ਹਲਕਾ ਨਾਭਾ ’ਚ ਵਧ ਰਹੀ ਨਸ਼ਾ ਤਸਕਰੀ, ਲੁੱਟ-ਖੋਹ ਤੇ ਚੋਰੀ ਦੀਆਂ ਵਾਰਦਾਤਾਂ-ਪ੍ਰਸ਼ਾਸਨ ਨਹੀਂ ਲੈ ਰਿਹਾ ਕੋਈ ਸਾਰ
ਨਾਭਾ,19 (ਜਗਨਾਰ ਸਿੰਘ ਦੁਲੱਦੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਜਤਿੰਦਰ ਸਿੰਘ (ਰਾਜੂ) ਜ਼ਿਲ੍ਹਾ ਕਮੇਟੀ ਕਾਰਜਕਾਰੀ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਨਾਭਾ ਵਿੱਚ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਅਤੇ ਚਿੰਤਾ ਜ਼ਾਹਰ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਸ ਗੰਭੀਰ ਸਮੱਸਿਆ ਨੂੰ ਰੋਕਣ ਲਈ ਲੋੜੀਂਦੀ ਸਖ਼ਤੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਜ਼ਰ ਨਹੀਂ ਆ ਰਹੀ।
ਜ
ਜਤਿੰਦਰ ਸਿੰਘ (ਰਾਜੂ) ਕਾਰਜਕਾਰੀ ਮੈਂਬਰ, ਜ਼ਿਲ੍ਹਾ ਕਮੇਟੀ ਹਲਕਾ ਨਾਭਾ ਅਕਾਲੀ ਦਲ ਵਾਰਿਸ ਪੰਜਾਬ ਦੇ।
20-08-2026
ਨਾਭਾ,19 (ਜਗਨਾਰ ਸਿੰਘ ਦੁਲੱਦੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਦੇ ਆਗੂ ਜਤਿੰਦਰ ਸਿੰਘ (ਰਾਜੂ) ਜ਼ਿਲ੍ਹਾ ਕਮੇਟੀ ਕਾਰਜਕਾਰੀ ਮੈਂਬਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਹਲਕਾ ਨਾਭਾ ਵਿੱਚ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਚੋਰੀ ਦੀਆਂ ਵਧ ਰਹੀਆਂ ਵਾਰਦਾਤਾਂ ਕਾਰਨ ਆਮ ਲੋਕਾਂ ਵਿੱਚ ਡਰ ਅਤੇ ਅਸੁਰੱਖਿਆ ਦਾ ਮਾਹੌਲ ਬਣਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਲੋਕਾਂ ਵੱਲੋਂ ਵਾਰ-ਵਾਰ ਸ਼ਿਕਾਇਤਾਂ ਅਤੇ ਚਿੰਤਾ ਜ਼ਾਹਰ ਕਰਨ ਦੇ ਬਾਵਜੂਦ ਪ੍ਰਸ਼ਾਸਨ ਵੱਲੋਂ ਇਸ ਗੰਭੀਰ ਸਮੱਸਿਆ ਨੂੰ ਰੋਕਣ ਲਈ ਲੋੜੀਂਦੀ ਸਖ਼ਤੀ ਅਤੇ ਪ੍ਰਭਾਵਸ਼ਾਲੀ ਕਾਰਵਾਈ ਨਜ਼ਰ ਨਹੀਂ ਆ ਰਹੀ। ਜਤਿੰਦਰ ਸਿੰਘ ਰਾਜੂ ਨੇ ਕਿਹਾ ਕਿ ਨਸ਼ਿਆਂ ਦੀ ਤਸਕਰੀ ਅਤੇ ਇਸ ਨਾਲ ਜੁੜੀਆਂ ਅਪਰਾਧਿਕ ਗਤੀਵਿਧੀਆਂ ਨੌਜਵਾਨ ਪੀੜ੍ਹੀ ਅਤੇ ਸਮਾਜ ਲਈ ਗੰਭੀਰ ਖ਼ਤਰਾ ਹਨ। ਇਸ ਦੇ ਨਾਲ ਹੀ ਲੁੱਟਾਂ-ਖੋਹਾਂ ਅਤੇ ਚੋਰੀਆਂ ਦੀਆਂ ਘਟਨਾਵਾਂ ਨੇ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ’ਤੇ ਵੀ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਸਵਾਲ ਕੀਤਾ ਕਿ ਆਖਿਰ ਹਲਕਾ ਨਾਭਾ ਵਿੱਚ ਇਹ ਸਭ ਕੁਝ ਕਿਉਂ ਵਧ ਰਿਹਾ ਹੈ ਅਤੇ ਇਸ ਲਈ ਜ਼ਿੰਮੇਵਾਰ ਕੌਣ ਹੈ? ਜੇਕਰ ਨਸ਼ਾ ਤਸਕਰੀ, ਲੁੱਟ-ਖੋਹ ਅਤੇ ਚੋਰੀਆਂ ਦੀਆਂ ਘਟਨਾਵਾਂ ਲਗਾਤਾਰ ਸਾਹਮਣੇ ਆ ਰਹੀਆਂ ਹਨ ਤਾਂ ਸਰਕਾਰ ਅਤੇ ਪ੍ਰਸ਼ਾਸਨ ਆਪਣਾ ਬਣਦਾ ਫਰਜ਼ ਪੂਰੀ ਗੰਭੀਰਤਾ ਨਾਲ ਕਿਉਂ ਨਹੀਂ ਨਿਭਾ ਰਹੇ? ਉਨ੍ਹਾਂ ਮੰਗ ਕੀਤੀ ਕਿ ਨਸ਼ਾ ਤਸਕਰਾਂ ਅਤੇ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਵਿਅਕਤੀਆਂ ਖ਼ਿਲਾਫ਼ ਨਿਰਪੱਖ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਸ਼ਹਿਰ ਅਤੇ ਪਿੰਡਾਂ ਵਿੱਚ ਪੁਲਿਸ ਗਸ਼ਤ ਵਧਾਈ ਜਾਵੇ, ਸੰਵੇਦਨਸ਼ੀਲ ਇਲਾਕਿਆਂ ਵਿੱਚ ਨਿਗਰਾਨੀ ਮਜ਼ਬੂਤ ਕੀਤੀ ਜਾਵੇ ਅਤੇ ਲੋਕਾਂ ਦੀਆਂ ਸ਼ਿਕਾਇਤਾਂ ’ਤੇ ਤੁਰੰਤ ਕਾਰਵਾਈ ਯਕੀਨੀ ਬਣਾਈ ਜਾਵੇ। ਜਤਿੰਦਰ ਸਿੰਘ ਰਾਜੂ ਨੇ ਕਿਹਾ ਕਿ ਸੂਬਾ ਸਰਕਾਰ ਨੂੰ ਸਿਰਫ਼ ਬਿਆਨਾਂ ਤੱਕ ਸੀਮਤ ਨਾ ਰਹਿ ਕੇ ਜ਼ਮੀਨੀ ਪੱਧਰ ’ਤੇ ਠੋਸ ਕਾਰਵਾਈ ਕਰਨੀ ਚਾਹੀਦੀ ਹੈ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਦੇਣਾ ਸਰਕਾਰ ਅਤੇ ਪ੍ਰਸ਼ਾਸਨ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਮਨਾਂ ਵਿੱਚ ਪੈਦਾ ਹੋ ਰਹੇ ਡਰ ਅਤੇ ਬੇਚੈਨੀ ਨੂੰ ਦੂਰ ਕਰਨ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ ਜਾਣੇ ਚਾਹੀਦੇ ਹਨ। ਉਨ੍ਹਾਂ ਸਰਕਾਰ ਅਤੇ ਪ੍ਰਸ਼ਾਸਨ ਤੋਂ ਸਿੱਧਾ ਸਵਾਲ ਕੀਤਾ-ਆਖਿਰ ਕਦੋਂ ਤੱਕ ਨਾਭਾ ਦੇ ਲੋਕ ਨਸ਼ਾ ਤਸਕਰੀ, ਲੁੱਟਾਂ-ਖੋਹਾਂ ਅਤੇ ਚੋਰੀਆਂ ਦਾ ਸੰਤਾਪ ਝੱਲਦੇ ਰਹਿਣਗੇ? ਸਰਕਾਰ ਆਪਣਾ ਬਣਦਾ ਫਰਜ਼ ਕਦੋਂ ਨਿਭਾਏਗੀ ਅਤੇ ਲੋਕਾਂ ਨੂੰ ਸੁਰੱਖਿਅਤ ਮਾਹੌਲ ਕਦੋਂ ਮਿਲੇਗਾ?