21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-08-2026

ਰਾਸ਼ਨ ਕਾਰਡ ਵੈਰੀਫਿਕੇਸ਼ਨ ਦੀਆਂ ਡਿਊਟੀਆਂ ਅਧਿਆਪਕਾਂ ਤੋਂ ਤੁਰੰਤ ਵਾਪਸ ਲਈਆਂ ਜਾਣ-ਡੀ. ਟੀ. ਐੱਫ.

ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮਰਦਮ ਸ਼ੁਮਾਰੀ, ਵਿਸ਼ੇਸ਼ ਗਹਿਨ ਸੁਧਾਈ (ਐਸ. ਆਈ.

Ad Position 21
No active advertisement
ਅਜੀਤ ਡੈਸਕ 21-08-2026
ਪਟਿਆਲਾ, 20 ਅਗਸਤ (ਧਰਮਿੰਦਰ ਸਿੰਘ ਸਿੱਧੂ)-ਮਰਦਮ ਸ਼ੁਮਾਰੀ, ਵਿਸ਼ੇਸ਼ ਗਹਿਨ ਸੁਧਾਈ (ਐਸ. ਆਈ. ਆਰ.), ਡਰੱਗ ਸਰਵੇ ਤੇ ਹੈਲਥ ਕਾਰਡ ਬਣਾਉਣ ਵਰਗੀਆਂ ਗੈਰ ਵਿਦਿਅਕ ਡਿਊਟੀਆਂ ਪਿੱਛੋਂ ਸਿੱਖਿਆ ਕ੍ਰਾਂਤੀ ਦਾ ਢਿੰਡੋਰਾ ਪਿਟਨ ਵਾਲੀ ਪੰਜਾਬ ਸਰਕਾਰ ਨੇ ਸਕੂਲਾਂ ਵਿਚ ਬਾਕੀ ਰਹਿੰਦੇ ਅਧਿਆਪਕਾਂ ਨੂੰ ਇਕ ਹੋਰ ਗੈਰ ਵਿਦਿਅਕ ਕੰਮ ਵਿਚ ਉਲਝਾਉਂਦੇ ਹੋਏ ਰਾਸ਼ਨ ਕਾਰਡ ਤਸਦੀਕ/ਵੈਰੀਫਾਈ ਕਰਨ ਦੇ ਹੁਕਮ ਦੇ ਦਿੱਤੇ ਹਨ, ਜਿਸ ਤਹਿਤ ਜਿਲ੍ਹਾ ਪਟਿਆਲਾ ਦੇ ਦੂਧਨਸਾਧਾਂ ਸਬ ਤਹਿਸੀਲ ਵਿਚ ਇਸ ਕੰਮ ਲਈ ਅਧਿਆਪਕਾਂ ਦੀਆਂ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ। ਪ੍ਰੈਸ ਦੇ ਨਾਂਅ ਬਿਆਨ ਜਾਰੀ ਕਰਦੇ ਹੋਏ ਡੈਮੋਕ੍ਰੇਟਿਕ ਟੀਚਰਜ਼ ਫਰੰਟ ਪਟਿਆਲਾ ਦੇ ਪ੍ਰਧਾਨ ਡਾ. ਰਾਮਸ਼ਰਨ ਅਲਹੌਰਾਂ, ਸਕੱਤਰ ਜਸਪਾਲ ਚੌਧਰੀ ਤੇ ਵਿੱਤ ਸਕੱਤਰ ਰਾਜਿੰਦਰ ਸਮਾਣਾ ਨੇ ਕਿਹਾ ਕਿ ਸਿਹਤ ਅਤੇ ਸਿੱਖਿਆ ਦਾ ਨਾਅਰਾ ਦੇ ਕੇ ਸੱਤਾ ਦੀਆਂ ਪੌੜੀਆਂ ਚੜ੍ਹ ਕੇ ਆਈ ਪੰਜਾਬ ਸਰਕਾਰ ਨਿੱਤ ਦਿਨ ਆਪਣੇ ਸਿੱਖਿਆ ਚੋਣਾਵੀ ਗਰੰਟੀ ਦੇ ਉਲਟ ਸਰਕਾਰੀ ਸਿੱਖਿਆ ਦਾ ਭੋਗ ਪਾਉਣ ਦੇ ਰਾਹ ਪਈ ਹੋਈ ਹੈ, ਜਿਸ ਤਹਿਤ ਪਹਿਲੀਆਂ ਸਰਕਾਰਾਂ ਤੋਂ ਵੀ ਜ਼ਿਆਦਾ ਅਧਿਆਪਕਾਂ ਨੂੰ ਗੈਰ ਵਿਦਿਅਕ ਕੰਮਾਂ ਅਤੇ ਡਿਊਟੀਆਂ ਵਿਚ ਉਲਝਾਇਆ ਜਾ ਰਿਹਾ ਹੈ,ਅਤੇ ਅਧਿਆਪਕ ਪੜ੍ਹਾਈ ਤੋਂ ਇਲਾਵਾ ਸਾਰੇ ਕੰਮ ਕਰ ਰਹੇ ਹਨ, ਜਿਸ ਕਾਰਨ ਆਮ ਲੋਕਾਂ ਦੇ ਬੱਚਿਆਂ ਦੀ ਪੜਾਈ ਪਹਿਲਾ ਤੋਂ ਵੀ ਨੀਵੇਂ ਪੱਧਰਾਂ ਨੂੰ ਛੂਹ ਰਹੀ ਹੈ। ਇਸ ਦੀ ਤਾਜ਼ਾ ਉਦਾਹਰਣ ਸਬ ਤਹਿਸੀਲ ਦੂਧਨਸਾਧਾਂ ਵਿਚ ਨਵੇਂ ਬਣਾਏ ਜਾਣ ਵਾਲੇ ਰਾਸ਼ਨ ਕਾਰਡ ਤਸਦੀਕ ਕਰਨ ਦੀ ਡਿਊਟੀ ਹੁਣ ਅਧਿਆਪਕਾਂ ਦੇ ਸਿਰ ਮੜ ਦਿੱਤੀ ਗਈ ਹੈ, ਜਿਸ ਦਾ ਤੁਰੰਤ ਨੋਟਿਸ ਲੈਦੇ ਹੋਏ ਡੈਮੋਕ੍ਰੈਟਿਕ ਟੀਚਰਜ਼ ਫਰੰਟ ਪਟਿਆਲਾ ਨੇ ਸਖ਼ਤ ਸ਼ਬਦਾਂ ‘ਚ ਨਿਖੇਧੀ ਕਰਦੇ ਹੋਏ, ਇਨ੍ਹਾਂ ਡਿਊਟੀਆਂ ਨੂੰ ਵਾਪਸ ਲਏ ਜਾਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਜੇਕਰ ਇਹ ਡਿਊਟੀਆਂ ਵਾਪਸ ਨਾ ਲਈਆਂ ਗਈਆਂ ਤਾਂ ਫਰੰਟ ਵਲੋਂ ਇਸ ਮੁੱਦੇ ਨੂੰ ਆਧਾਰ ਬਣਾ ਕੇ ਸੰਘਰਸ਼ ਵਿਢਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਚੇਅਰਮੈਨ ਜੱਸੀ ਸੋਹੀਆਂ ਵਾਲਾ ਨੇ ਸਿਵਲ ਹਸਪਤਾਲ ਨਾਭਾ ਦਾ ਕੀਤਾ ਦੌਰਾ ਤੇ ਮਰੀਜ਼ਾਂ ਦਾ ਹਾਲ-ਚਾਲ ਪੁੱਛਿਆ ਅਗਲੀ ਖ਼ਬਰ ਮਹਿਮੂਦਪੁਰ ਤੋਂ ‘ਮੁੱਖ ਮੰਤਰੀ ਤੀਰਥ ਯਾਤਰਾ’ ਤਹਿਤ ਸੰਗਤ ਧਾਰਮਿਕ ਦਰਸ਼ਨਾਂ ਲਈ ਰਵਾਨਾ
Ad Position 24