ad Position 24