20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਜ਼ੋਨਲ ਪੱਧਰ ’ਤੇ ਕੁਸ਼ਤੀ ਮੁਕਾਬਲਿਆਂ ’ਚ ਸਕਾਲਰਜ਼ ਸਕੂਲ ਨੇ ਜਿੱਤੇ 3 ਸੋਨ ਤਗਮੇ

ਰਾਜਪੁਰਾ, 19 ਅਗਸਤ (ਜੀ. ਪੀ.

Ad Position 21
No active advertisement
ਅਜੀਤ ਡੈਸਕ 20-08-2026
ਰਾਜਪੁਰਾ, 19 ਅਗਸਤ (ਜੀ.ਪੀ. ਸਿੰਘ)-ਸਥਾਨਕ ਸਕਾਲਰਜ਼ ਪਬਲਿਕ ਸਕੂਲ ਨੇ ਬੀਤੇ ਦਿਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿੰਦਰਗੰਜ ’ਚ ਹੋਏ ਜ਼ੋਨ ਪੱਧਰ ਦੇ ਕੁਸ਼ਤੀ ਮੁਕਾਬਲਿਆਂ ’ਚ 3 ਸੋਨ ਤਗਮੇ ਜਿੱਤ ਕੇ ਪਹਿਲਾ ਸਥਾਨ ਹਾਸਲ ਕਰ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਇਨਾਂ ਮੁਕਾਬਲਿਆਂ ’ਚ ਜ਼ੋਨ ਦੇ ਸਾਰੇ ਸਕੂਲਾਂ ਦੀਆਂ ਟੀਮਾਂ ਨੇ ਹਿੱਸਾ ਲਿਆ। ਲੜਕਿਆਂ ਦੇ ਅੰਡਰ-17 ਵਰਗ ਦੇ ਕੁਸ਼ਤੀ ਮੁਕਾਬਲਿਆਂ ’ਚ ਤੇਜਸ ਜੋਸ਼ੀ, ਅਨਮੋਲ ਸਿੰਘ, ਗੁਰਨੀਤ ਸਿੰਘ ਨੇ ਇਕ-ਇਕ ਸੋਨ ਤਗਮਾ ਜਿੱਤ ਕੇ ਪਹਿਲਾ ਸਥਾਨ ਹਾਸਲ ਕੀਤਾ। ਇਹਨਾਂ ਮੁਕਾਬਲਿਆਂ ’ਚ ਸੋਨ ਤਗਮਾ ਜੇਤੂ ਖਿਡਾਰੀਆਂ ਦਾ ਪਟਿਆਲਾ ਵਿਖੇ ਹੋਣ ਵਾਲੇ ਜ਼ਿਲ੍ਹਾ ਪੱਧਰੀ ਮੁਕਾਬਲਿਆਂ ਲਈ ਚੋਣ ਹੋ ਗਈ ਹੈ। ਵਿਦਿਆਰਥੀਆਂ ਦੀ ਇਸ ਜਿੱਤ ’ਤੇ ਚੇਅਰਮੈਨ ਤਰਸੇਮ ਜੋਸ਼ੀ, ਡਾਇਰੈਕਟਰ ਮੈਡਮ ਸੁਦੇਸ਼ ਜੋਸ਼ੀ ਨੇ ਕਿਹਾ ਕਿ ਇਹ ਜੇਤੂ ਵਿਦਿਆਰਥੀ ਸਕੂਲ ਦਾ ਗੌਰਵ ਹਨ ਤੇ ਇਨ੍ਹਾਂ ਦੀ ਇਹ ਪ੍ਰਾਪਤੀ ਬੱਚਿਆਂ ਦੀ ਅਤੇ ਅਧਿਆਪਕਾਵਾਂ ਦੀ ਸਖ਼ਤ ਮਿਹਨਤ ਦਾ ਨਤੀਜਾ ਹੈ। ਉਨ੍ਹਾਂ ਦਰਸ਼ਨਦੀਪ ਸਿੰਘ ਕੋਚ ਨੂੰ ਵੀ ਵਧਾਈ ਦਿੱਤੀ। ਸਕੂਲ ਦੀ ਪ੍ਰਿੰਸੀਪਲ ਭਾਰਤੀ ਆਸ਼ੂਤੋਸ਼ ਨੇ ਵਿਜੇਤਾ ਖਿਡਾਰੀਆਂ ਨੂੰ ਸ਼ੁਭਕਾਮਨਾਵਾਂ ਦਿੰਦੇ ਹੋਏ ਭਵਿੱਖ ਵਿਚ ਇਸੇ ਤਰ੍ਹਾਂ ਅੱਗੇ ਵਧਣ ਲਈ ਉਤਸ਼ਾਹਿਤ ਕੀਤਾ।
Ad Position 22
No active advertisement
ਪਿਛਲੀ ਖ਼ਬਰ ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਗੱਡਿਆ ਝੰਡਾ ਅਗਲੀ ਖ਼ਬਰ ਜੀ.ਬੀ. ਇੰਟਰਨੈਸ਼ਨਲ ਸਕੂਲ ਦੀ ਕਾਵਿ ਪ੍ਰਤਿਭਾ ਨੇ ਜਿੱਤਿਆ ਪਹਿਲਾ ਸਥਾਨ
Ad Position 24