ਫੀਸ ਵਾਧੇ ਵਿਰੋਧੀ ਫਰੰਟ ਵਲੋਂ ਪੰਜਾਬੀ ਯੂਨੀਵਰਸਿਟੀ ਵਿਖੇ ਰੋਸ ਮਾਰਚ
ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ਼ ਵਿਖੇ ਫੀਸ ਵਾਧੇ ਵਿਰੋਧੀ ਫਰੰਟ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਇਕ ਵਿਸ਼ਾਲ ਮਾਰਚ ਕੱਢ ਕੇ ਯੂਨੀਵਰਸਿਟੀ ਵਿਚ ਪੰਜਾਬ ਸਰਕਾਰ ਦੇ ਨੁਮਾਇੰਦੇਆਂ ਦੇ ਯੂਨੀਵਰਸਿਟੀ ਵਿਖੇ ਦਾਖਲੇ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਵਿਦਿਆਰਥੀਆਂ ਆਗੂਆਂ ਨੇ ਐਲਾਨ ਕੀਤਾ ਕਿ ਮੰਤਰੀ ਆਪਣੇ ਸਿਆਸੀ ਫਾਇਦਿਆਂ ਲਈ ਯੂਨੀਵਰਸਿਟੀ ਵਿਚ ਲਗਾਤਾਰ ਗੇੜੇ ਮਾਰਦੇ ਰਹਿੰਦੇ ਹਨ।
ਪਟਿਆਲਾ, 20 ਅਗਸਤ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ਼ ਵਿਖੇ ਫੀਸ ਵਾਧੇ ਵਿਰੋਧੀ ਫਰੰਟ ਵਲੋਂ ਕੀਤੇ ਜਾ ਰਹੇ ਸੰਘਰਸ਼ ਤਹਿਤ ਇਕ ਵਿਸ਼ਾਲ ਮਾਰਚ ਕੱਢ ਕੇ ਯੂਨੀਵਰਸਿਟੀ ਵਿਚ ਪੰਜਾਬ ਸਰਕਾਰ ਦੇ ਨੁਮਾਇੰਦੇਆਂ ਦੇ ਯੂਨੀਵਰਸਿਟੀ ਵਿਖੇ ਦਾਖਲੇ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ। ਵਿਦਿਆਰਥੀਆਂ ਆਗੂਆਂ ਨੇ ਐਲਾਨ ਕੀਤਾ ਕਿ ਮੰਤਰੀ ਆਪਣੇ ਸਿਆਸੀ ਫਾਇਦਿਆਂ ਲਈ ਯੂਨੀਵਰਸਿਟੀ ਵਿਚ ਲਗਾਤਾਰ ਗੇੜੇ ਮਾਰਦੇ ਰਹਿੰਦੇ ਹਨ। ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੋ ਵਾਰ ਯੂਨੀਵਰਸਿਟੀ ਨੂੰ ਕਰਜ਼ੇ ਤੋਂ ਕੱਢਣ ਦਾ ਐਲਾਨ ਤਾਂ ਕੀਤਾ ਹੈ ਪਰ ਉਹ ਐਲਾਨ ਸਿਰਫ ਹਵਾ ਵਿਚ ਹੀ ਹੈ ਅਤੇ ਅਸਲ ਵਿਚ ਯੂਨੀਵਰਸਿਟੀ ਦੇ ਸਿਰ ਦੇ ਉੱਤੇ ਕਰਜ਼ਾ ਉਵੇਂ ਦਾ ਉਵੇਂ ਹੀ ਖੜ੍ਹਾ ਹੈ। ਉਨ੍ਹਾਂ ਐਲਾਨ ਕੀਤਾ ਕਿ ਜਦੋਂ ਤੱਕ ਮੰਗਾਂ ਪੂਰੀਆਂ ਨਹੀਂ ਹੋ ਜਾਂਦੀਆਂ ਉਦੋਂ ਤੱਕ ਯੂਨੀਵਰਸਿਟੀ ਵਿਚ ਆਉਣ ਵਾਲੇ ਪੰਜਾਬ ਸਰਕਾਰ ਦੇ ਕਿਸੇ ਵੀ ਨੁਮਾਇੰਦੇ ਦਾ ਘਿਰਾਓ ਕੀਤਾ ਜਾਵੇਗਾ ਅਤੇ ਉਨ੍ਹਾਂ ਤੋਂ ਸਵਾਲ ਜਵਾਬ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਕੱਲ ਮੋਰਚੇ ਤੇ ਸੰਘਰਸ਼ ਕਰਦੇ ਵਿਦਿਆਰਥੀਆਂ ਨੂੰ ਯੂਨੀਵਰਸਿਟੀ ਪ੍ਰਸ਼ਾਸਨ ਦੀ ਸ਼ਹਿ ਪ੍ਰਾਪਤ ਇਕ ਧੜੇ ਵਲੋਂ ਧਮਕੀਆਂ ਦਿੱਤੀਆਂ ਗਈਆਂ ਜਿਸ ਦਾ ਵਿਦਿਆਰਥੀਆਂ ਨੇ ਡੱਟ ਕੇ ਜਵਾਬ ਦਿੱਤਾ ਅਤੇ ਵਿਦਿਆਰਥੀ ਮੋਰਚਾ ਡਟੇ ਹੋਏ ਹਨ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਪ੍ਰਸ਼ਾਸਨ ਵਿਦਿਆਰਥੀਆਂ ਦੀਆਂ ਮੰਗਾਂ ਮੰਨਣ ਦੀ ਥਾਂ ਵਿਦਿਆਰਥੀਆਂ ਨੂੰ ਖਿੰਡਾਉਣ ਦੀਆਂ ਚਾਲਾਂ ਚੱਲ ਰਿਹਾ ਹੈ, ਪਰ ਅਸੀਂ ਪ੍ਰਸ਼ਾਸਨ ਦੀ ਸ਼ਹਿ ਪ੍ਰਾਪਤ ਧੜੇ ਦੀਆਂ ਧਮਕੀਆਂ ਤੋਂ ਡਰਨ ਵਾਲੇ ਨਹੀਂ ਅਤੇ ਜਦੋਂ ਤੱਕ ਮੰਗਾਂ ਨਹੀਂ ਮੰਨੀਆਂ ਜਾਂਦੀਆਂ ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਬੀਤੀ ਰਾਤ ਜਾਗੋ ਕੱਢ ਰਹੇ ਵਿਦਿਆਰਥੀਆਂ ਤੇ ਪ੍ਰਸ਼ਾਸਨ ਦੇ ਕਰਮਚਾਰੀਆਂ ਦੇ ਵਿਚ ਹਲਕੀ ਧੱਕਾਮੁੱਕੀ ਹੋਈ, ਜਿਸ ਤੋਂ ਬਾਅਦ ਵਿਦਿਆਰਥੀਆਂ ਨੇ ਉਪ ਕੁਲਪਤੀ ਦੀ ਰਿਹਾਇਸ਼ ਦੇ ਅੱਗੇ ਧਰਨਾ ਲਗਾ ਦਿੱਤਾ ਤੇ ਯੂਨੀਵਰਸਟੀ ਦੇ ਅਧਿਕਾਰੀਆਂ ਨੇ ਪਹੁੰਚ ਕੇ ਧਰਨਾ ਚੁਕਵਾਇਆ।