21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਮਹਿਮੂਦਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤ ਧਾਰਮਿਕ ਦਰਸ਼ਨਾਂ ਲਈ ਰਵਾਨਾ

ਭੁੱਨਰਹੇੜੀ, 20 ਅਗਸਤ (ਧਨਵੰਤ ਸਿੰਘ)-ਪੰਜਾਬ ਸਰਕਾਰ ਵਲੋਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ ਤੋਂ ਸੰਗਤ ਬੱਸ ਰਾਹੀਂ ਧਾਰਮਿਕ ਯਾਤਰਾ ਲਈ ਰਵਾਨਾ ਹੋਈ। ਪਿੰਡ ਵਿਚੋਂ ਯਾਤਰਾ ਦੀ ਰਵਾਨਗੀ ਮੌਕੇ ਸੰਗਤ ਵਿਚ ਉਤਸ਼ਾਹ ਨਜ਼ਰ ਆਇਆ ਅਤੇ ਜੈਕਾਰਿਆਂ ਨਾਲ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਗਿਆ।

Ad Position 21
No active advertisement
ਅਜੀਤ ਡੈਸਕ 21-08-2026
ਭੁੱਨਰਹੇੜੀ, 20 ਅਗਸਤ (ਧਨਵੰਤ ਸਿੰਘ)-ਪੰਜਾਬ ਸਰਕਾਰ ਵਲੋਂ ਸੰਗਤ ਨੂੰ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ‘ਮੁੱਖ ਮੰਤਰੀ ਤੀਰਥ ਯਾਤਰਾ’ ਯੋਜਨਾ ਤਹਿਤ ਹਲਕਾ ਸਨੌਰ ਦੇ ਪਿੰਡ ਮਹਿਮੂਦਪੁਰ ਤੋਂ ਸੰਗਤ ਬੱਸ ਰਾਹੀਂ ਧਾਰਮਿਕ ਯਾਤਰਾ ਲਈ ਰਵਾਨਾ ਹੋਈ। ਪਿੰਡ ਵਿਚੋਂ ਯਾਤਰਾ ਦੀ ਰਵਾਨਗੀ ਮੌਕੇ ਸੰਗਤ ਵਿਚ ਉਤਸ਼ਾਹ ਨਜ਼ਰ ਆਇਆ ਅਤੇ ਜੈਕਾਰਿਆਂ ਨਾਲ ਪੂਰਾ ਮਾਹੌਲ ਧਾਰਮਿਕ ਰੰਗ ਵਿਚ ਰੰਗਿਆ ਗਿਆ। ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਤੇ ਸਰਪੰਚ ਗੁਰਪ੍ਰੀਤ ਸਿੰਘ ਸਰਵਾਰਾ ਨੇ ਬੱਸ ਨੂੰ ਹਰੀ ਝੰਡੀ ਦਿਖਾ ਕੇ ਯਾਤਰਾ ਨੂੰ ਤੋਰਿਆ। ਗੁਰਪ੍ਰੀਤ ਸਿੰਘ ਸਰਵਾਰਾ ਨੇ ਕਿਹਾ ਕਿ ਇਸ ਪਹਿਲਕਦਮੀ ਨਾਲ ਖਾਸ ਕਰਕੇ ਬਜ਼ੁਰਗਾਂ, ਔਰਤਾਂ ਅਤੇ ਉਨ੍ਹਾਂ ਪਰਿਵਾਰਾਂ ਨੂੰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਮਿਲ ਰਿਹਾ ਹੈ, ਜਿਨ੍ਹਾਂ ਲਈ ਆਪਣੇ ਪੱਧਰ ’ਤੇ ਅਜਿਹੀ ਯਾਤਰਾ ਕਰਨਾ ਮੁਸ਼ਕਿਲ ਹੁੰਦਾ ਹੈ। ਉਨ੍ਹਾਂ ਯਾਤਰਾ ’ਤੇ ਜਾ ਰਹੀ ਸੰਗਤ ਨੂੰ ਅਨੁਸ਼ਾਸਨ ਬਣਾਈ ਰੱਖਣ, ਇਕ-ਦੂਜੇ ਦੀ ਸਹਾਇਤਾ ਕਰਨ ਅਤੇ ਪਿਆਰ ਤੇ ਸਤਿਕਾਰ ਦੀ ਭਾਵਨਾ ਕਾਇਮ ਰੱਖਣ ਦੀ ਵੀ ਅਪੀਲ ਕੀਤੀ। ਬੱਸ ਦੀ ਰਵਾਨਗੀ ਸਮੇਂ ਬਾਬੂ ਸਿੰਘ, ਪ੍ਰਿਤਪਾਲ ਸਿੰਘ, ਹਰਬੰਸ ਸਿੰਘ, ਕਰਮ ਸਿੰਘ, ਅਵਤਾਰ ਸਿੰਘ, ਬਲਵਿੰਦਰ ਸਿੰਘ, ਸ਼ਮਸ਼ੇਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਰਾਸ਼ਨ ਕਾਰਡ ਵੈਰੀਫਿਕੇਸ਼ਨ ਦੀਆਂ ਡਿਊਟੀਆਂ ਅਧਿਆਪਕਾਂ ਤੋਂ ਤੁਰੰਤ ਵਾਪਸ ਲਈਆਂ ਜਾਣ-ਡੀ. ਟੀ. ਐੱਫ. ਅਗਲੀ ਖ਼ਬਰ ਖੇਡਾਂ ਜਿੱਤ ਹਾਰ ਦਾ ਨਾਂਅ ਨਹੀਂ ਇਹ ਖਿਡਾਰੀਆਂ ਨੂੰ ਅੱਗੇ ਵਧਣ ਦਾ ਜਜ਼ਬਾ ਪੈਦਾ ਕਰਦੀਆਂ-ਭੁਪਿੰਦਰ ਸਿੰਘ
Ad Position 24