20-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਤਾ ਗੁਜਰੀ ਸਕੂਲ ਦੇ ਖਿਡਾਰੀਆਂ ਨੇ ਜ਼ੋਨਲ ਤਾਇਕਵਾਂਡੋ ਚੈਂਪੀਅਨਸ਼ਿਪ ’ਚ ਗੱਡਿਆ ਝੰਡਾ

ਦੇਵੀਗੜ੍ਹ, 19 ਅਗਸਤ (ਰਾਜਿੰਦਰ ਸਿੰਘ ਮੌਜੀ)-70ਵੀਂ ਜ਼ੋਨਲ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬਲਬੇੜਾ ਵਿਖੇ ਹੋਏ ਇਸ ਮੁਕਾਬਲੇ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।

Ad Position 21
No active advertisement
ਅਜੀਤ ਡੈਸਕ 20-08-2026
ਦੇਵੀਗੜ੍ਹ, 19 ਅਗਸਤ (ਰਾਜਿੰਦਰ ਸਿੰਘ ਮੌਜੀ)-70ਵੀਂ ਜ਼ੋਨਲ ਪੱਧਰੀ ਤਾਇਕਵਾਂਡੋ ਚੈਂਪੀਅਨਸ਼ਿਪ ਵਿੱਚ ਮਾਤਾ ਗੁਜਰੀ ਸੀਨੀਅਰ ਸੈਕੰਡਰੀ ਸਕੂਲ, ਦੇਵੀਗੜ੍ਹ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਬਲਬੇੜਾ ਵਿਖੇ ਹੋਏ ਇਸ ਮੁਕਾਬਲੇ ਵਿੱਚ ਸਕੂਲ ਦੇ ਖਿਡਾਰੀਆਂ ਨੇ ਵੱਖ-ਵੱਖ ਵਰਗਾਂ ਵਿੱਚ ਮੈਡਲ ਜਿੱਤ ਕੇ ਆਪਣੀ ਪ੍ਰਤਿਭਾ ਦਾ ਲੋਹਾ ਮਨਵਾਇਆ।ਲੜਕੀਆਂ ਦੇ ਮੁਕਾਬਲੇ ਵਿਚ ਜਪਲੀਨ ਕੌਰ, ਗੁਰਲੀਨ ਕੌਰ, ਅਵਨੀਤ ਕੌਰ ਅਤੇ ਇਸ਼ਮੀਤ ਕੌਰ ਨੇ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਸੋਨੇ ਦਾ ਤਗਮਾ ਹਾਸਲ ਕੀਤਾ। ਇਸ ਤੋਂ ਇਲਾਵਾ ਲਕਸ਼ਦੀਪ ਕੌਰ ਨੇ ਦੂਜਾ ਅਤੇ ਨਮਨਜੋਤ ਕੌਰ, ਨਵਿਆ ਰਾਣੀ, ਰਾਧਿਕਾ ਸਮੇਤ ਹੋਰਨਾਂ ਵਿਦਿਆਰਥਣਾਂ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕਿਆਂ ਦੇ ਮੁਕਾਬਲੇ ਵਿਚ ਕਰਨ ਗਿਰ, ਸਰਬਜੀਤ ਸਿੰਘ, ਗੁਰਨੂਰ ਸਿੰਘ, ਸ਼ਮਸ਼ੇਰ ਸਿੰਘ, ਗੌਰਵ ਮਿੱਤਲ ਅਤੇ ਹਰਵਿੰਦਰ ਸਿੰਘ ਨੇ ਪਹਿਲਾ ਸਥਾਨ ਪ੍ਰਾਪਤ ਕਰਕੇ ਸੋਨੇ ਦੇ ਤਗਮੇ ਜਿੱਤੇ। ਵੰਸ਼ਪ੍ਰੀਤ ਸਿੰਘ ਤੇ ਪ੍ਰਭਜੋਤ ਸਿੰਘ ਨੇ ਦੂਜਾ ਜਦਕਿ ਸੁਖਮਨ ਸਿੰਘ ਅਤੇ ਗੁਰਸ਼ਨ ਸਿੰਘ ਸਮੇਤ ਹੋਰ ਖਿਡਾਰੀਆਂ ਨੇ ਤੀਜਾ ਸਥਾਨ ਹਾਸਲ ਕੀਤਾ।ਇਸ ਮਾਣਮੱਤੀ ਪ੍ਰਾਪਤੀ ’ਤੇ ਸਕੂਲ ਦੇ ਡਾਇਰੈਕਟਰ ਭੁਪਿੰਦਰ ਸਿੰਘ, ਪ੍ਰਧਾਨ ਸ੍ਰੀਮਤੀ ਰਵਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਧੀਮਾਨ ਨੇ ਸਾਰੇ ਜੇਤੂ ਖਿਡਾਰੀਆਂ, ਉਨ੍ਹਾਂ ਦੇ ਮਾਪਿਆਂ ਅਤੇ ਤਾਇਕਵਾਂਡੋ ਕੋਚ ਹਰਦੀਪ ਕੁਮਾਰ ਨੂੰ ਵਧਾਈ ਦਿੱਤੀ। ਪ੍ਰਬੰਧਕਾਂ ਨੇ ਕਿਹਾ ਕਿ ਵਿਦਿਆਰਥੀਆਂ ਦੀ ਇਹ ਕਾਮਯਾਬੀ ਉਨ੍ਹਾਂ ਦੀ ਸਖ਼ਤ ਮਿਹਨਤ ਅਤੇ ਅਨੁਸ਼ਾਸਨ ਦਾ ਨਤੀਜਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਖਿਡਾਰੀ ਭਵਿੱਖ ਵਿੱਚ ਰਾਜ ਅਤੇ ਰਾਸ਼ਟਰੀ ਪੱਧਰ ’ਤੇ ਵੀ ਸਕੂਲ ਦਾ ਨਾਂਅ ਰੌਸ਼ਨ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਹਰਦਿਆਲ ਕੰਬੋਜ ਦੀ ਅਗਵਾਈ ਹੇਠ ਕਾਂਗਰਸ ਪਾਰਟੀ ਵਰਕਰਾਂ ਨੇ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਦੇ ਦਫ਼ਤਰ ਦਾ ਕੀਤਾ ਘਿਰਾਓ ਅਗਲੀ ਖ਼ਬਰ ਜ਼ੋਨਲ ਪੱਧਰ ’ਤੇ ਕੁਸ਼ਤੀ ਮੁਕਾਬਲਿਆਂ ’ਚ ਸਕਾਲਰਜ਼ ਸਕੂਲ ਨੇ ਜਿੱਤੇ 3 ਸੋਨ ਤਗਮੇ
Ad Position 24