21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਪੱਤਰਕਾਰ ਗੁਰਮੁੱਖ ਸਿੰਘ ਭੋਜੋਮਾਜਰੀ ਨੂੰ ਸਦਮਾ, ਵੱਡੇ ਭਰਾ ਦਾ ਦਿਹਾਂਤ

ਨਾਭਾ, 20 ਅਗਸਤ (ਜਗਨਾਰ ਸਿੰਘ ਦੁਲੱਦੀ)-ਪੱਤਰਕਾਰ ਗੁਰਮੁੱਖ ਸਿੰਘ ਭੋਜੋਮਾਜਰੀ ਤੇ ਅਮਲ ਸੁਸਾਇਟੀ ਨਾਭਾ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਅਤੇ ਸਮੂਹ ਭੋਜੋਮਾਜਰੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਭੋਜੋਮਾਜਰੀ (72) ਸਾਬਕਾ ਸਰਪੰਚ ਦਾ ਇਕ ਸੜਕ ਦੁਰਘਟਨਾ ਵਿਚ ਅਚਾਨਕ ਦਿਹਾਂਤ ਹੋ ਗਿਆ। ਸਵ.

Ad Position 21
No active advertisement
ਸਵ. ਦਰਸ਼ਨ ਸਿੰਘ ਭੋਜੋਮਾਜਰੀ ਸਾਬਕਾ ਸਰਪੰਚ ਦੀ ਫਾਈਲ ਫੋਟੋ 21-08-2026
ਨਾਭਾ, 20 ਅਗਸਤ (ਜਗਨਾਰ ਸਿੰਘ ਦੁਲੱਦੀ)-ਪੱਤਰਕਾਰ ਗੁਰਮੁੱਖ ਸਿੰਘ ਭੋਜੋਮਾਜਰੀ ਤੇ ਅਮਲ ਸੁਸਾਇਟੀ ਨਾਭਾ ਦੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਅਤੇ ਸਮੂਹ ਭੋਜੋਮਾਜਰੀ ਪਰਿਵਾਰ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ ਜਦੋਂ ਉਨ੍ਹਾਂ ਦੇ ਭਰਾ ਦਰਸ਼ਨ ਸਿੰਘ ਭੋਜੋਮਾਜਰੀ (72) ਸਾਬਕਾ ਸਰਪੰਚ ਦਾ ਇਕ ਸੜਕ ਦੁਰਘਟਨਾ ਵਿਚ ਅਚਾਨਕ ਦਿਹਾਂਤ ਹੋ ਗਿਆ। ਸਵ. ਦਰਸ਼ਨ ਸਿੰਘ ਭੋਜੋਮਾਜਰੀ ਦਾ ਅੰਤਿਮ ਸੰਸਕਾਰ ਪਿੰਡ ਭੋਜੋਮਾਜਰੀ ਵਿਖੇ ਪੂਰੇ ਰੀਤੀ ਰਿਵਾਜਾਂ ਨਾਲ ਕਰ ਦਿੱਤਾ ਗਿਆ। ਇਸ ਦੁੱਖ ਦੀ ਘੜੀ ਵਿਚ ਵੱਡੀ ਗਿਣਤੀ ’ਚ ਸਮਾਜ ਦੇ ਵੱਖ-ਵੱਖ ਵਰਗਾਂ ਨਾਲ ਸੰਬੰਧਿਤ ਸੱਜਣਾਂ ਨੇ ਪ੍ਰਧਾਨ ਬਲਜੀਤ ਸਿੰਘ ਖਹਿਰਾ ਤੇ ਪੱਤਰਕਾਰ ਗੁਰਮੁੱਖ ਸਿੰਘ ਭੋਜੋਮਾਜਰੀ ਸਮੇਤ ਸਮੂਹ ਪਰਿਵਾਰਕ ਮੈਂਬਰਾਂ ਨਾਲ ਹਮਦਰਦੀ ਪ੍ਰਗਟ ਕੀਤੀ। ਇਸ ਮੌਕੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆਂ ਵਿਚ ਸੰਤ ਬਾਬਾ ਬਲਬੀਰ ਸਿੰਘ ਸੁਰਾਜਪੁਰ ਵਾਲੇ, ਗੁਰਦਿਆਲ ਇੰਦਰ ਸਿੰਘ ਬਿੱਲੂ ਸਾਬਕਾ ਚੇਅਰਮੈਨ, ਜਥੇਦਾਰ ਬਲਤੇਜ ਸਿੰਘ ਖੋਖ, ਜਥੇਦਾਰ ਸਤਵਿੰਦਰ ਸਿੰਘ ਟੌਹੜਾ ਮੈਂਬਰ ਐਸ.ਜੀ.ਪੀ.ਸੀ., ਹਰਪ੍ਰੀਤ ਸਿੰਘ ਪ੍ਰੀਤ ਸੀਨੀਅਰ ਮੀਤ ਪ੍ਰਧਾਨ ਨਗਰ ਕੌਂਸਲ, ਪ੍ਰਧਾਨ ਹਰਮੀਤ ਸਿੰਘ ਮਾਨ, ਇੱਛਿਆਮਾਨ ਸਿੰਘ ਭੋਜੋਮਾਜਰੀ ਸਾਬਕਾ ਚੇਅਰਮੈਨ, ਅਨਿਲ ਗੁਪਤਾ, ਸਤਿਗੁਰ ਸਿੰਘ ਨਰਮਾਣਾ ਪ੍ਰਧਾਨ ਬਾਬਾ ਅਜਾਪਾਲ ਸਿੰਘ ਸੇਵਾ ਸੁਸਾਇਟੀ, ਗੁਰਵਰਿੰਦਰ ਸਿੰਘ ਮਨੀ ਗੁਰਮ, ਹਨਦੀਪ ਸਿੰਘ ਖੱਟੜਾ ਆਦਿ ਮੌਜੂਦ ਸਨ। ਸਾਬਕਾ ਸਰਪੰਚ ਸਵ. ਦਰਸ਼ਨ ਸਿੰਘ ਨਮਿਤ ਫੁੱਲ ਚੁਗਣ ਦੀ ਰਸਮ 21 ਅਗਸਤ ਨੂੰ ਸਵੇਰੇ 8.30 ਵਜੇ ਪਿੰਡ ਭੋਜੋਮਾਜਰੀ ਨਜ਼ਦੀਕ ਨਾਭਾ ਵਿਖੇ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵਲੋਂ ਧਨੌਰਾ ’ਚ ਵੱਖ-ਵੱਖ ਵਿਕਾਸ ਕਾਰਜਾਂ ਦਾ ਉਦਘਾਟਨ ਅਗਲੀ ਖ਼ਬਰ ਸਕੂਲ ਆਫ ਐਮੀਨੈਂਸ ਫੀਲਖਾਨਾ ਨੇ ਜ਼ੋਨਲ ਕੁਰਾਸ਼ ਤੇ ਜੂਡੋ ਵਿਚ 19 ਸੋਨ ਤੇ 4 ਚਾਂਦੀ ਦੇ ਤਗਮੇ ਜਿੱਤੇ
Ad Position 24